For the best experience, open
https://m.punjabitribuneonline.com
on your mobile browser.
Advertisement

ਅਕਾਲੀ ਦਲ ਨੇ ਜਥੇਦਾਰ ਜਾਤੀਵਾਲ, ਖੇੜਾ ਤੇ ਬਵੇਜਾ ਨੂੰ ਅਹੁਦੇ ਦਿੱਤੇ

07:18 AM Apr 22, 2024 IST
ਅਕਾਲੀ ਦਲ ਨੇ ਜਥੇਦਾਰ ਜਾਤੀਵਾਲ  ਖੇੜਾ ਤੇ ਬਵੇਜਾ ਨੂੰ ਅਹੁਦੇ ਦਿੱਤੇ
Advertisement

ਪੱਤਰ ਪ੍ਰੇਰਕ
ਮਾਛੀਵਾੜਾ, 21 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਇਲਾਕੇ ਦੇ ਤਿੰਨ ਸੀਨੀਅਰ ਆਗੂ ਜਥੇਦਾਰ ਕੁਲਦੀਪ ਸਿੰਘ ਜਾਤੀਵਾਲ, ਹਰਜਿੰਦਰ ਸਿੰਘ ਖੇੜਾ ਅਤੇ ਦਵਿੰਦਰ ਸਿੰਘ ਬਵੇਜਾ ਨੂੰ ਪ੍ਰਮੁੱਖ ਅਹੁਦਿਆਂ ਨਾਲ ਨਿਵਾਜਿਆ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਕੁਲਦੀਪ ਸਿੰਘ ਜਾਤੀਵਾਲ ਨੂੰ ਉਨ੍ਹਾਂ ਦੀਆਂ ਵਧੀਆ ਸੇਵਾਵਾਂ ਬਦਲੇ ਸ਼੍ਰੋਮਣੀ ਅਕਾਲੀ ਦਲ ਦਾ ਸਲਾਹਕਾਰ ਨਿਯੁਕਤ ਕੀਤਾ ਹੈ ਜਦਕਿ ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ ਅਤੇ ਦਵਿੰਦਰ ਸਿੰਘ ਬਵੇਜਾ ਨੂੰ ਜਨਰਲ ਕੌਂਸਲ ਦਾ ਮੈਂਬਰ ਬਣਾਇਆ ਹੈ। ਇਸ ਨਿਯੁਕਤੀ ’ਤੇ ਜਥੇਦਾਰ ਜਾਤੀਵਾਲ, ਖੇੜਾ ਅਤੇ ਬਵੇਜਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਦਾ ਧੰਨਵਾਦ ਕੀਤਾ।

Advertisement

Advertisement
Author Image

Advertisement
Advertisement
×