ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਪਣੇ ਬਲਬੂਤੇ ਚੋਣਾਂ ਲੜਨ ਕਰਕੇ ਕੌਮੀ ਏਜੰਡਾ ਤੈਅ ਨਾ ਕਰ ਸਕਿਆ ਅਕਾਲੀ ਦਲ: ਚੰਦੂਮਾਜਰਾ

03:55 PM Jun 05, 2024 IST

ਦਰਸ਼ਨ ਸਿੰਘ ਸੋਢੀ
ਮੁਹਾਲੀ, 5 ਜੂਨ

Advertisement

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਵੱਲੋਂ ਦਿਨ-ਰਾਤ ਕੀਤੀ ਸਖ਼ਤ ਮਿਹਨਤ ਲਈ ਧੰਨਵਾਦ ਕਰਦਿਆਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਲੋਕਾਂ ਵੱਲੋਂ ਦਿੱਤਾ ਫ਼ਤਵਾ ਖੜੇ ਮੱਥੇ ਪ੍ਰਵਾਨ ਕਰਦਾ ਹੈ। ਅੱਜ ਮੁਹਾਲੀ ਸਥਿਤ ਆਪਣੇ ਨਿਵਾਸ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਦੂਮਾਜਰਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਹੋਰ ਸੀਨੀਅਰ ਆਗੂਆਂ ਵੱਲੋਂ ਮੀਟਿੰਗ ਸੱਦ ਕੇ ਪਾਰਲੀਮੈਂਟ ਚੋਣ ਨਤੀਜਿਆਂ ਦੀ ਘੋਖ ਕੀਤੀ ਜਾਵੇਗੀ ਅਤੇ ਅਗਲੇਰੀ ਰਣਨੀਤੀ ਅਤੇ ਪਾਰਟੀ ਦੀ ਮਜ਼ਬੂਤੀ ਸਬੰਧੀ ਵਿਚਾਰ ਵਟਾਂਦਰ ਕੀਤਾ ਜਾਵੇਗਾ।
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪਾਰਟੀ ਚੋਣਾਂ ਆਪਣੇ ਬਲਬੂਤੇ ਲੜਦਿਆਂ ਨੈਸ਼ਨਲ ਏਜੰਡਾ ਤੈਅ ਨਾ ਕਰ ਸਕੀ, ਜਿਸ ਦਾ ਚੋਣ ਨਤੀਜਿਆਂ ਉੱਪਰ ਵੱਡਾ ਅਸਰ ਦਿਖਾਈ ਦਿੱਤਾ। ਉਨ੍ਹਾਂ ਆਖਿਆ ਕਿ ਅਕਾਲੀ ਦਲ ਵੱਲੋਂ ਖੇਤਰੀ ਮੰਗਾਂ ਅਤੇ ਸੂਬੇ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਦੇ ਆਧਾਰ ‘ਤੇ ਚੋਣ ਲੜੀ ਗਈ। ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਖੇਤਰੀ ਪਾਰਟੀ ਹੋਣ ਕਾਰਨ ਸ਼੍ਰੋਮਣੀ ਅਕਾਲੀ ਦੀਆਂ ਨੀਤੀਆਂ ਹਮੇਸ਼ਾਂ ਹੀ ਪੰਜਾਬ ਪੱਖੀ ਰਹੀਆਂ, ਪ੍ਰੰਤੂ ਸੂਬੇ ਦੇ ਲੋਕਾਂ ਵੱਲੋਂ ਅਕਾਲੀ ਦਲ ਦੀਆਂ ਨੀਤੀਆਂ ਨੂੰ ਪ੍ਰਵਾਨ ਨਾ ਕਰਨਾ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਆਖਿਆ ਕਿ ਭਵਿੱਖ ਵਿੱਚ ਇਨ੍ਹਾਂ ਕਮੀਆਂ ਨੂੰ ਦੂਰ ਕਰਕੇ ਅਕਾਲੀ ਦਲ ਪੰਜਾਬ ਦੀ ਬਿਹਤਰੀ ਲਈ ਕੰਮ ਕਰੇਗਾ ਅਤੇ ਮਜ਼ਬੂਤੀ ਨਾਲ ਉਭਰੇਗਾ।

 

Advertisement

Advertisement