ਅਕਾਲੀ ਦਲ ਦਾ ਬਸਪਾ ਨਾਲ ਗੱਠਜੋੜ ਅਜੇ ਵੀ ਕਾਇਮ: ਚੰਦੂਮਾਜਰਾ
10:14 AM Mar 27, 2024 IST
ਨਿੱਜੀ ਪੱਤਰ ਪ੍ਰੇਰਕ
ਜਲੰਧਰ, 26 ਮਾਰਚ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਸਪੱਸ਼ਟ ਕੀਤਾ ਹੈ ਕਿ ਬਸਪਾ ਦੀ ਕੇਂਦਰੀ ਲੀਡਰਸ਼ਿਪ ਨਾਲ ਕੀਤਾ ਗਿਆ ਗੱਠਜੋੜ ਕਾਇਮ ਹੈ। ਸ੍ਰੀ ਚੰਦੂਮਾਜਰਾ ਦਾ ਇਹ ਬਿਆਨ, ਉਦੋਂ ਆਇਆ ਹੈ ਜਦੋਂ ਭਾਜਪਾ ਨੇ ਅਕਾਲੀ ਦਲ ਨਾਲ ਚੋਣ ਸਮਝੌਤੇ ਦੀਆਂ ਚੱਲਦੀਆਂ ਸਾਰੀਆਂ ਅਟਕਲਾਂ ਨੂੰ ਖਾਰਜ਼ ਕਰਦਿਆਂ ਇਕੱਲਿਆਂ ਚੋਣਾਂ ਲੜਨ ਦਾ ਫ਼ੈਸਲਾ ਕੀਤਾ ਹੈ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਬਸਪਾ ਦੇ ਪੰਜਾਬ ਯੂਨਿਟ ਨੇ ਭਾਵੇਂ ਪੰਜਾਬ ਵਿੱਚ ਇਕੱਲਿਆਂ ਚੋਣ ਲੜਨ ਦਾ ਮਤਾ ਪਾਸ ਕੀਤਾ ਸੀ ਜਿਸ ਨੂੰ ਬਸਪਾ ਦੀ ਕੇਂਦਰੀ ਲੀਡਰਸ਼ਿਪ ਨੇ ਅਜੇ ਤੱਕ ਪ੍ਰਵਾਨ ਨਹੀਂ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਅਕਾਲੀ ਦਲ ਨੇ ਵੀ ਬਸਪਾ ਨਾਲੋਂ ਨਾਤਾ ਨਹੀਂ ਤੋੜਿਆ। ਅਕਾਲੀ ਆਗੂ ਨੇ ਕਿਹਾ ਕਿ ਪਾਰਟੀ ਦੇ ਮੁੱਦਿਆਂ ਨਾਲ ਜਿਹੜੀ ਧਿਰ ਸਹਿਮਤ ਹੋਵੇਗੀ, ਉਸ ਨਾਲ ਹੱਥ ਮਿਲਾਇਆ ਜਾ ਸਕਦਾ ਹੈ।
Advertisement
Advertisement