For the best experience, open
https://m.punjabitribuneonline.com
on your mobile browser.
Advertisement

ਅਕਾਲੀ ਦਲ ਨੇ ਇਲਾਕੇ ਦੇ ਆਗੂਆਂ ਨੂੰ ਅਹੁਦੇਦਾਰੀਆਂ ਦਿੱਤੀਆਂ

06:51 AM Apr 28, 2024 IST
ਅਕਾਲੀ ਦਲ ਨੇ ਇਲਾਕੇ ਦੇ ਆਗੂਆਂ ਨੂੰ ਅਹੁਦੇਦਾਰੀਆਂ ਦਿੱਤੀਆਂ
ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਦਾ ਸਨਮਾਨ ਕਰਦੇ ਹੋਏ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ|
Advertisement

ਪੱਤਰ ਪ੍ਰੇਰਕ
ਤਰਨ ਤਾਰਨ, 27 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਜ਼ਿਲ੍ਹੇ ਦੇ ਕਈ ਆਗੂਆਂ ਨੂੰ ਅਹੁਦੇਦਾਰੀਆਂ ਦਿੱਤੀਆਂ ਹਨ| ਇਸ ਸਬੰਧੀ ਪਾਰਟੀ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਅੱਜ ਇੱਥੇ ਇਕੱਠ ਕਰ ਕੇ ਇਨ੍ਹਾਂ ਨਵੇਂ ਅਹੁਦੇਦਾਰਾਂ ਦਾ ਸਨਮਾਨ ਕੀਤਾ| ਪਾਰਟੀ ਦੇ ਆਗੂ ਭੁਪਿੰਦਰ ਸਿੰਘ ਖੇੜਾ ਨੇ ਦੱਸਿਆ ਕਿ ਸਰਬਜੀਤ ਸਿੰਘ ਲਾਲੀਵਸੀਕਾ ਨੂੰ ਅਕਾਲੀ ਦਲ ਦੀ ਜ਼ਿਲ੍ਹਾ (ਸ਼ਹਿਰੀ) ਇਕਾਈ ਦੇ ਪ੍ਰਧਾਨ ਨੂੰ ਨਿਯੁਕਤ ਕੀਤਾ ਗਿਆ ਹੈ| ਇਸ ਦੇ ਨਾਲ ਹੀ ਪਾਰਟੀ ਦੇ ਸੀਨੀਅਰ ਗੁਰਮਿੰਦਰ ਸਿੰਘ ਰਟੌਲ ਅਤੇ ਮਨੋਜ ਕੁਮਾਰ ਟਿੰਮਾ ਨੂੰ ਪਾਰਟੀ ਦੇ ਰਾਜਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੇ ਮੈਂਬਰ ਬਣਾਇਆ ਗਿਆ ਹੈ| ਪਾਰਟੀ ਦੀ ਮੀਟਿੰਗ ਵਿੱਚ ਲੋਕ ਸਭਾ ਦੀ ਚੋਣ ਵਿਚ ਪਾਰਟੀ ਦੀ ਕਾਰਗੁਜ਼ਾਰੀ ਨੂੰ ਸ਼ਾਨਦਾਰ ਬਣਾਉਣ ਲਈ ਰਾਤ-ਦਿਨ ਇਕ ਕਰ ਦੇਣ ਤੇ ਜ਼ੋਰ ਦਿੱਤਾ ਗਿਆ|

Advertisement

Advertisement
Author Image

joginder kumar

View all posts

Advertisement
Advertisement
×