ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਉਮੀਦਵਾਰ ਢਿੱਲੋਂ ਦਾ ਮੁਕਾਬਲਾ ਕਾਂਗਰਸੀ ਪਿਛੋਕੜ ਵਾਲੇ ਉਮੀਦਵਾਰਾਂ ਨਾਲ

10:26 AM Apr 30, 2024 IST
ਰਣਜੀਤ ਸਿੰਘ ਢਿੱਲੋਂ, ਅਮਰਿੰਦਰ ਸਿੰਘ ਰਾਜਾ ਵੜਿੰਗ, ਰਵਨੀਤ ਸਿੰਘ ਬਿੱਟੂ, ਅਸ਼ੋਕ ਪਰਾਸ਼ਰ ਪੱਪੀ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 29 ਅਪਰੈਲ
ਲੋਕ ਸਭਾ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦਾ ਮੁਕਾਬਲਾ ਤਿੰਨ ਕਾਂਗਰਸੀ ਪਿਛੋਕੜ ਵਾਲੇ ਉਮੀਦਵਾਰਾਂ ਨਾਲ ਹੋਣ ਜਾ ਰਿਹਾ ਹੈ। ਇਸ ਹਲਕੇ ਤੋਂ ਪਿਛਲੇ 10 ਸਾਲਾਂ ਤੋਂ ਸੰਸਦ ਮੈਂਬਰ ਵਜੋਂ ਕਾਂਗਰਸ ਪਾਰਟੀ ਦੇ ਟਿਕਟ ਤੇ ਚੋਣ ਲੜਨ ਵਾਲੇ ਰਵਨੀਤ ਸਿੰਘ ਬਿੱਟੂ ਕਾਂਗਰਸ ਪਾਰਟੀ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ ਅਤੇ ਪਾਰਟੀ ਨੇ ਉਨ੍ਹਾਂ ਨੂੰ ਲੋਕ ਸਭਾ ਉਮੀਦਵਾਰ ਬਣਾਇਆ ਹੈ।
ਇਸੇ ਤਰ੍ਹਾਂ ਆਮ ਆਦਮੀ ਪਾਰਟੀ ਵੱਲੋਂ ਵਿਧਾਇਕ ਅਸ਼ੋਕ ਪਰਾਸ਼ਰ ਪਪੀ ਨੂੰ ਲੋਕ ਸਭਾ ਉਮੀਦਵਾਰ ਬਣਾਇਆ ਗਿਆ ਹੈ ਜਿਨਾਂ ਦਾ ਪਿਛੋਕੜ ਵੀ ਕਾਂਗਰਸ ਪਾਰਟੀ ਨਾਲ ਰਿਹਾ ਹੈ। ਉਹ ਲੰਮਾ ਸਮਾਂ ਕਾਂਗਰਸ ਪਾਰਟੀ ਦੇ ਵੱਖ-ਵੱਖ ਅਹੁਦਿਆਂ ਤੇ ਵੀ ਰਹਿ ਚੁੱਕੇ ਹਨ। ਵਿਧਾਨ ਸਭਾ ਦੀ 2012 ਵਿੱਚ ਹੋਈ ਚੋਣ ਵਿੱਚ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਲੁਧਿਆਣਾ ਦੱਖਣੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਟਿਕਟ ’ਤੇ ਚੋਣ ਲੜਾਈ ਸੀ ਪਰ ਉਹ ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਬਲਵਿੰਦਰ ਸਿੰਘ ਬੈਂਸ ਹੱਥੋਂ ਚੋਣ ਹਾਰ ਗਏ ਸਨ।
ਹੁਣ ਕਾਂਗਰਸ ਪਾਰਟੀ ਵੱਲੋਂ ਲੁਧਿਆਣਾ ਲੋਕ ਸਭਾ ਹਲਕੇ ਤੋਂ ਚੋਣ ਲੜਾਉਣ ਲਈ ਕਈ ਨਾਵਾਂ ਤੇ ਵਿਚਾਰ ਚਰਚਾ ਕਰਨ ਤੋਂ ਬਾਅਦ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਇਸ ਹਲਕੇ ਤੋਂ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਹੈ। ਬੇਸ਼ੱਕ ਕਾਂਗਰਸ ਪਾਰਟੀ ਦੀ ਜ਼ਿਲ੍ਹਾ ਇਕਾਈ ਹਾਈਕਮਾਨ ਦੇ ਫ਼ੈਸਲੇ ਨੂੰ ਸਿਰਮੱਥੇ ਮੰਨਣ ਦਾ ਦਾਅਵਾ ਕਰ ਰਹੀ ਹੈ ਪਰ ਅੰਦਰਖਾਤੇ ਆਗੂ ਅਤੇ ਵਰਕਰ ਇਸ ਫ਼ੈਸਲੇ ਨੂੰ ਲੈਕੇ ਦੁੱਖੀ ਅਤੇ ਪ੍ਰੇਸ਼ਾਨ ਹਨ।ਸਿਆਸੀ ਹਲਕਿਆਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋ ਸਾਫ਼ ਸੁਥਰੇ ਅਤੇ ਅਮਾਨਦਾਰ ਅਕਸ਼ ਦੇ ਮਾਲਕ ਹਨ ਤੇ ਉਨ੍ਹਾਂ ਦਾ ਪਾਰਟੀ ਦੇ ਹਰ ਵਰਗ ਨਾਲ ਚੰਗਾ ਨੇੜਲਾ ਸਬੰਧ ਹੈ। ਉਹ 2012 ਤੋਂ 2017 ਤੱਕ ਹਲਕਾ ਪੂਰਬੀ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ ਅਤੇ ਉਸ ਤੋਂ ਪਹਿਲਾਂ ਉਹ ਦੋ ਵਾਰ ਲਗਾਤਾਰ ਕੌਂਸਲਰ ਵੀ ਚੁਣੇ ਗਏ ਸਨ ਇੱਕ ਵਾਰ ਉਨ੍ਹਾਂ ਦੀ ਪਤਨੀ ਵੀ ਕੌਂਸਲਰ ਰਹੀ ਹੈ। ਇਸ ਤੋਂ ਇਲਾਵਾ ਉਹ ਲੰਮਾ ਸਮਾਂ ਜ਼ਿਲ੍ਹਾ ਅਕਾਲੀ ਜੱਥਾ ਸ਼ਹਿਰ ਲੁਧਿਆਣਾ ਦੇ ਪ੍ਰਧਾਨ ਵੀ ਰਹੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਲੋਕ ਸਭਾ ਚੋਣ ਵਿੱਚ ਰਣਜੀਤ ਸਿੰਘ ਢਿੱਲੋਂ ਆਪਣੇ ਮੁਕਾਬਲੇ ਤਿੰਨ ਕਾਂਗਰਸੀ ਪਿਛੋਕੜ ਵਾਲੇ ਉਮੀਦਵਾਰਾਂ ਦਾ ਮੁਕਾਬਲਾ ਕਿਵੇਂ ਕਰਦੇ ਹਨ ਅਤੇ ਕਾਂਗਰਸ ਦੀ ਵੋਟ ਨੂੰ ਕਿਵੇਂ ਵੰਡਦੇ ਹਨ।

Advertisement

Advertisement
Advertisement