ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਉਮੀਦਵਾਰ ਹਰਦੀਪ ਬੁਟੇਰਲਾ ਵੱਲੋਂ ਪਾਰਟੀ ਤੋਂ ਅਸਤੀਫ਼ਾ

07:06 AM May 07, 2024 IST
ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਹਰਦੀਪ ਸਿੰਘ ਬੁਟੇਰਲਾ।

ਪੱਤਰ ਪ੍ਰੇਰਕ
ਚੰਡੀਗੜ੍ਹ, 6 ਮਈ
ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਝਟਕਾ ਲੱਗਿਆ ਜਦੋਂ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਨੇ ਆਪਣੀ ਸਮੁੱਚੀ ਟੀਮ ਸਮੇਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਚੰਡੀਗੜ੍ਹ ਤੋਂ ਚੋਣ ਲੜਨ ਤੋਂ ਵੀ ਇਨਕਾਰ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਟਿਕਟ ਵਾਪਸ ਕਰ ਰਹੇ ਹਨ।
ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਹਰਦੀਪ ਸਿੰਘ ਬੁਟੇਰਲਾ ਨੇ ਦੱਸਿਆ ਕਿ ਉਹ ਚੰਡੀਗੜ੍ਹ ਨਗਰ ਨਿਗਮ ਦੇ ਵਾਰਡ ਨੰਬਰ 30 ਤੋਂ ਕੌਂਸਲਰ ਹਨ ਅਤੇ ਪਿਛਲੀਆਂ ਲਗਾਤਾਰ ਤਿੰਨ ਟਰਮਾਂ ਤੋਂ ਕੌਂਸਲਰ ਵਜੋਂ ਚੋਣ ਜਿੱਤਦੇ ਆ ਰਹੇ ਹਨ। ਅਕਾਲੀ ਦਲ ਨੇ ਉਨ੍ਹਾਂ ਦੀ ਮਿਹਨਤ, ਇਮਾਨਦਾਰੀ ਅਤੇ ਵਫ਼ਾਦਾਰੀ ਨੂੰ ਦੇਖਦੇ ਹੋਏ ਪਹਿਲਾਂ ਉਨ੍ਹਾਂ ਨੂੰ ਅਕਾਲੀ ਦਲ ਦਾ ਚੰਡੀਗੜ੍ਹ ਤੋਂ ਪ੍ਰਧਾਨ ਬਣਾਇਆ ਅਤੇ ਹੁਣ ਇਸ ਵਾਰ ਪਾਰਟੀ ਦੀ ਟਿਕਟ ਉਤੇ ਚੰਡੀਗੜ੍ਹ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਬਣਾਇਆ।
ਸ੍ਰੀ ਬੁਟੇਰਲਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਮੀਦਵਾਰ ਐਲਾਨਣ ਤੋਂ ਪਹਿਲਾਂ ਭਰੋਸਾ ਦਿੱਤਾ ਸੀ ਕਿ ਚੋਣ ਦਾ ਸਾਰਾ ਖਰਚਾ ਪਾਰਟੀ ਕਰੇਗੀ। ਹੁਣ ਜਦੋਂ ਉਹ ਚੋਣ ਪ੍ਰਚਾਰ ਵਿੱਚ ਚੰਗੀ ਤਰ੍ਹਾਂ ਖੁਭ ਚੁੱਕੇ ਹਨ ਤਾਂ ਪਾਰਟੀ ਨੇ ਹਾਲੇ ਤੱਕ ਕੋਈ ਅਤੇ ਕਿਸੇ ਤਰ੍ਹਾਂ ਦਾ ਖਰਚਾ ਨਹੀਂ ਕੀਤਾ। ਇਸ ਤੋਂ ਇਲਾਵਾ ਪਾਰਟੀ ਵਿਚਲੇ ਕੁਝ ਹੋਰ ਅਕਾਲੀ ਆਗੂ ਵੀ ਉਨ੍ਹਾਂ ਦੇ ਕੰਮ ਕਾਜ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਕਰਨ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਉਹ ਸਾਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਇੰਨੇ ਵੱਡੇ ਖਰਚੇ ਨਹੀਂ ਕਰ ਸਕਦੇ। ਇਸ ਦੇ ਨਾਲ ਹੀ ਉਹ ਕਿਸੇ ਸਿਆਸੀ ਸਾਜਿਸ਼ ਤਹਿਤ ਕਿਸੇ ਦਾ ਹਥਠੋਕਾ ਨਹੀਂ ਬਣ ਸਕਦੇ। ਉਨ੍ਹਾਂ ਐਲਾਨ ਕੀਤਾ ਕਿ ਉਹ ਅੱਜ ਤੋਂ ਆਪਣੀ ਸਮੁੱਚੀ ਟੀਮ ਸਮੇਤ ਸ਼੍ਰੋਮਣੀ ਅਕਾਲੀ ਦਲ ਛੱਡ ਰਹੇ ਹਨ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ ਅਤੇ ਉਹ ਮੈਂਬਰ ਪਾਰਲੀਮੈਂਟ ਦੀ ਚੋਣ ਨਹੀਂ ਲੜਨਗੇ।

Advertisement

Advertisement
Advertisement