For the best experience, open
https://m.punjabitribuneonline.com
on your mobile browser.
Advertisement

ਬਠਿੰਡਾ ਸੰਸਦੀ ਹਲਕੇ ਦੇ ਅਕਾਲੀ ਅਤੇ ਕਾਂਗਰਸੀ ਕੌਂਸਲਰ ‘ਆਪ’ ਵਿੱਚ ਸ਼ਾਮਲ

10:42 AM Apr 06, 2024 IST
ਬਠਿੰਡਾ ਸੰਸਦੀ ਹਲਕੇ ਦੇ ਅਕਾਲੀ ਅਤੇ ਕਾਂਗਰਸੀ ਕੌਂਸਲਰ ‘ਆਪ’ ਵਿੱਚ ਸ਼ਾਮਲ
ਕਾਂਗਰਸੀ ਅਤੇ ਅਕਾਲੀ ਆਗੂ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿਚ ‘ਆਪ’ ਵਿਚ ਸ਼ਮੂਲੀਅਤ ਕਰਦੇ ਹੋਏ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਅਪਰੈਲ
ਬਠਿੰਡਾ ਲੋਕ ਸਭਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਅੱਜ ਇਸ ਹਲਕੇ ਤੋਂ ਕਈ ਅਕਾਲੀ ਤੇ ਕਾਂਗਰਸੀ ਕੌਂਸਲਰ ਤੇ ਸੀਨੀਅਰ ਆਗੂਆਂ ਨੇ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕਰ ਲਈ। ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਅਤੇ ‘ਆਪ’ ਦੇ ਬਠਿੰਡਾ ਤੋਂ ਲੋਕ ਸਭਾ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਅਤੇ ਬਠਿੰਡਾ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ‘ਆਪ’ ਵਿੱਚ ਇਨ੍ਹਾਂ ਸਾਰੇ ਆਗੂਆਂ ਦਾ ਸਵਾਗਤ ਕੀਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਦੇ ਨਗਰ ਨਿਗਮ ਬਠਿੰਡਾ ਦੇ ਵਿਰੋਧੀ ਧਿਰ ਦੇ ਆਗੂ, ਬਠਿੰਡਾ ਦੇ ਯੂਥ ਪ੍ਰਧਾਨ ਅਤੇ ਮਾਨਸਾ ਦੇ ਅਬਜ਼ਰਵਰ ਐਮਸੀ ਹਰਪਾਲ ਸਿੰਘ ਢਿੱਲੋਂ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋਏ ਹਨ। ਇਸੇ ਤਰ੍ਹਾਂ ਹਰਜਿੰਦਰ ਸਿੰਘ ਛਿੰਦਾ ਐੱਮਸੀ ਬਠਿੰਡਾ, ਰਜਿੰਦਰ ਸਿੰਘ ਸਿੱਧੂ ਐੱਮਸੀ, ਰਣਦੀਪ ਸਿੰਘ ਰਾਣਾ ਐੱਮਸੀ ਅਤੇ ਸੀਨੀਅਰ ਯੂਥ ਪ੍ਰਧਾਨ (ਬਠਿੰਡਾ), ਪ੍ਰਗਟ ਸਿੰਘ ਐੱਮਸੀ, ਵਿਸ਼ਾਲ ਲੰਬਰ ਸਰਕਲ ਪ੍ਰਧਾਨ, ਬਿੰਦਰ ਸਿੰਘ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ (ਬਠਿੰਡਾ), ਸੀਨੀਅਰ ਕਾਂਗਰਸੀ ਆਗੂ ਨਰਿੰਦਰ ਸਿੰਘ ਗਰੇਵਾਲ ਅਤੇ ਮਨਪ੍ਰੀਤ ਸਿੰਘ ਗੋਸਲ ਮੀਡੀਆ ਸਲਾਹਕਾਰ ਸਣੇ ਵੱਡੀ ਗਿਣਤੀ ਵਿੱਚ ਅਕਾਲੀ ਅਤੇ ਕਾਂਗਰਸੀ ਵਰਕਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਹਰਮਿੰਦਰ ਸਿੰਘ ਧਾਲੀਵਾਲ ਅਤੇ ਉਨ੍ਹਾਂ ਦੇ ਪੁੱਤਰ ਭੁਪਿੰਦਰ ਸਿੰਘ ਧਾਲੀਵਾਲ ਤੋਂ ਪ੍ਰੇਰਿਤ ਹੋ ਕੇ ਸਾਰੇ ਆਗੂਆਂ ਨੇ ‘ਆਪ’ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਇਸ ਮੌਕੇ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਾਰੇ ਆਗੂਆਂ ਦਾ ‘ਆਪ’ ਵਿੱਚ ਸਵਾਗਤ ਹੈ, ਉਨ੍ਹਾਂ ਦੇ ਆਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਚੋਣਾਂ ਦੌਰਾਨ ਲੋਕਾਂ ਨੂੰ ਵਰਤਦੇ ਹਨ ਤਾਂ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰਦੇ ਹਨ, ਪਰ ‘ਆਪ’ ਵਿੱਚ ਅਜਿਹਾ ਨਹੀਂ ਹੈ। ਉਨ੍ਹਾਂ ਨੂੰ ਭਰੋਸਾ ਹੈ ਕਿ ਉਹ ਬਠਿੰਡਾ ਤੋਂ ਡੇਢ ਲੱਖ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਵੱਡੀ ਜਿੱਤ ਦਰਜ ਕਰਨਗੇ।

Advertisement

Advertisement
Advertisement
Author Image

sukhwinder singh

View all posts

Advertisement