For the best experience, open
https://m.punjabitribuneonline.com
on your mobile browser.
Advertisement

ਅਕਾਲੀ ਦਲ (ਅ) ਨੇ ਸ੍ਰੀ ਅੰਮ੍ਰਿਤਸਰ, ਖਡੂਰ ਸਾਹਿਬ ਤੇ ਫ਼ਿਰੋਜ਼ਪੁਰ ਤੋਂ ਉਮੀਦਵਾਰ ਐਲਾਨੇ

08:42 AM Apr 09, 2024 IST
ਅਕਾਲੀ ਦਲ  ਅ  ਨੇ ਸ੍ਰੀ ਅੰਮ੍ਰਿਤਸਰ  ਖਡੂਰ ਸਾਹਿਬ ਤੇ ਫ਼ਿਰੋਜ਼ਪੁਰ ਤੋਂ ਉਮੀਦਵਾਰ ਐਲਾਨੇ
ਈਮਾਨ ਸਿੰਘ ਮਾਨ, ਹਰਪਾਲ ਸਿੰਘ ਬਲੇਰ ਅਤੇ ਭੁਪਿੰਦਰ ਸਿੰਘ ਭੁੱਲਰ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 8 ਅਪਰੈਲ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਲੋਕ ਸਭਾ ਚੋਣ ਲੜਨ ਵਾਲੇ ਪਾਰਟੀ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ। ਇਥੇ ਪਾਰਟੀ ਦਫ਼ਤਰ ਤੋਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਜਾਰੀ ਸੂਚੀ ਵਿੱਚ ਲੋਕ ਸਭਾ ਹਲਕਾ ਸ੍ਰੀ ਅੰਮ੍ਰਿਤਸਰ ਤੋਂ ਈਮਾਨ ਸਿੰਘ ਮਾਨ, ਹਲਕਾ ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਅਤੇ ਹਲਕਾ ਫਿਰੋਜ਼ਪੁਰ ਤੋਂ ਭੁਪਿੰਦਰ ਸਿੰਘ ਭੁੱਲਰ ਨੂੰ ਪਾਰਟੀ ਉਮੀਦਵਾਰ ਬਣਾਇਆ ਗਿਆ ਹੈ। ਸ੍ਰੀ ਅੰਮ੍ਰਿਤਸਰ ਹਲਕੇ ਤੋਂ ਚੋਣ ਮੈਦਾਨ ’ਚ ਉਤਾਰੇ ਈਮਾਨ ਸਿੰਘ ਮਾਨ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ ਹਨ। ਸ੍ਰੀ ਮਾਨ ਨੇ ਕਿਹਾ ਕਿ ਪਾਰਟੀ ਵੱਲੋਂ ਲੋਕ ਸਭਾ ਚੋਣ ਕਿਸਾਨ, ਮਜ਼ਦੂਰ, ਘੱਟ ਗਿਣਤੀਆਂ ਅਤੇ ਦਲਿਤਾਂ ਦੇ ਹੱਕਾਂ ਦੀ ਰੱਖਿਆ, ਆਮ ਲੋਕਾਂ ਲਈ ਬਰਾਬਰ ਦੀਆਂ ਸਿਹਤ ਤੇ ਵਿਦਿਅਕ ਸਹੂਲਤਾਂ ਅਤੇ ਸੁਚਾਰੂ ਰਾਜ ਪ੍ਰਬੰਧਾਂ ਦੇ ਮੁੱਦਿਆਂ ’ਤੇ ਲੜੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜ ਹਲਕਿਆਂ ਸ੍ਰੀ ਆਨੰਦਪੁਰ ਸਾਹਿਬ ਤੋਂ ਕੁਸ਼ਲਪਾਲ ਸਿੰਘ ਮਾਨ, ਲੁਧਿਆਣਾ ਤੋਂ ਅੰਮ੍ਰਿਤਪਾਲ ਸਿੰਘ ਚੰਦਰਾ, ਫਰੀਦਕੋਟ ਤੋਂ ਬਲਦੇਵ ਸਿੰਘ ਗਗੜਾ, ਪਟਿਆਲਾ ਤੋਂ ਪ੍ਰੋ. ਮਹਿੰਦਰਪਾਲ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ ਜਦੋਂ ਕਿ ਪਾਰਟੀ ਪ੍ਰਧਾਨ ਤੇ ਮੌਜੂਦਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਮੁੜ ਸੰਗਰੂਰ ਹਲਕੇ ਤੋਂ ਚੋਣ ਮੈਦਾਨ ਵਿਚ ਨਿੱਤਰੇ ਹਨ। ਪਾਰਟੀ ਵੱਲੋਂ ਹੁਣ ਤੱਕ ਪੰਜਾਬ ਦੇ ਅੱਠ ਸੰਸਦੀ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ।

Advertisement

ਗੈਂਗਸਟਰ ਦੇ ਪਿਤਾ ਨੂੰ ਬਣਾਇਆ ਉਮੀਦਵਾਰ

ਹਲਕਾ ਫਿਰੋਜ਼ਪੁਰ ਤੋਂ ਐਲਾਨੇ ਉਮੀਦਵਾਰ ਭੁਪਿੰਦਰ ਸਿੰਘ ਭੁੱਲਰ, ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਹਨ ਅਤੇ ਪੰਜਾਬ ਪੁਲੀਸ ਵਿੱਚੋਂ ਸੇਵਾਮੁਕਤ ਇੰਸਪੈਕਟਰ ਹਨ। ਗੈਂਗਸਟਰ ਜੈਪਾਲ ਭੁੱਲਰ ਆਪਣੇ ਸਾਥੀਆਂ ਸਣੇ ਕਰੀਬ ਤਿੰਨ ਸਾਲ ਪਹਿਲਾਂ ਕਲਕੱਤਾ ਵਿੱਚ ਪੁਲੀਸ ਨਾਲ ਹੋਏ ਮੁਕਾਬਲੇ ਦੌਰਾਨ ਮਾਰਿਆ ਗਿਆ ਸੀ ਜਿਸ ਖ਼ਿਲਾਫ਼ ਕਰੀਬ ਤਿੰਨ ਦਰਜਨ ਤੋਂ ਵੱਧ ਅਪਰਾਧਿਕ ਕੇਸ ਦਰਜ ਸਨ।

Advertisement
Author Image

joginder kumar

View all posts

Advertisement
Advertisement
×