ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਦਲ (ਅ) ਨੇ ਹਮੇਸ਼ਾ ਲੋਕ ਹਿੱਤਾਂ ਦੀ ਪੈਰਵੀ ਕੀਤੀ: ਸਿਮਰਨਜੀਤ ਮਾਨ

07:30 AM May 23, 2024 IST
ਸੁਨਾਮ ਵਿੱਚ ਮੰਚ ’ਤੇ ਸਿਮਰਜੀਤ ਸਿੰਘ ਮਾਨ ਅਤੇ ਪਾਰਟੀ ਆਗੂ।

ਪਵਨ ਕੁਮਾਰ ਵਰਮਾ
ਧੂਰੀ, 22 ਮਈ
ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਧੂਰੀ ਸ਼ਹਿਰ ਵਿੱਚ ਚੋਣ ਪ੍ਰਚਾਰ ਕੀਤਾ| ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਸ੍ਰੀ ਮਾਨ ਦਾ ਹਲਕਾ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ| ਵੱਖ-ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਦੌਰਾਨ ਹੋਏ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਸਿਮਰਨਜੀਤ ਮਾਨ ਨੇ ਕਿਹਾ ਕਿ ਭਾਜਪਾ, ਕਾਂਗਰਸ ਤੇ ‘ਆਪ’ ਸਭ ਨੇ ਸਮੇਂ-ਸਮੇਂ ’ਤੇ ਲੋਕਾ ਦਾ ਭਰੋਸਾ ਤੋੜਿਆ ਹੈ| ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਹੱਕ ਮੰਗਦੇ ਬੇਰੁਜ਼ਗਾਰਾਂ, ਕਿਸਾਨਾਂ, ਮਜ਼ਦੂਰਾਂ ਉੱਪਰ ਤਸ਼ੱਦਦ ਕੀਤਾ ਗਿਆ ਹੈ| ਲੋਕਾਂ ਨੂੰ ਆਪਣੇ ਬਣਦੇ ਹੱਕ ਲੈਣ ਲਈ ਪਾਣੀ ਵਾਲੀਆਂ ਟੈਂਕੀਆਂ ਅਤੇ ਮੋਬਾਈਲ ਟਾਵਰਾਂ ਉੱਪਰ ਚੜ੍ਹ ਕੇ ਰੋਸ ਪ੍ਰਦਰਸ਼ਨ ਕਰਨੇ ਪੈ ਰਹੇ ਹਨ ਪਰ ਫਿਰ ਵੀ ਕੋਈ ਸੁਣਵਾਈ ਨਹੀਂ ਹੋ ਰਹੀ, ਜਿਸ ਕਾਰਨ ਲੋਕ ਬਹੁਤ ਦੁਖੀ ਹਨ| ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਹਮੇਸ਼ਾ ਲੋਕ ਹੱਕਾਂ ਦੀ ਪੈਰਵੀ ਕੀਤੀ ਗਈ ਹੈ| ਸਰਕਾਰਾਂ ਵੱਲੋਂ ਲੋਕਾਂ ਵਿਰੁੱਧ ਕੀਤੇ ਜਾਣ ਵਾਲੇ ਤਸ਼ੱਦਦ ਵਿਰੁੱਧ ਹਮੇਸ਼ਾ ਆਵਾਜ਼ ਬੁਲੰਦ ਕੀਤੀ ਹੈ| ਮਾਨ ਨੇ ਕਿਹਾ ਕਿ ਉਨ੍ਹਾਂ ਪਿਛਲੇ ਦੋ ਸਾਲਾਂ ਦੀ ਕਾਰਗੁਜ਼ਾਰੀ ਲੋਕਾਂ ਦੇ ਸਾਹਮਣੇ ਹੈ, ਜਿਸ ਨੂੰ ਮੁੱਖ ਰੱਖ ਕੇ ਲੋਕ ਇਸ ਵਾਰ ਫਿਰ ਅਕਾਲੀ ਦਲ (ਅੰਮ੍ਰਿਤਸਰ) ਦਾ ਸਾਥ ਦੇਣਗੇ| ਉਨ੍ਹਾਂ ਦੱਸਿਆ ਕਿ ਸੰਸਦੀ ਕੋਟੇ ਤਹਿਤ ਕਰੀਬ 10 ਕਰੋੜ ਰੁਪਏ ਦੀ ਗ੍ਰਾਂਟ ਬਿਨਾਂ ਪੱਖਪਾਤ ਤੋਂ ਹਲਕੇ ਦੇ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਖਰਚ ਕੀਤੀ ਗਈ ਹੈ| ਉਨ੍ਹਾਂ ਕਿਹਾ ਕਿ ਉਹ ਦਿਖਾਵੇ ਵਿੱਚ ਨਹੀਂ, ਕੰਮ ਕਰਨ ਵਿੱਚ ਵਿਸ਼ਵਾਸ ਰੱਖਦੇ ਹਨ| ਇਸ ਲਈ ਹਲਕੇ ਦੀ ਖੁਸ਼ਹਾਲੀ ਤੇ ਤਰੱਕੀ ਲਈ ਅਕਾਲੀ ਦਲ (ਅੰਮ੍ਰਿਤਸਰ) ਦਾ ਸਾਥ ਦਿੱਤਾ ਜਾਵੇ|
ਸੁਨਾਮ ਊਧਮ ਸਿੰਘ ਵਾਲਾ (ਸਤਨਾਮ ਸਿੰਘ ਸੱਤੀ): ਸਿਮਰਨਜੀਤ ਸਿੰਘ ਮਾਨ ਨੇ ਸੁਨਾਮ ਸ਼ਹਿਰ ਵਿੱਚ ਚੋਣ ਪ੍ਰਚਾਰ ਦੌਰਾਨ ਲੋਕ ਹੱਕਾਂ ਦੀ ਪ੍ਰਾਪਤੀ ਅਤੇ ਖੁਸ਼ਹਾਲੀ ਲਈ ਅਕਾਲੀ ਦਲ (ਅ) ਦਾ ਸਾਥ ਦੇਣ ਦੀ ਅਪੀਲ ਕੀਤੀ| ਇਸ ਮੌਕੇ ਜਿੱਥੇ ਵੱਖ-ਵੱਖ ਥਾਵਾਂ ’ਤੇ ਸ੍ਰੀ ਮਾਨ ਦਾ ਭਰਵਾਂ ਸਵਾਗਤ ਕੀਤਾ ਗਿਆ, ਉਥੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸਿਮਰਨਜੀਤ ਮਾਨ ਨੇ ਕਿਹਾ ਕਿ ਉਹ ਝੂਠੇ ਵਾਅਦੇ ਕਰਨ ਵਿੱਚ ਯਕੀਨ ਨਹੀਂ ਰੱਖਦੇ। ਇਸ ਮੌਕੇ ਅਕਾਲੀ ਆਗੂ ਜਥੇਦਾਰ ਗੁਰਪ੍ਰੀਤ ਸਿੰਘ ਲਖਮੀਰਵਾਲਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਹਾਜ਼ਰ ਸਨ।

Advertisement

Advertisement
Advertisement