For the best experience, open
https://m.punjabitribuneonline.com
on your mobile browser.
Advertisement

ਪੰਜਾਬ ਦੀ ਭਲਾਈ ਲਈ ਅਕਾਲੀ ਦਲ ਕਰ ਸਕਦੈ ਗੱਠਜੋੜ: ਚੰਦੂਮਾਜਰਾ

06:37 AM Mar 15, 2024 IST
ਪੰਜਾਬ ਦੀ ਭਲਾਈ ਲਈ ਅਕਾਲੀ ਦਲ ਕਰ ਸਕਦੈ ਗੱਠਜੋੜ  ਚੰਦੂਮਾਜਰਾ
ਅਕਾਲੀ ਦਲ ਵੱਲੋਂ ਨਿਯੁਕਤ ਅਹੁਦੇਦਾਰਾਂ ਨਾਲ ਪ੍ਰੇਮ ਸਿੰਘ ਚੰਦੂਮਾਜਰਾ। -ਫੋਟੋ: ਬੱਬੀ
Advertisement

ਸੰਜੀਵ ਬੱਬੀ
ਚਮਕੌਰ ਸਾਹਿਬ, 14 ਮਾਰਚ
ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇੱਥੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਭਲਾਈ ਲਈ ਕਿਸੇ ਸਿਆਸੀ ਪਾਰਟੀ ਨਾਲ ਗੱਠਜੋੜ ਕਰ ਸਕਦਾ ਹੈ ਤਾਂ ਜੋ ਕਿ ਪੰਜਾਬ ਦੇ ਮਸਲੇ ਹੱਲ ਹੋ ਸਕਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਚੰਦੂਮਾਜਰਾ ਨੇ ਇਹ ਗੱਲ ਇੱਥੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਦੀਵਾਨ ਹਾਲ ਵਿੱਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਹਲਕਾ ਇੰਚਾਰਜ ਕਰਨ ਸਿੰਘ ਡੀਟੀਓ ਦੀ ਅਗਵਾਈ ਹੇਠ ਸੱਦੀ ਮੀਟਿੰਗ ’ਚ ਆਖੀ। ਉਨ੍ਹਾਂ ਨੇ ਪਾਰਟੀ ਵਰਕਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਿਹਾ ਕਿ ਉਹ ਉਕਤ ਸਮੱਸਿਆਵਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧਿਆਨ ਵਿਚ ਲਿਆਉਣਗੇ। ਇਸ ਮੌਕੇ ਕਰਨ ਸਿੰਘ ਡੀਟੀਓ ਤੇ ਚੰਦੂਮਾਜਰਾ ਦੇ ਸਿਆਸੀ ਸਕੱਤਰ ਅਮਨਦੀਪ ਸਿੰਘ ਮਾਂਗਟ ਨੇ ਦੱਸਿਆ ਕਿ ਪਾਰਟੀ ਵੱਲੋਂ ਜਸਵਿੰਦਰ ਸਿੰਘ ਜੱਸਾ ਨੂੰ ਸਰਕਲ ਚਮਕੌਰ ਸਾਹਿਬ ਦਾ ਪ੍ਰਧਾਨ, ਗੁਰਸ਼ਰਨ ਸਿੰਘ ਨੂੰ ਬਹਿਰਾਮਪੁਰ ਬੇਟ ਦਾ ਸਰਕਲ ਪ੍ਰਧਾਨ ਤੇ ਜਸਪ੍ਰੀਤ ਸਿੰਘ ਜੱਸੀ ਨੂੰ ਬਹਿਰਾਮਪੁਰ ਬੇਟ ਦਾ ਐਸਸੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Advertisement

Advertisement
Author Image

joginder kumar

View all posts

Advertisement
Advertisement
×