ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਦਲ ਨੇ ਹਮੇਸ਼ਾ ਪੰਥ ਦੇ ਹਿੱਤਾਂ ਦੀ ਰਾਖੀ ਕੀਤੀ: ਚੰਦੂਮਾਜਰਾ

06:33 AM Mar 29, 2024 IST
ਅਕਾਲੀ ਆਗੂਆਂ ਦਾ ਸਨਮਾਨ ਕਰਦੇ ਹੋਏ ਪਤਵੰਤੇ।

ਨਿੱਜੀ ਪੱਤਰ ਪ੍ਰੇਰਕ
ਖਮਾਣੋ, 28 ਮਾਰਚ
ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਨੇੜਲੇ ਪਿੰਡ ਚੜੀ ਵਿੱਚ ਯੂਥ ਅਕਾਲੀ ਆਗੂ ਗੁਰਜੋਤ ਸਿੰਘ ਸਰਾਓ ਦੇ ਗ੍ਰਹਿ ਵਿਖੇ ਰੱਖੇ ਇੱਕ ਸਮਾਗਮ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਰਾਖੀ ਹਮੇਸ਼ਾ ਸਿਰਫ ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਹੈ।
ਆਗਾਮੀ ਲੋਕ ਸਭਾ ਚੋਣਾਂ ਆਪਣੇ ਪੱਧਰ ’ਤੇ ਚੋਣਾਂ ਲੜਨ ਦੇ ਮਾਮਲੇ ਸਬੰਧੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹੀ ਸਪਸ਼ਟ ਕਰ ਚੁੱਕਾ ਸੀ ਕਿ ਭਾਜਪਾ ਨਾਲ ਸਮਝੌਤੇ ਤੋਂ ਪਹਿਲਾਂ ਕਿਸਾਨੀ, ਪੰਥਕ ਅਤੇ ਪੰਜਾਬ ਦੇ ਮੁੱਦੇ ਪਹਿਲਾਂ ਹਨ ਇਸ ਲਈ ਪੰਜਾਬ ਦੇ ਮੁੱਦਿਆਂ ਦੇ ਹੱਲ ਤੋਂ ਇਲਾਵਾ ਭਾਜਪਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਸਟਿਸ ਨਿਰਮਲ ਸਿੰਘ ਸਾਬਕਾ ਵਿਧਾਇਕ ਬਸੀ ਪਠਾਣਾ ਅਤੇ ਜਥੇਦਾਰ ਅਵਤਾਰ ਸਿੰਘ ਰਿਆ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਸਨਮਾਨਿਆ ਗਿਆ। ਇਸ ਮੌਕੇ ਗੁਰਦੀਪ ਸਿੰਘ ਘੁਮਾਣ, ਰਣਬੀਰ ਸਿੰਘ ਪੂਨੀਆ, ਕੁਲਵਿੰਦਰ ਸਿੰਘ ਬਿਲਾਸਪੁਰ, ਡਾ. ਜਗਦੀਪ ਸਿੰਘ ਰਾਣਾ, ਕਸ਼ਮੀਰਾ ਸਿੰਘ ਬਿਲਾਸਪੁਰ, ਬਲਵਿੰਦਰ ਸਿੰਘ ਕੰਗ ਅਤੇ ਸਰਜੀਤ ਸਿੰਘ ਸਰਾਓ ਹਾਜ਼ਰ ਸਨ।

Advertisement

Advertisement
Advertisement