ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਕਾਲੀ ਦਲ (ਅ) ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ

08:34 AM Jul 05, 2023 IST
featuredImage featuredImage
ਮੁਹਾਲੀ ਦੀ ਡੀਸੀ ਆਸ਼ਿਕਾ ਜੈਨ ਨੂੰ ਮੰਗ ਪੱਤਰ ਦਿੰਦਾ ਹੋਇਆ ਅਕਾਲੀ ਦਲ ਅੰਮ੍ਰਿਤਸਰ ਦਾ ਵਫ਼ਦ। ਫੋਟੋ: ਚਿੱਲਾ

ਖੇਤਰੀ ਪ੍ਰਤੀਨਿਧ
ਐਸ.ਏ.ਐਸ.ਨਗਰ(ਮੁਹਾਲੀ), 4 ਜੁਲਾਈ
ਅਕਾਲੀ ਦਲ ਅੰਮ੍ਰਿਤਸਰ ਦੀ ਜ਼ਿਲ੍ਹਾ ਮੁਹਾਲੀ ਇਕਾਈ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਭਾਟੀਆ ਦੀ ਅਗਵਾਈ ਹੇਠ ਮੁਹਾਲੀ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੂੰ ਮੰਗ ਪੱਤਰ ਸੌਂਪਿਆ। ਮੰਗ ਪੱਤਰ ਵਿੱਚ ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਐਕਟ ਵਿੱਚ ਪਿਛਲੇ ਦਿਨੀਂ ਕੀਤੀ ਸੋਧ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਸਿੱਖਾਂ ਦੇ ਅੰਦਰੂਨੀ ਮਾਮਲਿਆਂ ਵਿੱਚ ਸਿੱਧਾ ਦਖਲ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੰਗ ਪੱਤਰ ਵਿੱਚ ਸ਼੍ਰੋਮਣੀ ਕਮੇਟੀ ਕੋਲੋਂ ਪੀਟੀਸੀ ਦਾ ਗਲਬਾ ਖਤਮ ਕਰਨ ਅਤੇ ਆਪਣਾ ਚੈਨਲ ਚਲਾ ਕੇ ਬਿਨਾਂ ਕਿਸੇ ਇਸ਼ਤਿਹਾਰਬਾਜ਼ੀ ਤੋਂ ਗੁਰਬਾਣੀ ਪ੍ਰਸਾਰਣ ਯਕੀਨੀ ਬਣਾਏ ਜਾਣ ਦੀ ਮੰਗ ਕੀਤੀ। ਉਨ੍ਹਾਂ ਪੰਜਾਬ ਸਰਕਾਰ ਕੋਲੋਂ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਵੀ ਬਿਨ੍ਹਾਂ ਕਿਸੇ ਦੇਰੀ ਤੋਂ ਕਰਾਏ ਜਾਣ ਦੀ ਮੰਗ ਕੀਤੀ। ਡੀਸੀ ਨੂੰ ਮਿਲਣ ਵਾਲੇ ਵਫ਼ਦ ਵਿੱਚ ਸ੍ਰੀ ਭਾਟੀਆ ਤੋਂ ਇਲਾਵਾ ਬਲਕਾਰ ਸਿੰਘ, ਸੇਵਾ ਸਿੰਘ ਗੀਗੇਮਾਜਰਾ, ਬਲਬੀਰ ਸਿੰਘ ਸੋਹਾਣਾ, ਉਕਾਂਰ ਸਿੰਘ, ਗੁਰਿੰਦਰ ਸਿੰਘ, ਦਿਲਬਾਗ ਸਿੰਘ, ਅਮਨਜੀਤ ਸਿੰਘ, ਸ਼ਵਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਆਦਿ ਆਗੂ ਸ਼ਾਮਲ ਸਨ।

Advertisement

Advertisement
Tags :
ਅਕਾਲੀਸੌਂਪਿਆਕਮਿਸ਼ਨਰਡਿਪਟੀਪੱਤਰ