ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਦਲ (ਅ) ਨੇ ਗਤਕਾ ਮੁਕਾਬਲੇ ਕਰਵਾਏ

08:23 AM Jun 25, 2024 IST
ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ। -ਫੋਟੋ: ਚਿੱਲਾ

ਖੇਤਰੀ ਪ੍ਰਤੀਨਿਧ
ਐਸ.ਏ.ਐਸ.ਨਗਰ(ਮੁਹਾਲੀ), 24 ਜੂਨ
ਅਕਾਲੀ ਦਲ ਅੰਮ੍ਰਿਤਸਰ ਵੱਲੋਂ ਇੱਥੋਂ ਦੇ ਫੇਜ਼ ਤਿੰਨ ਦੀ ਮਾਰਕੀਟ ਵਿੱਚ ਕੌਮਾਂਤਰੀ ਗਤਕਾ ਦਿਵਸ ਮਨਾਇਆ ਗਿਆ। ਇਸ ਮੌਕੇ ਉਸਤਾਦ ਗੁਰਜੰਟ ਸਿੰਘ ਖੁੱਡਾ ਅਲੀ ਸ਼ੇਰ ਅਤੇ ਬੀਬੀ ਸਿਮਰਨਜੀਤ ਕੌਰ ਚੰਡੀਗੜ੍ਹ ਦੀ ਅਗਵਾਈ ਹੇਠਲੀਆਂ ਗਤਕਾ ਪਾਰਟੀਆਂ ਨੇ ਜੌਹਰ ਦਿਖਾਏ।
ਇਸ ਮੌਕੇ ਪਾਰਟੀ ਦੇ ਕੌਮੀ ਜਰਨਲ ਸਕੱਤਰ ਕੁਸ਼ਲਪਾਲ ਸਿੰਘ ਮਾਨ ਅਤੇ ਪਾਰਟੀ ਦੀ ਪੀਏਸੀ ਦੇ ਮੈਂਬਰ ਜਥੇਦਾਰ ਬਲਕਾਰ ਸਿੰਘ ਭੁੱਲਰ ਨੇ ਵਿਸੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਗਤਕੇ ਵਿੱਚ ਸ਼ਮੂਲੀਅਤ ਕਰਨ ਵਾਲੀਆਂ ਟੀਮਾਂ ਦਾ ਸਨਮਾਨ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਗਤਕਾ ਖੇਡ ਨੂੰ ਧਾਰਨ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ਗਤਕਾ ਦਿਵਸ ਕੌਮਾਂਤਰੀ ਯੋਗਾ ਦਿਵਸ ਦੇ ਮੁਕਾਬਲੇ ਮਨਾਇਆ ਜਾਂਦਾ ਹੈ। ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਭਾਟੀਆ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਕੁੰਬੜਾ, ਧਰਮ ਸਿੰਘ ਕਲੌੜ, ਸ਼ਿੰਗਾਰਾ ਸਿੰਘ ਬਡਾਲਾ, ਬਹਾਦਰ ਸਿੰਘ ਬੱਬੂ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ ਪੰਮਾ, ਬਲਵੀਰ ਸਿੰਘ ਸੋਹਾਣਾ, ਤਲਵਿੰਦਰ ਸਿੰਘ ਭੁੱਲਰ, ਮਲਕੀਤ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement