ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਦਲ (ਅ) ਵੱਲੋਂ ਗੁਰਦੁਆਰਾ ਸੋਧ ਬਿੱਲ ਰੱਦ ਕਰਨ ਦੀ ਮੰਗ

10:26 AM Jul 04, 2023 IST
ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦੇ ਹੋਏ ਅਕਾਲੀ ਦਲ (ਅ) ਦੇ ਆਗੂ। -ਫੋਟੋ: ਮਾਨ

ਪੱਤਰ ਪ੍ਰੇਰਕ
ਮਾਨਸਾ, 3 ਜੁਲਾਈ
ਅਕਾਲੀ ਦਲ (ਅ) ਨੇ ਅੱਜ ਮਾਨਸਾ ਦੇ ਡਿਪਟੀ ਕਮਿਸ਼ਨਰ ਨੂੰ ਪੰਜਾਬ ਵਿਧਾਨ ਸਭਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਦੁਆਰਾ ਐਕਟ ਵਿੱਚ ਗੈਰ-ਕਾਨੂੰਨੀ ਢੰਗ ਨਾਲ ਜਬਰੀ ਸੋਧ ਕਰਕੇ ਗੁਰੂ ਘਰਾਂ ਦੇ ਪ੍ਰਬੰਧ ਵਿੱਚ ਸਰਕਾਰੀ ਦਾਖ਼ਲ ਦੇਣ ਹਿੱਤ ਬਣਾਏ ਗਏ ਕਾਨੂੰਨ ਤੁਰੰਤ ਰੱਦ ਕਰਨ ਲਈ ਇੱਕ ਮੰਗ ਪੱਤਰ ਦਿੱਤਾ ਗਿਆ। ਇਹ ਮੰਗ ਪੱਤਰ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਭਾਈ ਗੁਰਸੇਵਕ ਸਿੰਘ ਜਵਾਹਰਕੇ ਦੀ ਅਗਵਾਈ ਹੇਠ ਦਿੱਤਾ ਗਿਆ। ਮੰਗ ਪੱਤਰ ਵਿੱਚ ਮੰਗ ਕੀਤੀ ਗਈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਚੈਨਲ ਚਲਾਕੇ ਸਿੱਖੀ ਦੇ ਪ੍ਰਚਾਰ ਲਈ ਨੇਕ ਕਾਰਜ ਕਰਨਾ ਚਾਹੀਦਾ ਹੈ। ਪਾਰਟੀ ਨੇ ਪੰਜਾਬ ਵਿੱਚ ਲੰਬੇ ਸਮੇਂ ਤੋਂ ਨਾ ਹੋਈਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਚੋਣਾਂ ਨਾ ਹੋਣ ਕਾਰਨ ਲੰਬੇ ਸਮੇਂ ਤੋਂ ਅਨੇਕਾਂ ਕਾਰਜ ਅੱਧ-ਵਿਚਾਲੇ ਲਮਕੇ ਪਏ ਹਨ।
ਇਸ ਮੌਕੇ ਬਲਵਿੰਦਰ ਸਿੰਘ ਮੰਡੇਰ, ਗਿਆਨ ਸਿੰਘ ਗਿੱਲ, ਕਰਮਪਾਲ ਸਿੰਘ ਗੁੜਥੜੀ, ਰਾਜਿੰਦਰ ਸਿੰਘ ਸਰਪੰਚ, ਬਲਵੀਰ ਸਿੰਘ ਬੱਛੋਆਣਾ ਵੀ ਮੌਜੂਦ ਸਨ।

Advertisement

Advertisement
Tags :
ਅਕਾਲੀਗੁਰਦੁਆਰਾਬਿੱਲ:ਵੱਲੋਂ
Advertisement