ਅਕਾਲੀ ਦਲ ਨੇ ਵਿਕਾਸ ਨੂੰ ਪਹਿਲ ਦਿੱਤੀ: ਮਜੀਠੀਆ
ਭਗਵਾਨ ਦਾਸ ਸੰਦਲ
ਦਸੂਹਾ, 27 ਮਾਰਚ
ਇਥੇ ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਰਗਰਮੀ ਵਧਾ ਦਿੱਤੀ ਹੈ। ਇਸ ਤਹਿਤ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸਥਾਨਕ ਜੀਟੀਬੀ ਖਾਲਸਾ ਕਾਲਜ ਫਾਰ ਵਿਮੈਨ ਵਿੱਚ ਵਰਕਰਾਂ ਤੇ ਆਗੂਆਂ ਨਾਲ ਮੁਲਾਕਾਤ ਕਰਨ ਪੁੱਜੇ। ਇਸ ਮੌਕੇ ਪੀਏਸੀ ਮੈਂਬਰ ਗੁਰਪ੍ਰੀਤ ਬਿੱਕਾ ਚੀਮਾ ਤੇ ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਕਾਲੜਾ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਆਗੂ ਤੇ ਵਰਕਰ ਮੌਜੂਦ ਸਨ।
ਸ੍ਰੀ ਮਜੀਠੀਆ ਨੇ ਵਰਕਰਾਂ ਨਾਲ ਰੂ-ਬ-ਰੂ ਹੁੰਦਿਆਂ ਲੋਕ ਸਭਾ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਜੋਸ਼ ਭਰਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਜਾਤ ਅਤੇ ਧਰਮ ਦੇ ਆਧਾਰ ’ਤੇ ਕੀਤੇ ਜਾਂਦੇ ਹਰ ਕਿਸਮ ਦੇ ਪੱਖਪਾਤ ਖ਼ਿਲਾਫ਼ ਨਿੱਤਰਦਿਆਂ ਪੰਜਾਬ ਦਾ ਸਰਵਪੱਖੀ ਵਿਕਾਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ 2024 ਦੀਆਂ ਲੋਕ ਸਭਾ ਚੋਣਾ ਵਿੱਚ ਸ਼ਾਨਦਾਰ ਵਾਪਸੀ ਕਰੇਗਾ। ਅਕਾਲੀ ਆਗੂ ਨੇ ਕਿਹਾ ਕਿ ਦਿੱਲੀ ਤੋਂ ਦਿਸ਼ਾ-ਨਿਰਦੇਸ਼ ਲੈਣ ਵਾਲੀਆਂ ‘ਆਪ’ ਤੇ ਕਾਂਗਰਸ ਤੋਂ ਪੰਜਾਬ ਦੇ ਭਲੇ ਦੀ ਆਸ ਨਹੀਂ ਕੀਤੀ ਜਾ ਸਕਦੀ। ਇਸ ਮੌਕੇ ਵਰਕਰਾਂ ਨੇ ਸ੍ਰੀ ਮਜੀਠੀਆ ਨੂੰ ਸਨਮਾਨ ਚਿੰਨ੍ਹ ਭੇਟ ਕਰਦਿਆ ਚੋਣਾਂ ’ਚ ਅਕਾਲੀ ਦਲ ਦੇ ਹੱਥ ਮਜ਼ਬੂਤ ਕਰਨ ਦੀ ਵਚਨਬੱਧਤਾ ਦੁਹਰਾਈ।
ਇਸ ਮੌਕੇ ਸੁਸ਼ੀਲ ਪਿੰਕੀ, ਡਾ. ਲਖਵੀਰ ਸਿੰਘ, ਸੁਰਜੀਤ ਸਿੰਘ ਕੈਰੇ, ਭੁਪਿੰਦਰ ਸਿੰਘ ਨੀਲੂ, ਜਤਿੰਦਰ ਸਿੰਘ ਲਾਲੀ ਬਾਜਵਾ, ਸਤਵਿੰਦਰ ਸਿੰਘ ਪੰਡੋਰੀ, ਯੋਧਾ ਰਾਜਪੂਤ ਆਦਿ ਮੌਜੂਦ ਸਨ।