For the best experience, open
https://m.punjabitribuneonline.com
on your mobile browser.
Advertisement

ਅਕਾਲੀ ਦਲ (1920) ਵੱਲੋਂ ਲੋਕ ਸਭਾ ਚੋਣਾਂ ਸਬੰਧੀ ਇਕੱਤਰਤਾ

06:28 AM May 06, 2024 IST
ਅਕਾਲੀ ਦਲ  1920  ਵੱਲੋਂ ਲੋਕ ਸਭਾ ਚੋਣਾਂ ਸਬੰਧੀ ਇਕੱਤਰਤਾ
ਅਕਾਲੀ ਦਲ (1920) ਦੇ ਆਗੂ ਮੀਡੀਆ ਨਾਲ ਗੱਲਬਾਤ ਕਰਦੇ ਹੋਏ।
Advertisement

ਮਿਹਰ ਸਿੰਘ
ਕੁਰਾਲੀ, 5 ਮਈ
ਲੋਕ ਸਭਾ ਚੋਣਾਂ ਸਬੰਧੀ ਅਕਾਲੀ ਦਲ (1920) ਦੇ ਜ਼ਿਲ੍ਹਾ ਮੁਹਾਲੀ ਅਤੇ ਰੂਪਨਗਰ ਇਕਾਈਆਂ ਦੇ ਵਰਕਰਾਂ ਅਤੇ ਅਹੁਦੇਦਾਰਾਂ ਦੀ ਮੀਟਿੰਗ ਸਥਾਨਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਪਾਰਟੀ ਦੇ ਸੀਨੀਅਰ ਆਗੂ ਜ਼ੋਰਾ ਸਿੰਘ ਭੁੱਲਰ ਚੱਪੜਚਿੜੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਲੋਕ ਸਭਾ ਚੋਣਾਂ ਸਬੰਧੀ ਵਿਚਾਰ-ਵਿਟਾਂਦਰਾ ਕੀਤਾ ਗਿਆ। ਇਸ ਦੌਰਾਨ ਸ੍ਰੀ ਭੁੱਲਰ, ਅਰਵਿੰਦਰ ਸਿੰਘ ਪੈਂਟਾ, ਦਰਸ਼ਨ ਸਿੰਘ ਕੰਸਾਲਾ, ਹਰਬੰਸ ਸਿੰਘ ਕੰਧੋਲਾ, ਭਜਨ ਸਿੰਘ ਸ਼ੇਰਗਿੱਲ ਆਦਿ ਆਗੂਆਂ ਨੇ ਲੋਕ ਸਭਾ ਚੋਣਾਂ ਸਬੰਧੀ ਪਾਰਟੀ ਦੇ ਫ਼ੈਸਲੇ ਬਾਰੇ ਚਰਚਾ ਕੀਤੀ। ਇਸ ਚਰਚਾ ਤੋਂ ਬਾਅਦ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ (1920) ਲੋਕ ਸਭਾ ਦੀਆਂ ਚੋਣਾਂ ਵਿੱਚ ਕਿਸ ਰਾਜਨੀਤਿਕ ਪਾਰਟੀ ਨਾਲ ਜਾਵੇਗਾ, ਇਸ ਸਬੰਧੀ ਅੰਤਿਮ ਫ਼ੈਸਲਾ ਲੈਣ ਦੇ ਅਧਿਕਾਰ ਪਾਰਟੀ ਪ੍ਰਧਾਨ ਰਵਿੰਦਰ ਸਿੰਘ ਦੁੱਮਣਾ ਲੈਣਗੇ। ਸ੍ਰੀ ਪੈਂਟਾ ਨੇ ਦੱਸਿਆ ਕਿ ਪਾਰਟੀ ਦੀਆਂ ਹੋਰਨਾਂ ਇਕਾਈਆਂ ਤੋਂੋਂ ਸੁਝਾਅ ਆਉਣ ਤੋਂ ਬਾਅਦ ਅੰਤਿਮ ਫ਼ੈਸਲਾ ਲਿਆ ਜਾਵੇਗਾ। ਇਸ ਮੀਟਿੰਗ ਵਿੱਚ ਅਮਰਜੀਤ ਸਿੰਘ ਕੰਗ, ਸੁਖਵਿੰਦਰ ਸਿੰਘ ਮੁੰਡੀਆ, ਗੁਰਮੀਤ ਸਿੰਘ ਮੀਆਂਪੁਰ, ਭੁਪਿੰਦਰ ਸਿੰਘ ਤਿਊੜ, ਪ੍ਰੀਤਮ ਸਿੰਘ ਸੱਲੋਮਜਰਾ ਆਦਿ ਨੇ ਸੰਬੋਧਨ ਕੀਤਾ।

Advertisement

Advertisement
Author Image

Advertisement
Advertisement
×