ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਕਾਲੀ ਉਮੀਦਵਾਰ ਰਣਜੀਤ ਢਿੱਲੋਂ ਵੱਲੋਂ ਜਗਰਾਉਂ ਹਲਕੇ ਦੇ 14 ਪਿੰਡਾਂ ਦਾ ਦੌਰਾ

11:20 AM May 20, 2024 IST
ਰਣਜੀਤ ਸਿੰਘ ਢਿੱਲੋਂ ਦੇ ਹੱਕ ’ਚ ਪ੍ਰਚਾਰ ਮੌਕੇ ਹਾਜ਼ਰ ਅਕਾਲੀ ਵਰਕਰ ਅਤੇ ਆਗੂ।

ਚਰਨਜੀਤ ਸਿੰਘ ਢਿੱਲੋਂ
ਜਗਰਾਉਂ, 19 ਮਈ
ਸ਼੍ਰੋਮਣੀ ਅਕਾਲੀ ਦਲ ਦੇ ਲੁਧਿਆਣਾ ਲੋਕ ਸਭਾ ਹਲਕਾ ਤੋਂ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਵੱਲੋਂ ਵਿਧਾਨ ਸਭਾ ਹਲਕਾ ਜਗਰਾਉਂ ਦੇ ਕਰੀਬ 14 ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਆਪਣੀ ਜਿੱਤ ਲਈ ਵੋਟਾਂ ਮੰਗੀਆਂ ਗਈਆਂ। ਵਿਧਾਨ ਸਭਾ ਹਲਕਾ ਜਗਰਾਉਂ ਦੇ ਇੰਚਾਰਜ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਤੇ ਹੋਰ ਆਗੂਆਂ ਦੀ ਅਗਵਾਈ ਹੇਠ ਰਣਜੀਤ ਸਿੰਘ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਹੁੰਦਿਆਂ ਸੂਬੇ ਦੇ ਹੋਏ ਵਿਕਾਸ ਅਤੇ ਲੋੜਵੰਦ ਪਰਿਵਾਰਾਂ ਲਈ ਸ਼ੁਰੂ ਕੀਤੀਆਂ ਸਕੀਮਾਂ ਦਾ ਹਵਾਲਾ ਦੇ ਕੇ ਇਸ ਵਾਰ ਫਿਰ ਲੋਕ ਸਭਾ ਚੋਣ ਲਈ ਵੋਟਾਂ ਦੀ ਮੰਗ ਕੀਤੀ।
ਸ੍ਰੀ ਢਿੱਲੋਂ ਨੇ ਆਖਿਆ ਕਿ ਪੰਜਾਬ ਦੇ ਸੂਝਵਾਨ ਵੋਟਰ ਘੋਖ ਕਰਨ ਕਿ ਅਕਾਲੀ ਦਲ ਦੀ ਸਰਕਾਰ ਦੇ ਹੁੰਦਿਆਂ ਪੰਜਾਬ ’ਚ ਕਿਹੜੇ ਕੰਮ ਹੋਏ ਹਨ ਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸ ਤਰ੍ਹਾਂ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਬਿਹਤਰੀ, ਖੁਸ਼ਹਾਲੀ ਅਤੇ ਤਰੱਕੀ ਲਈ ਇੱਕ ਵਾਰ ਫਿਰ ਅਕਾਲੀ ਦਲ ਨੂੰ ਮੌਕਾ ਦਿੱਤਾ ਜਾਵੇ ਤਾਂ ਜੋ ਸੂਬੇ ਦੀ ਖੇਤਰੀ ਪਾਰਟੀ ਕੇਂਦਰ ਤੋਂ ਪੰਜਾਬ ਦੇ ਬਣਦੇ ਹੱਕ ਲੈਣ ਲਈ ਲੋਕ ਸਭਾ ’ਚ ਆਵਾਜ਼ ਬੁਲੰਦ ਕਰ ਸਕੇ। ਇਸ ਮੌਕੇ ਹਲਕੇ ਦੇ ਛੋਟੇ-ਵੱਡੇ ਅਹੁਦੇਦਾਰ ਅਤੇ ਵਰਕਰ ਉਨ੍ਹਾਂ ਦੇ ਕਾਫਲੇ ’ਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ 20 ਮਈ ਨੂੰ ਹਠੂਰ ਬਲਾਕ ਦੇ ਪਿੰਡਾਂ ’ਚ ਪ੍ਰਚਾਰ ਦੀ ਲਹਿਰ ਚਲਾਈ ਜਾਵੇਗੀ।

Advertisement

ਨਿੰਦਰਜੀਤ ਢਿੱਲੋਂ ਵੱਲੋਂ ਪਤੀ ਦੇ ਹੱਕ ’ਚ ਪ੍ਰਚਾਰ

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਹੱਕ ਵਿੱਚ ਹਲਕਾ ਪੂਰਬੀ ਦੇ ਕਈ ਇਲਾਕਿਆਂ ਵਿੱਚ ਮੀਟਿੰਗਾਂ ਹੋਈਆਂ ਜਿਨ੍ਹਾਂ ਵਿੱਚ ਸ੍ਰੀ ਢਿੱਲੋਂ ਦੀ ਪਤਨੀ ਸਾਬਕਾ ਕੌਂਸਲਰ ਨਿੰਦਰਜੀਤ ਕੌਰ ਢਿੱਲੋਂ ਨੇ ਆਪਣੇ ਪਤੀ ਲਈ ਵੋਟਾਂ ਮੰਗੀਆਂ ਜਦਕਿ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਜਸਦੀਪ ਸਿੰਘ ਕਾਉਂਕੇ ਨੇ ਸ੍ਰੀ ਢਿੱਲੋਂ ਨੂੰ ਵੋਟਾਂ ਪਾ ਕੇ ਕਾਮਯਾਬ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਬੀਬੀ ਢਿੱਲੋਂ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵੱਲੋਂ ਲੋਕ ਮਸਲਿਆਂ ਨੂੰ ਭੁਲਾ ਕੇ ਇੱਕ ਦੂਜੇ ਉਪਰ ਵੱਡੇ-ਵੱਡੇ ਇਲਜ਼ਾਮ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਦਿੱਲੀ ਦੀਆਂ ਪਾਰਟੀਆਂ ਦੇ ਝੂਠੇ ਵਾਅਦਿਆਂ ਤੋਂ ਸੁਚੇਤ ਰਹਿ ਕੇ ਅਕਾਲੀ ਦਲ ਦੇ ਹੱਥ ਮਜ਼ਬੂਤ ਕਰਨੇ ਚਾਹੀਦੇ ਹਨ ਤਾਂ ਜੋ ਅਕਾਲੀ ਦਲ ਪਾਰਲੀਮੈਂਟ ਵਿੱਚ ਪੰਜਾਬ ਦੇ ਚਿਰਾਂ ਤੋਂ ਲਟਕਦੇ ਮਸਲਿਆਂ ਬਾਰੇ ਆਪਣੀ ਆਵਾਜ਼ ਬੁਲੰਦ ਕਰ ਸਕੇ। ਇਸ ਮੌਕੇ ਜਸਦੀਪ ਸਿੰਘ ਕਾਉਂਕੇ ਨੇ ਬੀਬੀ ਢਿੱਲੋਂ ਅਤੇ ਹੋਰ ਆਗੂਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਇਲਾਕੇ ਦੀ ਇੱਕ-ਇੱਕ ਵੋਟ ਰਣਜੀਤ ਸਿੰਘ ਢਿੱਲੋਂ ਦੇ ਹੱਕ ਵਿੱਚ ਭੁਗਤੇਗੀ। ਇਸ ਮੌਕੇ ਤੇਜਾ ਸਿੰਘ ਖ਼ਾਲਸਾ ਮਨਿੰਦਰ ਕੌਰ ਸੰਧੂ ਅਤੇ ਗੁਰਮੀਤ ਸਿੰਘ ਵੀ ਹਾਜ਼ਰ ਸਨ।

Advertisement
Advertisement