ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਉਮੀਦਵਾਰ ਝੂੰਦਾਂ ਨੇ ਵਿਰੋਧੀਆਂ ’ਤੇ ਨਿਸ਼ਾਨੇ ਸੇਧੇ

07:12 AM Apr 18, 2024 IST
ਸ਼ੇਰਪੁਰ ’ਚ ਰੈਲੀ ਦੌਰਾਨ ਅਕਾਲੀ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਤੇ ਲੋਕਾਂ ਦਾ ਇਕੱਠ।

ਬੀਰਬਲ ਰਿਸ਼ੀ
ਸ਼ੇਰਪੁਰ, 17 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਲੋਕ ਹਲਕਾ ਸੰਗਰੂਰ ਤੋਂ ਉਮੀਦਵਾਰ ਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਅੱਜ ਦੇਸ਼ ਦੀ ਹੁਕਮਰਾਨ ਧਿਰ ਭਾਰਤੀ ਜਨਤਾ ਪਾਰਟੀ, ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ’ਤੇ ਲੈਂਦਿਆਂ ਤਿੰਨੇ ਪਾਰਟੀਆਂ ਨੂੰ ਪੰਜਾਬ ਵਿਰੋਧੀ ਪਾਰਟੀਆਂ ਗਰਦਾਨਿਆ। ਉਮੀਦਵਾਰ ਸ੍ਰੀ ਝੂੰਦਾਂ ਅੱਜ ਇੱਥੇ ਅਕਾਲੀ ਦਲ ਦੇ ਸਕੱਤਰ ਜਨਰਲ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਦੇ ਪ੍ਰਬੰਧਾਂ ਹੇਠ ਰੱਖੀ ਇਲਾਕੇ ਦੇ 21 ਪਿੰਡਾਂ ਦੇ ਵਰਕਰਾਂ ਦੀ ਰੱਖੀ ਇਕੱਤਰਤਾ ਨੂੰ ਸੰਬੋਧਨ ਕਰ ਰਹੇ ਸਨ।
ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨਾਲ ਕਿਸਾਨੀ ਮੁੱਦਿਆਂ, ਬੰਦੀ ਸਿੰਘਾਂ ਦੀ ਰਿਹਾਈ, ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਗੈਰਜ਼ਰੂਰੀ ਦਖਲਅੰਦਾਜੀ ਕਾਰਨ ਹੀ ਇਸ ਵਾਰ ਪਾਰਟੀ ਨੇ ਗੱਠਜੋੜ ਕਰਨ ਤੋਂ ਕਿਨਾਰਾ ਕੀਤਾ।
ਪੰਜਾਬ ਦੀ ਹੁਕਮਰਾਨ ਧਿਰ ਆਪ ਸਬੰਧੀ ਸ੍ਰੀ ਝੂੰਦਾਂ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਮਗਰੋਂ ਸੂਬੇ ’ਚ 75 ਸਾਲ ਰਾਜ ਕਰਨ ਵਾਲੀਆਂ ਪਾਰਟੀਆਂ ਦੇ ਕਾਰਜਕਾਲ ’ਚ ਢਾਈ ਲੱਖ ਕਰੋੜ ਦਾ ਕਰਜ਼ਾ ਚੜ੍ਹਿਆ ਜਦੋਂ ਕਿ ਆਪ ਸਰਕਾਰ ਨੇ ਮਹਿਜ਼ ਦੋ ਸਾਲਾਂ ਵਿੱਚ 70 ਹਜ਼ਾਰ ਕਰੋੜ ਦਾ ਕਰਜ਼ਾ ਚਾੜ੍ਹ ਕੇ ਪੰਜਾਬੀ ਨੂੰ ਕਰਜ਼ਾਈ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਪੰਜਾਬ ਵਾਸੀਆਂ ਨੂੰ ਦਿੱਤੇ ਜਖ਼ਮਾਂ ਸਬੰਧੀ ਇਸ ਨੂੰ ਕਦੇ ਮੁਆਫ਼ ਨਹੀਂ ਕੀਤਾ ਜਾ ਸਕਦਾ ਅਤੇ ਉਂਜ ਵੀ ਕਾਂਗਰਸ ਵੱਲੋਂ ਐਲਾਨਿਆ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦਾ ਪਾਰਟੀਆਂ ਬਦਲਣ ਦੇ ਮਾਮਲੇ ਵਿੱਚ ਰਿਕਾਰਡ ਗਵਾਹ ਹੈ ਕਿ ਉਹ ਇੱਕ ਪਾਰਟੀ ਦਾ ਨਹੀਂ ਹੋ ਸਕਿਆ ਲੋਕਾਂ ਦਾ ਕਿਵੇਂ ਹੋਵੇਗਾ? ਉਨ੍ਹਾਂ ਪਿਛਲੇ ਸਮੇਂ ‘ਚ ਜਾਣੇ ਅਣਜਾਣੇ ਪਾਰਟੀ ਤੋਂ ਹੋਈਆਂ ਕੁੱਝ ਭੁੱਲਾਂ ਲਈ ਲੋਕਾਂ ਨੂੰ ਖਿਮਾ ਕਰਨ ਦੀ ਅਪੀਲ ਕਰਦਿਆਂ ਲੋਕਾਂ ਦੀ ਵੋਟ ਦਾ ਸਹੀ ਹੱਕਦਾਰ ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ।
ਇਸ ਮੌਕੇ ਅਕਾਲੀ ਦਲ ਹਲਕਾ ਮਹਿਲ ਕਲਾਂ ਦੇ ਇੰਚਾਰਜ ਨਾਥ ਸਿੰਘ ਹਮੀਦੀ, ਜ਼ਿਲ੍ਹਾ ਆਗੂ ਜਸਵਿੰਦਰ ਸਿੰਘ ਦੀਦਾਰਗੜ੍ਹ, ਗਰੀਬ ਸਿੰਘ ਛੰਨਾ, ਸਾਬਕਾ ਚੇਅਰਮੈਨ ਇੰਦਰਜੀਤ ਸਿੰਘ, ਸਰਕਲ ਪ੍ਰਧਾਨ ਕੇਸਰ ਸਿੰਘ ਧਾਲੀਵਾਲ, ਵਪਾਰ ਮੰਡਲ ਵੱਲੋਂ ਰਕੇਸ਼ ਕੁਮਾਰ ਭੋਲਾ, ਜੀਵਨ ਕੁਮਾਰ ਅਤੇ ਧਰਮਿੰਦਰ ਸਿੰਗਲਾ ਨੇ ਸ਼ਿਰਕਤ ਕੀਤੀ।

Advertisement

Advertisement
Advertisement