ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਦਲ ਸੰਕਟ: ਪੰਜ ਜਥੇਦਾਰਾਂ ਲਈ ਚੁਣੌਤੀਪੂਰਨ ਹੋਵੇਗਾ ਮਸਲਾ

07:47 AM Aug 14, 2024 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 13 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਅੰਦਰੂਨੀ ਸੰਕਟ ਦਾ ਮਾਮਲਾ ਅਕਾਲ ਤਖ਼ਤ ਸਹਿਬ ਦੇ ਵਿਚਾਰ ਅਧੀਨ ਹੈ। ਇਸ ਮਸਲੇ ਦੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਮੇਤ ਪੰਜ ਸਿੰਘ ਸਾਹਿਬਾਨ ਦੀ ਸਾਖ਼ ਵੀ ਦਾਅ ’ਤੇ ਲੱਗੀ ਹੋਈ ਹੈ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 30 ਅਗਸਤ ਨੂੰ ਸੱਦੀ ਹੈ, ਜਿਸ ਵਿੱਚ ਪੰਥਕ ਮਾਮਲਿਆਂ ’ਤੇ ਵਿਚਾਰ ਚਰਚਾ ਹੋਵੇਗੀ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੰਕਟ ਨਾਲ ਜੁੜਿਆ ਮਾਮਲਾ ਪ੍ਰਮੁੱਖ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਹੋਏ ਆਗੂਆਂ ਦੇ ਧੜੇ ਵੱਲੋਂ ਪਹਿਲੀ ਜੁਲਾਈ ਨੂੰ ਅਕਾਲ ਤਖ਼ਤ ਵਿਖੇ ਇੱਕ ਪੱਤਰ ਸੌਂਪ ਕੇ ਇੰਕਸ਼ਾਫ ਕੀਤਾ ਗਿਆ ਸੀ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਕਈ ਵੱਡੀਆਂ ਗਲਤੀਆਂ ਹੋਈਆਂ ਸਨ ਜਿਨ੍ਹਾਂ ਲਈ ਉਹ ਖਿਮਾ ਯਾਚਨਾ ਕਰਨਾ ਚਾਹੁੰਦੇ ਹਨ। ਇਨ੍ਹਾਂ ਗ਼ਲਤੀਆਂ ਵਾਸਤੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 15 ਜੁਲਾਈ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲੱਗੇ ਦੋਸ਼ਾਂ ਸਬੰਧੀ 15 ਦਿਨਾਂ ਦੇ ਅੰਦਰ ਸ੍ਰੀ ਅਕਾਲ ਤਖ਼ਤ ’ਤੇ ਹਾਜ਼ਰ ਹੋ ਕੇ ਆਪਣਾ ਸਪਸ਼ਟੀਕਰਨ ਦੇਣ ਦੇ ਆਦੇਸ਼ ਦਿੱਤੇ ਸਨ। ਸੁਖਬੀਰ ਸਿੰਘ ਬਾਦਲ ਵੱਲੋਂ ਨਿਰਧਾਰਤ ਸਮੇਂ ਵਿੱਚ ਆਪਣਾ ਸਪਸ਼ਟੀਕਰਨ ਅਕਾਲ ਤਖ਼ਤ ਵਿਖੇ ਸੌਂਪ ਦਿੱਤਾ ਗਿਆ ਸੀ, ਜਿਸ ਨੂੰ ਬੀਤੇ ਦਿਨ ਜਨਤਕ ਕੀਤਾ ਗਿਆ। ਇਹ ਸਪਸ਼ਟੀਕਰਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਅਕਾਲੀ ਸਰਕਾਰ ਦੇ ਸਮੇਂ ਪਾਰਟੀ ਜਾਂ ਸਰਕਾਰ ਕੋਲੋਂ ਜਾਣੇ ਅਣਜਾਣੇ ਵਿੱਚ ਹੋਈਆਂ ਸਾਰੀਆਂ ਗ਼ਲਤੀਆਂ ਅਤੇ ਭੁੱਲਾਂ ਨੂੰ ਆਪਣੀ ਝੋਲੀ ਵਿੱਚ ਪਾਉਂਦਿਆਂ ਇਨ੍ਹਾਂ ਦੀ ਖਿਮਾ ਯਾਚਨਾ ਕੀਤੀ ਗਈ ਹੈ।
ਸ੍ਰੀ ਅਕਾਲ ਤਖ਼ਤ ਦਾ ਜਥੇਦਾਰ ਵੱਲੋਂ ਸਪਸ਼ਟੀਕਰਨ ਮਿਲਣ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਲਗਪਗ ਇੱਕ ਮਹੀਨੇ ਦੇ ਵਕਫੇ ਮਗਰੋਂ ਸੱਦੀ ਗਈ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਨਵੀਂ ਕੋਰ ਕਮੇਟੀ ਤੇ ਸੰਸਦੀ ਬੋਰਡ ਆਦਿ ਦਾ ਗਠਨ ਕਰ ਦਿੱਤਾ ਗਿਆ ਹੈ।

Advertisement

ਦੋਵੇਂ ਧੜਿਆਂ ਖ਼ਿਲਾਫ਼ ਕਾਰਵਾਈ ਹੋਵੇ: ਲਾਂਬਾ

ਸਿੱਖ ਵਿਦਵਾਨ ਗੁਰਚਰਨ ਸਿੰਘ ਲਾਂਬਾ ਨੇ ਆਖਿਆ ਕਿ ਇਹ ਮਾਮਲਾ ਅਤਿ ਗੰਭੀਰ ਹੈ, ਜੋ ਸ਼੍ਰੋਮਣੀ ਅਕਾਲੀ ਦਲ ਦੇ ਦਾਗ਼ੀ ਤੇ ਬਾਗ਼ੀ ਧੜੇ ਨਾਲ ਜੁੜਿਆ ਹੋਇਆ ਹੈ। ਦੋਵੇਂ ਹੀ ਧੜੇ ਕਸੂਰਵਾਰ ਹਨ। ਜਦੋਂ ਮਾਮਲਾ ਅਕਾਲ ਤਖ਼ਤ ਕੋਲ ਹੈ ਤਾਂ ਹੁਣ ਇਨ੍ਹਾਂ ਖਿਲਾਫ਼ ਦੋਸ਼ ਤੈਅ ਹੋਣੇ ਚਾਹੀਦੇ ਹਨ। ਜਦੋਂ ਉਹ ਦੋਸ਼ ਸਵੀਕਾਰ ਲੈਂਦੇ ਹਨ ਤਾਂ ਦੋਸ਼ਾਂ ਦੀ ਗੰਭੀਰਤਾ ਦੇ ਮੁਤਾਬਕ ਹੀ ਕਾਰਵਾਈ ਹੋਣੀ ਚਾਹੀਦੀ ਹੈ, ਨਹੀਂ ਤਾਂ ਇਸ ਨਾਲ ਜਥੇਦਾਰਾਂ ਦੀ ਸਾਖ਼ ਨੂੰ ਵੀ ਸੱਟ ਵੱਜੇਗੀ।

ਜਥੇਦਾਰ ਪੰਥਕ ਹਿੱਤਾਂ ਦਾ ਧਿਆਨ ਰੱਖਣ: ਬਾਗੜੀਆਂ

ਸਿੱਖ ਵਿਦਵਾਨ ਅਸ਼ੋਕ ਸਿੰਘ ਬਾਗੜੀਆਂ ਨੇ ਆਖਿਆ ਕਿ ਪੰਜ ਸਿੰਘ ਸਾਹਿਬਾਨ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਹੋਂਦ ਬਚਾਉਣ ਵਰਗਾ ਅਜਿਹਾ ਮਾਮਲਾ ਵਿਚਾਰਦਿਆਂ ਪੰਥ ਦੇ ਵਡੇਰੇ ਹਿਤਾਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਿਸਲਾਂ ਦੇ ਆਗੂ ਅਕਾਲ ਤਖ਼ਤ ਆਉਣ ਸਮੇਂ ਸਿਰਫ ਪੰਥਕ ਹਿਤਾਂ ਨੂੰ ਤਰਜੀਹ ਦਿੰਦੇ ਸਨ।

Advertisement

Advertisement
Advertisement