ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਉਮੀਦਵਾਰ ਸੁਰਜੀਤ ਕੌਰ ਦੀ ਕੁੱਝ ਘੰਟਿਆਂ ਮਗਰੋਂ ‘ਘਰ ਵਾਪਸੀ’

06:16 AM Jul 03, 2024 IST
ਬੀਤੀ ਸੁਰਜੀਤ ਕੌਰ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕਰਵਾਉਂਦੇ ਹੋਏ ਬੀਬੀ ਜਗੀਰ ਕੌਰ ਅਤੇ ਹੋਰ ਆਗੂ । -ਫੋਟੋ: ਮਲਕੀਅਤ ਸਿੰਘ

ਪਾਲ ਸਿੰਘ ਨੌਲੀ
ਜਲੰਧਰ, 2 ਜੁਲਾਈ
ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਅੱਜ ਪੂਰਾ ਦਿਨ ਵਾਪਰੇ ਸਿਆਸੀ ਘਟਨਾਕ੍ਰਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਕੁੱਝ ਘੰਟਿਆਂ ਬਾਅਦ ਹੀ ਆਪਣੇ ਪੁੱਤਰ ਦੀਪ ਸਿੰਘ ਸਮੇਤ ਮੁੜ ਅਕਾਲੀ ਦਲ ਵਿੱਚ ਪਰਤ ਆਈ। ਬੀਬੀ ਸੁਰਜੀਤ ਕੌਰ ਪਹਿਲਾਂ ‘ਆਪ’ ਵਿੱਚ ਸ਼ਾਮਲ ਹੋ ਗਈ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿੱਚ ਆਪਣੀ ਕਿਰਾਏ ਵਾਲੀ ਰਿਹਾਇਸ਼ ’ਤੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਯੂਥ ਅਕਾਲੀ ਦਲ ਦੇ ਆਗੂ ਸੁਖਮਿੰਦਰ ਸਿੰਘ ਰਾਜਪਾਲ ਅਤੇ ਖ਼ਾਸ ਕਰ ਆਪਣੇ ਭਾਈਚਾਰੇ ਦੇ ਮੈਂਬਰਾਂ ਦੀ ਮੌਜੂਦਗੀ ਵਿੱਚ ਬੀਬੀ ਸੁਰਜੀਤ ਕੌਰ ਮੁੜ ਅਕਾਲੀ ਦਲ ਵਿੱਚ ਪਰਤ ਆਈ। ਉਨ੍ਹਾਂ ਦੀ ‘ਘਰ ਵਾਪਸੀ’ ਵਿੱਚ ਬੀਬੀ ਜਗੀਰ ਕੌਰ ਤੇ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਹਿਮ ਭੂਮਿਕਾ ਰਹੀ। ਹਾਲਾਂਕਿ, ਬੀਬੀ ਸੁਰਜੀਤ ਕੌਰ ਸਿਹਤ ਠੀਕ ਨਾ ਹੋਣ ਪੱਤਰਕਾਰਾਂ ਨਾਲ ਗੱਲ ਨਹੀਂ ਕਰ ਸਕੀ। ਉਨ੍ਹਾਂ ਦੇ ਪੁੱਤਰ ਨੇ ਕਿਹਾ ਕਿ ‘ਜੋ ਹੋ ਗਿਆ, ਉਸ ਨੂੰ ਭੁੱਲ ਜਾਓ’। ਬੀਬੀ ਜਗੀਰ ਕੌਰ ਅਤੇ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੀਬੀ ਸੁਰਜੀਤ ਕੌਰ ਤੇ ਉਨ੍ਹਾਂ ਦੇ ਪੁੱਤਰ ਨੂੰ ‘ਆਪ’ ਵਿੱਚ ਸ਼ਾਮਲ ਕਰਵਾਉਣ ਦਾ ਬਹੁਤ ਦਬਾਅ ਪਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਚੰਗਾ ਹੋਇਆ ਕਿ ਉਹ ਅਕਾਲੀ ਦਲ ਵਿੱਚ ਛੇਤੀ ਹੀ ਪਰਤ ਆਏ ਹਨ।
ਜਾਣਕਾਰੀ ਅਨੁਸਾਰ ਬੀਬੀ ਸੁਰਜੀਤ ਕੌਰ ਦੇ ਰਿਸ਼ਤੇਦਾਰ ਤੇ ਭਾਈਚਾਰਾ ਉਨ੍ਹਾਂ ਦੇ ‘ਆਪ’ ਵਿੱਚ ਸ਼ਾਮਲ ਹੋਣ ਤੋਂ ਨਾਰਾਜ਼ ਸੀ। ਉਨ੍ਹਾਂ ਦਾ ਮੰਨਣਾ ਸੀ ਕਿ ਜਦੋਂ ਅਕਾਲੀ ਦਲ ਤੋਂ ਬਾਗ਼ੀ ਹੋਇਆ ਧੜਾ ਪੂਰੀ ਤਰ੍ਹਾਂ ਸੁਰਜੀਤ ਕੌਰ ਨਾਲ ਖੜ੍ਹਾ ਹੈ ਤਾਂ ਉਨ੍ਹਾਂ ਦੇ ਪਰਿਵਾਰ ਨੂੰ ਕਿਧਰੇ ਹੋਰ ਜਾਣ ਬਾਰੇ ਸੋਚਣਾ ਨਹੀਂ ਚਾਹੀਦਾ ਸੀ।
ਬੀਬੀ ਸੁਰਜੀਤ ਕੌਰ ਦਾ ਘਰ ਅੱਜ ਸਾਰਾ ਦਿਨ ਸਰਗਰਮੀਆਂ ਦਾ ਕੇਂਦਰ ਬਣਿਆ ਰਿਹਾ। ਉਨ੍ਹਾਂ ਦੇ ਘਰ ਆ ਰਹੇ ਰਿਸ਼ਤੇਦਾਰ ਅਤੇ ਸੀਨੀਅਰ ਅਕਾਲੀ ਆਗੂ ਉਨ੍ਹਾਂ ਨੂੰ ਦੱਸ ਰਹੇ ਸਨ ਕਿ ਇਹ ਮਹਿਜ ਇੱਕ ਹਲਕੇ ਦੀ ਚੋਣ ਨਹੀਂ ਸਗੋਂ ਸਮੁੱਚੇ ਅਕਾਲੀ ਦਲ ਦੇ ਭਵਿੱਖ ਦਾ ਸਵਾਲ ਹੈ। ਬਾਦਲ ਵਿਰੋਧੀ ਅਕਾਲੀ ਆਗੂ ਇਹ ਸੋਚ ਕੇ ਡੱਟ ਕੇ ਹਮਾਇਤ ਕਰ ਰਹੇ ਸਨ ਕਿ ਇਸ ਨਾਲ ਸੁਖਬੀਰ ਬਾਦਲ ਦੀ ਪਾਰਟੀ ਤੇ ਅਜ਼ਾਏਦਾਰੀ ਨੂੰ ਤੋੜਨ ਲਈ ਰਾਹ ਖੁੱਲ੍ਹੇਗਾ।

Advertisement

ਦਲਿਤਾਂ ਨੂੰ ਸੱਤਾ ਦਾ ਭਾਗੀਦਾਰ ਨਹੀਂ ਬਣਾਉਣਾ ਚਾਹੁੰਦਾ ਅਕਾਲੀ ਦਲ: ਖੁੱਡੀਆਂ

ਜਲੰਧਰ (ਨਿੱਜੀ ਪੱਤਰ ਪ੍ਰੇਰਕ): ਖੇਤੀਬਾੜੀ ਤੇ ਪਸ਼ੂ ਪਾਲਣ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਦਲਿਤ ਭਾਈਚਾਰੇ ਨੂੰ ਸੱਤਾ ਦਾ ਭਾਗੀਦਾਰ ਨਹੀਂ ਬਣਾਉਣਾ ਚਾਹੁੰਦਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਸਭ ਤੋਂ ਪੁਰਾਣੀ ਤੇ ਕੁਰਬਾਨੀਆਂ ਵਾਲੀ ਪਾਰਟੀ ਅਕਾਲੀ ਦਲ ਹੁਣ ਸਿਰਫ਼ ਇੱਕ ਪਰਿਵਾਰ ਤੱਕ ਸੀਮਤ ਹੋ ਕੇ ਰਹਿ ਗਈ ਹੈ। ਇਸ ਨੇ ਜਲੰਧਰ ਪੱਛਮੀ ਹਲਕੇ ਵਿੱਚ ਇੱਕ ਗ਼ਰੀਬ ਪਰਿਵਾਰ ਨੂੰ ਟਿਕਟ ਦੇ ਕੇ ਬਾਅਦ ਵਿੱਚ ਉਸ ਨੂੰ ਸਮਰਥਨ ਦੇਣ ਤੋਂ ਨਾਂਹ ਕਰ ਦਿੱਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਜਗੀਰੂ ਸੋਚ ਦਾ ਪ੍ਰਗਟਾਵਾ ਹੈ ਕਿ ਕਿਧਰੇ ਗ਼ਰੀਬ ਤੇ ਟਕਸਾਲੀ ਅਕਾਲੀ ਪਰਿਵਾਰ ਦਾ ਕੋਈ ਆਗੂ ਵਿਧਾਇਕ ਨਾ ਬਣ ਜਾਵੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸੇ ਵੀ ਗ਼ਰੀਬ ਨੂੰ ਤੇ ਖ਼ਾਸ ਕਰਕੇ ਕਿਸੇ ਵੀ ਦਲਿਤ ਆਗੂ ਨੂੰ ਸੱਤਾ ਦਾ ਭਾਗੀਦਾਰ ਨਹੀਂ ਬਣਾਉਣਾ ਚਾਹੁੰਦਾ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਦਫ਼ਤਰ ਵਿੱਚ ਅੱਜ ਵੀ ਦਲਿਤ ਭਾਈਚਾਰੇ ਦੇ ਆਗੂਆਂ ਨੂੰ ਹੇਠਾਂ ਬਿਠਾਇਆ ਗਿਆ ਜਦਕਿ ਦੂਜੇ ਆਗੂ ਕੁਰਸੀਆਂ ’ਤੇ ਬੈਠੇ ਸਨ। ਇਸ ਤੋਂ ਪਾਰਟੀ ਦੀ ਜਗੀਰੂ ਸੋਚ ਦਾ ਪ੍ਰਗਟਾਵਾ ਹੁੰਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਉਮੀਦਵਾਰ ਮਹਿੰਦਰ ਭਗਤ ਜਲੰਧਰ ਪੱਛਮੀ ਸੀਟ ਤੋਂ ਵੱਡੇ ਫ਼ਰਕ ਨਾਲ ਜਿੱਤਣਗੇ।

Advertisement
Advertisement
Advertisement