For the best experience, open
https://m.punjabitribuneonline.com
on your mobile browser.
Advertisement

ਅਕਾਲੀ ਦਲ (ਅ) ਨੇ ਮੁਕਾਬਲੇ ’ਚ ਮਾਰੇ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਨੂੰ ਫ਼ਿਰੋਜ਼ਪੁਰ ਤੋਂ ਉਮੀਦਵਾਰ ਬਣਾਇਆ

01:33 PM Apr 08, 2024 IST
ਅਕਾਲੀ ਦਲ  ਅ  ਨੇ ਮੁਕਾਬਲੇ ’ਚ ਮਾਰੇ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਨੂੰ ਫ਼ਿਰੋਜ਼ਪੁਰ ਤੋਂ ਉਮੀਦਵਾਰ ਬਣਾਇਆ
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 8 ਅਪਰੈਲ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਇਥੋਂ ਬਿਆਨ ਜਾਰੀ ਕਰਦਿਆਂ ਅੱਜ ਲੋਕ ਸਭਾ ਚੋਣਾਂ ਲਈ ਆਪਣੀ ਦੂਜੀ ਸੂਚੀ ਵਿੱਚ ਪੰਜਾਬ ਦੀਆਂ ਤਿੰਨ ਹੋਰ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਨੂੰ ਫ਼ਿਰੋਜ਼ਪੁਰ ਤੋਂ ਟਿਕਟ ਦਿੱਤੀ ਹੈ। ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਾਲੀ ਪਾਰਟੀ ਨੇ ਅੰਮ੍ਰਿਤਸਰ ਤੋਂ ਉਨ੍ਹਾਂ ਦੇ ਪੁੱਤਰ ਇਮਾਨ ਸਿੰਘ ਮਾਨ ਅਤੇ ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਨੂੰ ਉਮੀਦਵਾਰ ਬਣਾਇਆ ਹੈ। ਦਲ ਨੇ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਸੇਵਾਮੁਕਤ ਪੰਜਾਬ ਪੁਲੀਸ ਇੰਸਪੈਕਟਰ ਭੁਪਿੰਦਰ ਸਿੰਘ ਭੁੱਲਰ ਨੂੰ ਟਿਕਟ ਦਿੱਤੀ ਹੈ। ਉਸ ਦਾ ਪੁੱਤਰ ਜੈਪਾਲ ਭੁੱਲਰ 2021 ਵਿੱਚ ਕੋਲਕਾਤਾ ਵਿੱਚ ਪੁਲੀਸ ਨਾਲ ਇੱਕ ਮੁਕਾਬਲੇ ਵਿੱਚ ਹੋਰ ਗੈਂਗਸਟਰਾਂ ਨਾਲ ਮਾਰਿਆ ਗਿਆ ਸੀ। ਜੈਪਾਲ 'ਤੇ ਪੰਜਾਬ, ਹਰਿਆਣਾ ਅਤੇ ਰਾਜਸਥਾਨ 'ਚ 40 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ।ਪਾਰਟੀ ਵੱਲੋਂ ਲੋਕ ਸਭਾ ਚੋਣ ਕਿਸਾਨ, ਮਜ਼ਦੂਰ, ਘੱਟ ਗਿਣਤੀਆਂ ਅਤੇ ਦਲਿਤਾਂ ਦੇ ਹੱਕਾਂ ਦੀ ਰੱਖਿਆ, ਆਮ ਲੋਕਾਂ ਲਈ ਬਰਾਬਰ ਦੀਆਂ ਸਿਹਤ ਤੇ ਵਿਦਿਅਕ ਸਹੂਲਤਾਂ ਅਤੇ ਸੁਚਾਰੂ ਰਾਜ ਪ੍ਰਬੰਧਾਂ ਦੇ ਮੁੱਦਿਆਂ 'ਤੇ ਲੜੀ ਜਾਵੇਗੀ।

Advertisement

ਇਸ ਮੌਕੇ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਪੀਏਸੀ ਮੈਂਬਰ ਬਹਾਦਰ ਸਿੰਘ ਭਸੌੜ, ਜਥੇਦਾਰ ਹਰਜੀਤ ਸਿੰਘ ਸੰਜੂਮਾ, ਜ਼ਿਲ੍ਹਾ ਪ੍ਰਧਾਨ ਬਰਨਾਲਾ ਜਥੇਦਾਰ ਦਰਸ਼ਨ ਸਿੰਘ ਮੰਡੇਰ, ਜ਼ਿਲ੍ਹਾ ਪ੍ਰਧਾਨ ਮਲੇਰਕੋਟਲਾ ਹਰਦੇਵ ਸਿੰਘ ਪੱਪੂ, ਸੀਨੀਅਰ ਆਗੂ ਮਾਸਟਰ ਕਰਨੈਲ ਸਿੰਘ ਨਾਰੀਕੇ, ਜਥੇਬੰਦਕ ਸਕੱਤਰ ਗੋਵਿੰਦ ਸਿੰਘ ਸੰਧੂ, ਪਾਰਟੀ ਦੇ ਸੀਨੀਅਰ ਆਗੂ ਡਾ.ਹਰਜਿੰਦਰ ਸਿੰਘ ਜੱਖੂ, ਗੋਪਾਲ ਸਿੰਘ ਸਿੱਧੂ, ਕੁਸ਼ਲਪਾਲ ਸਿੰਘ ਮਾਨ, ਪ੍ਰੋਫੈਸਰ ਮਹਿੰਦਰਪਾਲ ਸਿੰਘ, ਐਡਵੋਕੇਟ ਸਿਮਰਨਜੀਤ ਸਿੰਘ, ਗੁਰਜੰਟ ਸਿੰਘ ਕੱਟੂ, ਮਨਮੋਹਨ ਸਿੰਘ ਚੰਡੀਗੜ੍ਹ, ਗੁਰਪ੍ਰੀਤ ਸਿੰਘ ਚੰਡੀਗੜ੍ਹ , ਬਲਕਾਰ ਸਿੰਘ ਭੁੱਲਰ, ਬਲਦੇਵ ਸਿੰਘ ਗਗੜਾ ਸਮੇਤ ਹੋਰ ਆਗੂ ਵੀ ਮੌਜੂਦ ਸਨ।

Advertisement
Author Image

Advertisement
Advertisement
×