ਜਲੰਧਰ ਪੱਛਮੀ ਤੋਂ ਅਕਾਲੀ ਦਲ (ਅ) ਨੇ ਸਰਬਜੀਤ ਖ਼ਾਲਸਾ ਨੂੰ ਉਮੀਦਵਾਰ ਐਲਾਨਿਆ
10:11 AM Jun 16, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਸ੍ਰੀ ਫ਼ਤਹਿਗੜ੍ਹ ਸਾਹਿਬ, 15 ਜੂਨ
ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱਚ ਪਾਰਟੀ ਦੀ ਕਾਰਜਕਾਰਨੀ ਦੀ ਮੀਟਿੰਗ ਹੋਈ। ਇਸ ਵਿੱਚ ਜ਼ਿਲ੍ਹਾ ਅਤੇ ਸਬ ਡਿਵੀਜ਼ਨਾਂ ਉੱਤੇ 21 ਜੂਨ ਨੂੰ ਗੱਤਕਾ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਸਾਲ 2024 ’ਚ ਲੋਕ ਸਭਾ ਚੋਣਾਂ ਦੌਰਾਨ ਜਲੰਧਰ ਹਲਕੇ ਤੋਂ ਖੜ੍ਹੇ ਉਮੀਦਵਾਰ ਤੇ ਹੁਣ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੂੰ ਹੀ ਪਾਰਟੀ ਨੇ ਇਸ ਜ਼ਿਮਨੀ ਚੋਣ ਲਈ ਉਮੀਦਵਾਰ ਬਣਾਉਣ ਦਾ ਸਰਬਸੰਮਤੀ ਨਾਲ ਫ਼ੈਸਲਾ ਕੀਤਾ। ਪਾਰਟੀ ਦੇ ਮੁੱਖ ਬੁਲਾਰੇ ਇਕਬਾਲ ਸਿੰਘ ਟਿਵਾਣਾ ਨੇ ਦੱਸਿਆ ਕਿ ਮੀਟਿੰਗ ਵਿੱਚ ਅਗਲੀ ਜਿੱਤ ਲਈ ਸੰਘਰਸ਼ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
Advertisement
Advertisement