For the best experience, open
https://m.punjabitribuneonline.com
on your mobile browser.
Advertisement

ਪੰਜਾਬ ’ਚ ਅਕਾਲੀ ਦਲ ਦੀ ਸਰਕਾਰ ਨਹੀਂ ਬਣ ਸਕਦੀ: ਜੌੜਾਮਾਜਰਾ

09:17 AM Dec 15, 2023 IST
ਪੰਜਾਬ ’ਚ ਅਕਾਲੀ ਦਲ ਦੀ ਸਰਕਾਰ ਨਹੀਂ ਬਣ ਸਕਦੀ  ਜੌੜਾਮਾਜਰਾ
ਮੋਗਾ ਵਿੱਚ ਵਾਟਰ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਦੇ ਹੋਏ ਚੇਤਨ ਸਿੰਘ ਜੌੜਾਮਾਜਰਾ।
Advertisement

ਮਹਿੰਦਰ ਸਿੰਘ ਰੱਤੀਆਂ
ਮੋਗਾ, 14 ਦਸੰਬਰ
ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ ਚਾਲੂ ਵਿੱਤੀ ਸਾਲ ਦੇ ਅੰਤ ਤੱਕ 20 ਹਜ਼ਾਰ ਹੈਕਟੇਅਰ ਖੇਤੀ ਰਕਬੇ ਨੂੰ ਸੀਵਰੇਜ ਦੇ ਸੋਧੇ ਪਾਣੀ ਦੀ ਸਿੰਜਾਈ ਸਹੂਲਤ ਨਾਲ ਜੋੜਨ ਦਾ ਟੀਚਾ ਹੈ। ਇਹ ਐਲਾਨ ਅੱਜ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ। ਉਹ ਮੋਗਾ ਵਿਚ 27 ਐਮਐਲਡੀ. ਸੀਵਰੇਜ ਟਰੀਟਮੈਂਟ ਪਲਾਂਟ ਦੇ ਸੋਧੇ ਹੋਏ ਪਾਣੀ ਨੂੰ ਜ਼ਮੀਨਦੋਜ਼ ਪਾਈਪਾਂ ਰਾਹੀਂ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹ ਸਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਵੇਲੇ ਵਾਪਰੀਆਂ ਬੇਅਦਬੀ ਘਟਨਾਵਾਂ ਦੇ ਕਸੂਰਵਾਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਫੇਲ੍ਹ ਹੋਣ ’ਤੇ ਸਿੱਖ ਪੰਥ ਕੋਲੋਂ ਮੁਆਫ਼ੀ ਮੰਗਣ ਉਨ੍ਹਾਂ ’ਤੇ ਵਿਅੰਗ ਕਸਦਿਆਂ ਕਿਹਾ ਕਿ ਪੰਜਾਬ ’ਚ ਡਾਇਨਾਸੋਰ ਤਾਂ ਆ ਸਕਦੇ ਹਨ ਪਰ ਅਕਾਲੀ ਦਲ ਦੀ ਸਰਕਾਰ ਨਹੀਂ ਆ ਸਕਦੀ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਮਿਸਾਲੀ ਕੰਮ ਕੀਤੇ ਹਨ। ਉਨ੍ਹਾਂ ਕਿਸਾਨਾ ਨੂੰ ਸੱਦਾ ਦਿੱਤਾ ਕਿ ਉਹ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਠੱਲ੍ਹ ਪਾਉਣ ਲਈ ਸਿੰਚਾਈ ਦੇ ਬਦਲਵੇਂ ਪ੍ਰਬੰਧ ਵਿਕਸਤ ਕਰਨ ਅਤੇ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਇਸ ਸਮੇਂ ਸਿੰਚਾਈ ਲਈ 320 ਐਮਐਲਡੀ ਟ੍ਰਟਿਡ (ਸੋਧੇ) ਪਾਣੀ ਦੀ ਵਰਤੋਂ ਹੋ ਰਹੀ ਹੈ ਜਿਸ ਨੂੰ ਚਾਲੂ ਵਿੱਤੀ ਸਾਲ ਦੇ ਅੰਤ ਤੱਕ ਦੁੱਗਣਾ ਕਰਕੇ 600 ਐੱਮਐੱਲਡੀ ਕਰ ਦਿੱਤਾ ਜਾਵੇਗਾ, ਜਿਸ ਨਾਲ 20 ਹਜ਼ਾਰ ਹੈਕਟੇਅਰ ਰਕਬੇ ਨੂੰ ਸਿੰਚਾਈ ਸਹੂਲਤ ਮਿਲ ਸਕੇਗੀ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਹੁਣ ਤੱਕ ਦਾ ਰਾਜ ਦਾ ਸਭ ਤੋਂ ਵੱਡਾ ਟ੍ਰੀਟਿਡ ਵਾਟਰ ਸਿੰਰ;ਈ ਪ੍ਰਾਜੈਕਟ ਹੈ, ਜੋ 12.87 ਕਰੋੜ ਦੀ ਲਾਗਤ ਨਾਲ ਬਣਾਇਆ ਜਾਵੇਗਾ ਇਸ ਪ੍ਰਾਜੈਕਟ ਰਾਹੀਂ 1100 ਕਿਸਾਨ ਪਰਿਵਾਰਾਂ ਦੀ 1020 ਹੈਕਟੇਅਰ (2500 ਏਕੜ) ਤੋਂ ਵੱਧ ਵਾਹੀਯੋਗ ਜ਼ਮੀਨ ਨੂੰ ਲਾਭ ਮਿਲੇਗਾ। ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਮਹਿੰਦਰ ਸਿੰਘ ਸੈਣੀ, ਮੁੱਖ ਭੂਮੀ ਪਾਲ, ਪੰਜਾਬ ਤੇ ਹੋਰਾਂ ਨੇ ਵੀ ਸੰਬੋਧਨ ਕੀਤਾ।

Advertisement

ਚਿੱਟਾ ਹਾਥੀ ਬਣਿਆ ਪਹਿਲਾਂ ਸਥਾਪਿਤ ਵਾਟਰ ਟਰੀਟਮੈਂਟ ਪਲਾਂਟ
ਸ਼ਹਿਰੀ ਖੇਤਰ ਵਿੱਚ ਸੀਵਰੇਜ ਦੇ ਗੰਦੇ ਪਾਣੀ ਨੂੰ ਸਾਫ਼ ਕਰਕੇ ਫ਼ਸਲਾਂ ਲਈ ਕਿਸਾਨਾਂ ਨੂੰ ਦੇਣ ਦੀ ਯੋਜਨਾ ਨਾਲ ਇਥੇ ਪਹਿਲਾਂ ਸਥਾਪਤ ਵਾਟਰ ਟਰੀਟਮੈਂਟ ਪਲਾਂਟ ਚਿੱਟਾ ਹਾਥੀ ਸਾਬਤ ਹੋਇਆ। ਮੋਗਾ ਵਿਖੇ ਅਕਾਲੀ ਸਰਕਾਰ ਵੇਲੇ 17 ਸਤੰਬਰ 2013 ਨੂੰ 27 ਐੱਮਐੱਲਡੀ ਸਮਰੱਥਾ ਵਾਲੇ ਸੀਵਰੇਜ ਵਾਟਰ ਟਰੀਟਮੈਂਟ ਪਲਾਂਟ ਦਾ ਉਦਘਾਟਨ ਕੀਤਾ ਗਿਆ ਸੀ ਪਰ ਪਲਾਂਟ ਤੋਂ ਟਰੀਟ ਹੋਣ ਵਾਲੇ ਪਾਣੀ ਦੀਆਂ ਪਾਈਪਾਂ ਰਾਹੀਂ ਆਸ-ਪਾਸ ਦੇ ਖੇਤਾਂ ’ਚ ਨਾ ਪਾਉਣ ਕਾਰਨ ਪਾਣੀ ਵਿਅਰਥ ਜਾ ਰਿਹਾ ਹੈ।

Advertisement

Advertisement
Author Image

Advertisement