ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੇਟ ਇਲਾਕੇ ਦੀਆਂ ਮੁਸ਼ਕਲਾਂ ਦੇ ਹੱਲ ਲਈ ਅਕਾਲੀ ਦਲ ਵਚਨਬੱਧ: ਚੰਦੂਮਾਜਰਾ

11:55 AM May 27, 2024 IST
ਅਕਾਲੀ ਦਲ ਵਿੱਚ ਸ਼ਾਮਲ ਹੋਏ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨਾਲ। -ਫੋਟੋ: ਬੱਬੀ

ਸੰਜੀਵ ਬੱਬੀ
ਚਮਕੌਰ ਸਾਹਿਬ , 26 ਮਈ
‘‘ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਚੋਣ ਜਿੱਤ ਕੇ ਬੇਟ ਇਲਾਕੇ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਅਕਾਲੀ ਦਲ ਵਚਨਬੱਧ ਹੈ।’’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਨਜ਼ਦੀਕੀ ਪਿੰਡ ਸੰਧੂਆਂ ਅਤੇ ਸਮਾਣਾ ਆਦਿ ਵੱਖ-ਵੱਖ ਪਿੰਡਾਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਬੇਟ ਇਲਾਕੇ ਦੀ ਸਭ ਤੋਂ ਅਹਿਮ ਮੰਗ ਸਤਲੁਜ ਦਰਿਆ ’ਤੇ ਪੁਲ ਦੀ ਰਹੀ ਹੈ, ਉਹ ਚੋਣ ਜਿੱਤ ਕੇ ਦਰਿਆਈ ਪੁਲ ਦਾ ਕੰਮ ਪਹਿਲ ਦੇ ਆਧਾਰ ਨੇਪਰੇ ਚਾੜ੍ਹਨਗੇ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਲਾਗਲੇ ਪਿੰਡਾਂ ਲਈ ਬਰਸਾਤਾਂ ਦੇ ਦਿਨਾਂ ਵਿੱਚ ਵੱਡੀ ਮੁਸ਼ਕਿਲ ਖੜ੍ਹੀ ਕਰਦਾ ਹੈ। ਪਿੰਡ ਸੰਧੂਆਂ ਵਿੱਚ ਹੀ ਹਲਕਾ ਇੰਚਾਰਜ ਕਰਨ ਸਿੰਘ ਡੀਟੀਓ ਅਤੇ ਸੀਨੀਅਰ ਆਗੂ ਅਮਨਦੀਪ ਸਿੰਘ ਮਾਂਗਟ ਦੀ ਅਗਵਾਈ ਹੇਠ ਕਾਂਗਰਸ ਦੇ ਚਮਕੌਰ ਸਾਹਿਬ ਤੋਂ ਸਾਬਕਾ ਸਰਪੰਚ ਅਜੀਤ ਸਿੰਘ ਅਤੇ ‘ਆਪ’ ਦੇ ਸਰਪੰਚ ਕਰਮ ਸਿੰਘ ਸੰਧੂਆਂ ਸਮੇਤ ਹੋਰ ਨੌਜਵਾਨ ਵੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ।

Advertisement

Advertisement
Advertisement