For the best experience, open
https://m.punjabitribuneonline.com
on your mobile browser.
Advertisement

ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹੱਕਾਂ ਤੇ ਕਿਸਾਨੀ ਦੀ ਗੱਲ ਕੀਤੀ: ਠੰਡਲ

09:01 AM May 21, 2024 IST
ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹੱਕਾਂ ਤੇ ਕਿਸਾਨੀ ਦੀ ਗੱਲ ਕੀਤੀ  ਠੰਡਲ
ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਸੋਹਣ ਸਿੰਘ ਠੰਡਲ।
Advertisement

ਭਗਵਾਨ ਦਾਸ ਸੰਦਲ
ਦਸੂਹਾ, 20 ਮਈ
ਇਥੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਨੇ ਸਥਾਨਕ ਮਿਆਣੀ ਰੋਡ ’ਤੇ ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਕਾਲੜਾ ਦੀ ਅਗਵਾਈ ਹੇਠ ਜਨ ਸਭਾ ਨੂੰ ਸੰਬੋਧਨ ਕੀਤਾ। ਉਨ੍ਹਾਂ ਆਖਿਆ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਠੱਗਿਆ ਮਹਿਸੂਸ ਕਰ ਰਹੇ ਹਨ, ਕਿਉਂਕਿ ਵਾਅਦਿਆਂ ਮੁਤਾਬਕ ਨਾ ਵਿਕਾਸ ਹੋਇਆ ਅਤੇ ਨਾ ਹੀ ਨਸ਼ਾ ਖ਼ਤਮ ਹੋਇਆ ਹੈ। ਸ੍ਰੀ ਠੰਡਲ ਨੇ ਕਿਹਾ ਕਿ ‘ਆਪ’ ਨੇ ਸਿੱਖਿਆ ਤੇ ਮੈਡੀਕਲ ਖੇਤਰ ਵਿੱਚ ਕ੍ਰਾਂਤੀ ਲਿਆਉਣ ਅਤੇ 16 ਮੈਡੀਕਲ ਕਾਲਜ ਖੋਲ੍ਹਣ ਦਾ ਵਾਅਦਾ ਕੀਤਾ ਸੀ ਪਰ ਇਸ ਮੁਹਾਜ਼ ’ਤੇ ਅਜੇ ਤੱਕ ਕੁਝ ਵੀ ਨਹੀਂ ਕੀਤਾ ਗਿਆ ਜਦਕਿ ਆਮ ਆਦਮੀ ਕਲੀਨਿਕਾਂ ਦੇ ਨਾਂਅ ’ਤੇ ਪੇਂਡੂ ਡਿਸਪੈਂਸਰੀਆਂ ਤਬਾਹ ਹੋਣ ਦੇ ਕੰਢੇ ਹਨ। ਉਨ੍ਹਾਂ ਕਿਹਾ ਕਿ ਹਮੇਸ਼ਾ ਪੰਜਾਬ ਦੇ ਅਤੇ ਕਿਸਾਨਾਂ ਦੇ ਹੱਕਾਂ ਦੀ ਗੱਲ ਕਰਨ ਵਾਲਾ ਅਕਾਲੀ ਦਲ ਹੀ ਪੰਜਾਬ ਲਈ ਯੋਗ ਨੁਮਾਇੰਦਗੀ ਕਰ ਸਕਦਾ ਹੈ ਜਦੋਂ ਕਿ ਵਿਰੋਧੀਆਂ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ। ਉਨ੍ਹਾਂ ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਆਖਿਆ ਕਿ ਭਾਜਪਾ ਲੋਕਤੰਤਰ ਅਤੇ ਕਿਸਾਨੀ ਲਈ ਵੱਡਾ ਖਤਰਾ ਹੈ, ਜਿਸ ਪ੍ਰਤੀ ਸੁਚੇਤ ਹੋਣ ਦੀ ਲੋੜ ਹੈ। ਇਸ ਮੌਕੇ ਪੀਏਸੀ ਮੈਂਬਰ ਗੁਰਪ੍ਰੀਤ ਸਿੰਘ ਬਿੱਕਾ ਚੀਮਾ, ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਕੈਂਰੇ, ਭੁਪਿੰਦਰ ਸਿੰਘ ਨੀਲੂ ਤੇ ਲਖਵਿੰਦਰ ਸਿੰਘ ਲੱਖੀ ਨੇ ਵੀ ਸੰਬੋਧਨ ਕੀਤਾ।

Advertisement

ਲਾਲੀ ਬਾਜਵਾ ਵੱਲੋਂ ਠੰਡਲ ਦੇ ਹੱਕ ’ਚ ਚੋਣ ਮੀਟਿੰਗ਼

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸੀਨੀਅਰ ਉਪ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਅੱਜ ਪਾਰਟੀ ਉਮੀਦਵਾਰ ਸੋਹਣ ਸਿੰਘ ਠੰਡਲ ਦੇ ਹੱਕ ’ਚ ਪਿੰਡ ਪੁਰਹੀਰਾਂ ਵਿੱਚ ਚੋਣ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਲਾਲੀ ਬਾਜਵਾ ਨੇ ਕਿਹਾ ਕਿ ਵਿਰੋਧੀਆਂ ਵਲੋਂ ਪਿਛਲੇ ਸਮੇਂ ਦੌਰਾਨ ਕੀਤਾ ਗਿਆ ਕੂੜ ਪ੍ਰਚਾਰ ਹੁਣ ਬੇਅਸਰ ਹੋਣਾ ਸ਼ੁਰੂ ਹੋ ਗਿਆ ਹੈ ਕਿਉਂਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ, ਕਾਂਗਰਸ ਤੇ ਭਾਜਪਾ ਦੀਆਂ ਚਾਲਾਂ ਨੂੰ ਸਮਝ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦਾ ਪੰਜਾਬ ਪ੍ਰਤੀ ਸਟੈਂਡ ਸਪੱਸ਼ਟ ਕਰ ਦਿੱਤਾ ਹੈ ਜਿਸ ਮੁਤਾਬਕ ਪੰਜਾਬ ਦੇ ਮੁੱਦਿਆਂ ’ਤੇ ਕਿਸੇ ਧਿਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇਸ ਮੌਕੇ ਹਰਦੀਪ ਸਿੰਘ, ਰਾਜਿੰਦਰ ਸਿੰਘ, ਜਪਿੰਦਰ ਅਟਵਾਲ, ਸੰਜੀਵ ਤਲਵਾੜ, ਰਣਧੀਰ ਸਿੰਘ ਭਾਰਜ, ਸ਼ਮਸ਼ੇਰ ਸਿੰਘ ਭਾਰਦਵਾਜ, ਵਰਿੰਦਰ ਕੁਮਾਰ, ਗੁਰਪ੍ਰੀਤ ਸਿੰਘ ਕੋਹਲੀ, ਜਤਿੰਦਰ ਸਿੰਘ ਰੀਹਲ, ਅਜਮੇਰ ਸਹੋਤਾ, ਅਭੀਜੀਤ ਰੀਹਲ, ਹਰਜੋਤਪ੍ਰੀਤ ਸਿੰਘ ਆਦਿ ਸ਼ਾਮਲ ਸਨ।

Advertisement
Author Image

Advertisement
Advertisement
×