ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਦਲ ਅਤੇ ਕਾਂਗਰਸ ਨੇ ਬਾਹਰੋਂ ਉਮੀਦਵਾਰ ਲਿਆਂਦੇ: ਮੀਤ ਹੇਅਰ

07:24 AM Apr 17, 2024 IST
ਪਿੰਡ ਸ਼ੇਰਗੜ੍ਹ ਚੀਮਾ ਵਿੱਚ ਪਾਰਟੀ ਵਾਲੰਟੀਅਰਾਂ ਨਾਲ ਗੁਰਮੀਤ ਸਿੰਘ ਮੀਤ ਹੇਅਰ।

ਮੁਕੰਦ ਸਿੰਘ ਚੀਮਾ
ਸੰਦੌੜ, 16 ਅਪਰੈਲ
ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੀ ਟਿਕਟ ਲੈਣ ਨੂੰ ਕੋਈ ਵੀ ਆਗੂ ਤਿਆਰ ਨਹੀਂ ਸੀ। ਇਸ ਕਰਕੇ ਦੋਵਾਂ ਪਾਰਟੀਆਂ ਨੇ ਬਾਹਰਲੇ ਹਲਕਿਆਂ ਤੋਂ ਉਮੀਦਵਾਰਾਂ ਨੂੰ ਧੱਕੇ ਨਾਲ ਟਿਕਟਾਂ ਦੇ ਕੇ ਚੋਣ ਮੈਦਾਨ ਵਿਚ ਉਤਾਰਿਆ ਹੈ। ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਅਤੇ ਅਕਾਲੀ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਦੀ ਉਮੀਦਵਾਰੀ ’ਤੇ ਵਿਅੰਗ ਕਸਦਿਆਂ ਕਿਹਾ ਕਿ ਦੋਵੇਂ ਹੀ ਆਗੂ ਸੰਗਰੂਰ ਹਲਕੇ ਤੋਂ ਬਾਹਰੀ ਹਨ। ਮੀਤ ਹੇਅਰ ਨੇ ਅੱਜ ਪਿੰਡ ਫੌਜੇਵਾਲ ਅਤੇ ਸ਼ੇਰਗੜ੍ਹ ਚੀਮਾ ਵਿਖੇ ਪਾਰਟੀ ਵਰਕਰਾਂ ਦੇ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਪੰਜਾਬ ਵਿਚ ਪਤਲੀ ਹਾਲਤ ਨੂੰ ਦੇਖਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੁਦ ਚੋਣ ਲੜਨ ਤੋਂ ਪਾਸਾ ਵੱਟ ਲਿਆ ਹੈ। ਮੀਤ ਹੇਅਰ ਨੇ ਕਿਹਾ ਕਿ ਖਹਿਰਾ ਦੀ ਐਂਤਕੀ ਵੀ ਜ਼ਮਾਨਤ ਜ਼ਬਤ ਹੋਵੇਗੀ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਨਾਲ ਆਪੋ ਆਪਣੇ ਪਿੰਡਾਂ ਦੀ ਕਮਾਨ ਸਾਂਭ ਕੇ ਪੰਜਾਬ ਸਰਕਾਰ ਵਲੋਂ ਦੋ ਸਾਲਾਂ ਵਿਚ ਕੀਤੇ ਕੰਮਾਂ ਨੂੰ ਘਰ ਘਰ ਤੱਕ ਲੈ ਕੇ ਜਾਣ। ਇਸ ਮੌਕੇ ਹਲਕਾ ਵਿਧਾਇਕ ਡਾ. ਜਮੀਲ ਉਰ ਰਹਿਮਾਨ, ਚੇਅਰਮੈਨ ਸਾਕਿਬ ਅਲੀ ਰਾਜਾ, ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਕਰਮਜੀਤ ਸਿੰਘ ਕੁਠਾਲਾ, ਜੱਸੂ ਫਰਵਾਲੀ, ਜ਼ਿਲ੍ਹਾ ਪ੍ਰਧਾਨ ਐਸਸੀ ਵਿੰਗ ਜੁਗਰਾਜ ਸਿੰਘ ਫੌਜੇਵਾਲ, ਰਣਜੀਤ ਸਿੰਘ ਝਨੇਰ, ਜਗਤਾਰ ਸਿੰਘ ਜੱਸਲ, ਸੰਤੋਖ ਸਿੰਘ, ਸਤਿਗੁਰ ਸਿੰਘ ਕਲਿਆਣ, ਜਗਮੋਹਨ ਸਿੰਘ ਫੌਜੇਵਾਲ, ਅੱਛਰਾ ਸਿੰਘ ਮਾਣਕਵਾਲ, ਨਿਰਮਲ ਸਿੰਘ ਮਹੋਲੀ ਕਲਾਂ, ਮਨਦੀਪ ਸਿੰਘ ਰਛੀਨ ਵਾਲੇ, ਸਿਕੰਦਰ ਸਿੰਘ ਚੀਮਾ ਤੇ ਹੋਰ ਹਾਜ਼ਰ ਸਨ।

Advertisement

Advertisement
Advertisement