ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਗਰ ਕੌਂਸਲ ਦੀ ਮੀਟਿੰਗ ’ਚੋਂ ਅਕਾਲੀ ਕੌਂਸਲਰਾਂ ਵੱਲੋਂ ਵਾਕਆਊਟ

06:41 AM Feb 16, 2024 IST
ਮੀਟਿੰਗ ਦੌਰਾਨ ਕੌਂਸਲ ਦੇ ਪ੍ਰਧਾਨ, ਕਾਰਜਸਾਧਕ ਅਤੇ ਹੋਰ ਅਧਿਕਾਰੀ।-ਫੋਟੋ: ਰੂਬਲ

ਹਰਜੀਤ ਸਿੰਘ
ਜ਼ੀਰਕਪੁਰ, 15 ਫਰਵਰੀ
ਸ਼ਹਿਰ ਦੇ ਵਿਕਾਸ ਨੂੰ ਲੈ ਕੇ ਨਗਰ ਕੌਂਸਲ ਦੀ ਮੀਟਿੰਗ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ। ਕਰੀਬ ਸਾਢੇ ਤਿੰਨ ਮਹੀਨੇ ਬਾਅਦ ਹੋਈ ਮੀਟਿੰਗ ਵਿੱਚ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਅਗਾਊਂ ਜਾਰੀ ਕੀਤੇ ਏਜੰਡੇ ਵਿੱਚ 17 ਮਤਿਆਂ ’ਤੇ ਵਿਚਾਰ ਕੀਤਾ ਗਿਆ। ਮੀਟਿੰਗ ਦੌਰਾਨ ਅਕਾਲੀ ਦਲ ਦੇ ਕੌਂਸਲਰਾਂ ਨੇ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਦੇ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ’ਤੇ ਸ਼ਹਿਰ ਦਾ ਵਿਕਾਸ ਨਾ ਕਰਨ ਦਾ ਦੋਸ਼ ਲਾਉਂਦੇ ਹੋਏ ਵਾਕਆਊਟ ਕਰਦਿਆਂ ਨਾਅਰੇਬਾਜ਼ੀ ਕੀਤੀ। ਅਕਾਲੀ ਦਲ ਦੇ ਛੇਂ ਕੌਂਸਲਰਾਂ ਵੱਲੋਂ ਵਾਕਆਊਟ ਕਰਨ ਤੋਂ ਬਾਅਦ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਮੀਟਿੰਗ ਦੀ ਕਾਰਵਾਈ ਜਾਰੀ ਰੱਖੀ ਅਤੇ ਕਈ ਮਤਿਆਂ ਨੂੰ ਸਹਿਮਤੀ ਨਾਲ ਪਾਸ ਕੀਤਾ ਗਿਆ। ਇਨ੍ਹਾਂ ਵਿੱਚ ਢਕੋਲੀ ਫਾਟਕ ਤੋਂ ਪਾਰ ਨਵਾਂ ਸਬ ਫਾਇਰ ਸਟੇਸ਼ਨ ਸਥਾਪਤ ਕਰਨ, ਸ਼ਹਿਰ ਵਿੱਚ ਘੁੰਮਦੀਆਂ ਗਊਆਂ ਨੂੰ ਨਿੱਜੀ ਗਊਸ਼ਾਲਾ ਵਿੱਚ ਭੇਜਣ ਅਤੇ ਪ੍ਰਤੀ ਦਿਨ ਪ੍ਰਤੀ ਗਊ 50 ਰੁਪਏ ਖਰਚਾ ਦੇਣ ਦੇ ਮਤੇ ਪਾਸ ਕੀਤੇ ਗਏ। ਇਸ ਤੋਂ ਇਲਾਵਾ ਨਗਰ ਕੌਂਸਲ ਦੇ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਠੇਕੇਦਾਰੀ ਸਿਸਟਮ ਤੋਂ ਮੁਕਤ ਕਰਨ ਅਤੇ ਚੰਡੀਗੜ੍ਹ ਦੀ ਤਰਜ਼ ’ਤੇ ਡੀਸੀ ਰੇਟ ਲਾਗੂ ਕਰਨ ਦੇ ਮਤੇ ਨੂੰ ਪਾਸ ਕੀਤਾ ਗਿਆ। ਲਾਵਾਰਿਸ ਲਾਸ਼ਾਂ ਦੇ ਅੰਤਿਮ ਸੰਸਕਾਰ ਲਈ ਖਰਚਾ ਚਾਰ ਹਜ਼ਾਰ ਤੋਂ ਵਧਾ ਕੇ 4500 ਰੁਪਏ ਕਰਨ, ਕੁੱਤਿਆਂ ਦੀ ਰਜਿਸਟ੍ਰੇਸ਼ਨ ਕਰਨ ਸਬੰਧੀ, ਪਿੰਡ ਸਨੌਲੀ ਵਿੱਚ ਸੀਵਰੇਜ ਟ੍ਰੀਟਮੈਂਟ ਪਲਾਂਟ ਲਾਉਣ ਸਬੰਧੀ ਮਤੇ ਸਹਿਮਤੀ ਨਾਲ ਪਾਸ ਕੀਤੇ ਗਏ।
ਉਧਰ, ਅਕਾਲੀ ਦਲ ਦੇ ਕੌਂਸਲਰ ਧਰਮਿੰਦਰ ਸ਼ਰਮਾ ਸਣੇ ਹੋਰਨਾਂ ਨੇ ਕਿਹਾ ਕਿ ਕੌਂਸਲ ਵੱਲੋਂ ਅਕਾਲੀ ਦਲ ਨਾਲ ਸਬੰਧਤ ਕੌਂਸਲਰਾਂ ਦੇ ਵਾਰਡਾਂ ਵਿੱਚ ਪੱਖਪਾਤ ਕਰਦਿਆਂ ਜਾਣਬੁੱਝ ਕੇ ਉਨ੍ਹਾਂ ਦੇ ਕੰਮ ਏਜੰਡੇ ਵਿੱਚ ਸ਼ਾਮਲ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਲੰਮੇ ਸਮੇਂ ਤੋਂ ਵਿਕਾਸ ਕੰਮ ਰੁਕੇ ਹੋਏ ਹਨ। ਉਨ੍ਹਾਂ ਨੇ ਚਾਰ ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਲਾਈਨਾਂ ਦੀ ਕੀਤੀ ਸਫਾਈ ਦੀ ਜਾਂਚ ਕਰਨ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਲੰਘੇ ਤਿੰਨ ਸਾਲ ਤੋਂ ਸ਼ਹਿਰ ਵਿੱਚ ਕੋਈ ਨਵੀਂ ਸੜਕ ਨਹੀਂ ਬਣੀ ਅਤੇ ਨਾ ਹੀ ਕਿਸੇ ਪੁਰਾਣੀ ਸੜਕ ਦੀ ਮੁਰੰਮਤ ਹੋਈ। ਪਾਰਕਾਂ ਦੀ ਹਾਲਤ ਖਰਾਬ ਹੈ ਅਤੇ ਸਟਰੀਟ ਲਾਈਟਾਂ ਬੰਦ ਪਈਆਂ ਹਨ।

Advertisement

Advertisement
Advertisement