ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਤੇ ਕਾਂਗਰਸੀ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ

10:24 AM May 24, 2024 IST
ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ।

ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 23 ਮਈ
ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਕਈ ਸੀਨੀਅਰ ਆਗੂ ਅੱਜ ਆਮ ਆਦਮੀ ਪਾਰਟੀ ਸ਼ਾਮਲ ਹੋਏ ਜਿਨ੍ਹਾਂ ਵਿੱਚ ਫਰੀਦਕੋਟ ਤੋਂ ਪੀਏਸੀ ਮੈਂਬਰ ਅਕਾਲੀ ਦਲ ਰਜਿੰਦਰ ਦਾਸ ਰਿੰਕੂ ਸਮਾਧਾਂਵਾਲਾ, ਅਕਾਲੀ ਦਲ ਬੀ.ਸੀ ਵਿੰਗ ਦੇ ਬਲਾਕ ਪ੍ਰਧਾਨ ਮਨਜੀਤ ਸਿੰਘ ਪੀਤਾ, ਕਾਂਗਰਸ ਆਗੂ ਗੁਰਸ਼ਰਨ ਸਿੰਘ ਕਾਬਲਵਾਲਾ, ਕਾਂਗਰਸ ਦੇ ਸਾਬਕਾ ਐੱਮ.ਸੀ ਬੱਬੂ ਆਹੂਜਾ, ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਮਨੀਸ਼ ਕੁਮਾਰ ਤਿਵਾੜੀ ਸ਼ਾਮਲ ਹਨ। ਇਹ ਸਾਰੇ ਆਗੂ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਹਾਜ਼ਰੀ ਵਿੱਚ ਆਪ ਵਿੱਚ ਸ਼ਾਮਲ ਹੋਏ, ਜਿਨ੍ਹਾਂ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਗਤ ਕੀਤਾ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਉਹ ਪਾਰਟੀ ਪ੍ਰਤੀ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਅਤੇ ਪਾਰਟੀ ਦੀ ਬੇਹਤਰੀ ਲਈ ਨਿਭਾਉਣ ਵਾਲੇ ਆਗੂਆਂ ਨੂੰ ਬਣਦਾ ਮਾਨ ਸਤਿਕਾਰ ਦੇਣਗੇ। ‘ਆਪ’ ‘ਚ ਸ਼ਾਮਲ ਹੋਣ ਵਾਲਲੇ ਆਗੂਆਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ, ਵਿਕਾਸ ਕਾਰਜਾਂ ਅਤੇ ਲੋਕ ਪੱਖੀ ਨੀਤੀਆਂ ਨੂੰ ਵੇਖਦਿਆਂ ਪਾਰਟੀ ਦੀ ਬੇਹਤਰੀ ਲਈ ਦਿਨ ਰਾਤ ਮਿਹਨਤ ਕਰਨਗੇ।

Advertisement

Advertisement
Advertisement