ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਦਲ ਵੱਲੋਂ ਮੁੱਖ ਮੰਤਰੀ ਨੂੰ ਸੁਖਵਿਲਾਸ ’ਤੇ ਕਾਰਵਾਈ ਕਰਨ ਦੀ ਚੁਣੌਤੀ

07:45 AM Jul 28, 2024 IST

ਆਤਿਸ਼ ਗੁਪਤਾ
ਚੰਡੀਗੜ੍ਹ, 27 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਕੋਲ ਸੁਖਵਿਲਾਸ ਦੇ ਕਾਗਜ਼ ਹੋਣ ਸਬੰਧੀ ਕੀਤੇ ਦਾਅਵੇ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਇਸ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਝੂਠ ਬੋਲ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਤਿੰਨ ਸਾਲ ਤੋਂ ਪੰਜਾਬ ਵਿੱਚ ‘ਆਪ’ ਦੀ ਸਰਕਾਰ ਹੈ ਤਾਂ ਉਨ੍ਹਾਂ ਹਾਲੇ ਤੱਕ ਕਾਰਵਾਈ ਕਿਉਂ ਨਹੀਂ ਕੀਤੀ। ਉਨ੍ਹਾਂ ਮੁੱਖ ਮੰਤਰੀ ਨੂੰ ਚੁਣੌਤੀ ਦਿੱਤੀ ਕਿ ਰੋਜ਼-ਰੋਜ਼ ਕਾਗਜ਼ ਹੋਣ ਦਾ ਦਾਅਵਾ ਕਰਨ ਦੀ ਥਾਂ ਉਹ ਸੁਖਵਿਲਾਸ ’ਤੇ ਬਣਦੀ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਅਸਲ ਮੁੱਦਿਆਂ ਨੂੰ ਛੱਡ ਕੇ ਸੂਬੇ ਦੇ ਲੋਕਾਂ ਦਾ ਧਿਆਨ ਭਟਕਾਉਣ ਲੱਗੇ ਹੋਏ ਹਨ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ’ਤੇ ਬਣੀ ਸਿੱਟ ਨੇ ਸਪਸ਼ਟ ਕਰ ਦਿੱਤਾ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਵਿੱਚ ਹੋਈ ਸੀ ਪਰ ਮੁੱਖ ਮੰਤਰੀ ਨੇ ਪੰਜਾਬ ਦੇ ਅਸਲ ਮੁੱਦਿਆਂ ਨੂੰ ਛੱਡ ਕੇ ਆਪਣਾ ਧਿਆਨ ਸੁਖਬੀਰ ਸਿੰਘ ਬਾਦਲ ’ਤੇ ਕੇਂਦਰਿਤ ਕਰ ਲਿਆ ਹੈ।ਸ੍ਰੀ ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਨੇ ਬੀਐੱਮਡਬਲਿਊ ਦਾ ਪੰਜਾਬ ਵਿੱਚ ਪਲਾਂਟ ਲੱਗਣ ਬਾਰੇ ਅਤੇ ਹੁਣ ਸੁਖਵਿਲਾਸ ਬਾਰੇ ਝੂਠ ਬੋਲ ਕੇ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Advertisement

Advertisement
Advertisement