ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਗੁਰੂ ਲਾਧੋ ਰੇ’ ਦਿਹਾੜਾ ਅੱਜ ਮਨਾਏਗਾ ਅਕਾਲੀ ਦਲ (ਅ)

11:22 AM Aug 19, 2024 IST

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 18 ਅਗਸਤ
ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ 2015 ਵਿੱਚ ਸਾਜ਼ਿਸ਼ ਤਹਿਤ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪ ਲਾਪਤਾ ਕੀਤੇ ਗਏ ਸਨ। ਉਨ੍ਹਾਂ ਦੀ ਅੱਜ ਤੱਕ ਨਾ ਤਾਂ ਕੋਈ ਭਾਲ ਹੋਈ ਹੈ ਅਤੇ ਨਾ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਦਿਸ਼ਾ ਵੱਲ ਕੋਈ ਉਸਾਰੂ ਉੱਦਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਮੰਗ ਹੈ ਕਿ ਲਾਪਤਾ ਹੋਏ ਸਰੂਪਾਂ ਦੀ ਘਟਨਾ ਦੀ ਜਾਂਚ ਕਰਵਾਈ ਜਾਵੇ ਅਤੇ ਕੇਸ ਦਰਜ ਕਰ ਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਕਾਲੀ ਦਲ (ਅ) ਵੱਲੋਂ 19 ਅਗਸਤ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿਖੇ ‘ਗੁਰੂ ਲਾਧੋ ਰੇ’ ਦਿਹਾੜਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਸਮੁੱਚੇ ਖਾਲਸਾ ਪੰਥ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

Advertisement

Advertisement
Advertisement