ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਕਾਲੀ ਦਲ ਨੇ ਹਮੇਸ਼ਾਂ ਪੰਜਾਬ ਤੇ ਪੰਥ ਨਾਲ ਗੱਦਾਰੀ ਕੀਤੀ: ਧਾਲੀਵਾਲ

06:50 AM May 30, 2024 IST
ਜਗਦੇਵ ਕਲਾਂ ਵਿੱਚ ਚੋਣ ਪ੍ਰਚਾਰ ਦੌਰਾਨ ਕੁਲਦੀਪ ਸਿੰਘ ਧਾਲੀਵਾਲ।

ਰਾਜਨ ਮਾਨ
ਮਜੀਠਾ, 29 ਮਈ
ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾਂ ਆਪਣੀ ਸੱਤਾ ਦੇ ਲਾਲਚ ਵਿੱਚ ਪੰਜਾਬ ਤੇ ਪੰਥ ਨਾਲ ਗੱਦਾਰੀ ਕੀਤੀ ਹੈ। ਪਿੰਡ ਜਗਦੇਵ ਕਲਾਂ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਧਾਲੀਵਾਲ ਨੇ ਕਿਹਾ ਕਿ ਕਿਸਾਨ ਅਤੇ ਲੋਕ ਵਿਰੋਧੀ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਸਬਕ ਸਿਖਾਉਣ ਦਾ ਵਕਤ ਆ ਗਿਆ ਹੈ ਅਤੇ ਪੰਜਾਬ ਦੇ ਲੋਕ ਪਹਿਲੀ ਜੂਨ ਨੂੰ ਝਾੜੂ ਦਾ ਬਟਨ ਦਬਾ ਕੇ ਇਨ੍ਹਾਂ ਨੂੰ ਰੁਖਸਤ ਕਰਨਗੇ।
ਉਨ੍ਹਾਂ ਕਿਹਾ ਕਿ ਜਦੋਂ ਵੀ ਅਕਾਲੀ ਦਲ ਨੇ ਸੱਤਾ ਸੰਭਾਲੀ ਹੈ, ਉਦੋਂ ਹੀ ਪੰਜਾਬ ਅਤੇ ਪੰਥ ਦਾ ਘਾਣ ਕੀਤਾ ਹੈ। ਇਨ੍ਹਾਂ ਨੇ ਨਾ ਪੰਜਾਬ ਤੇ ਨਾ ਜਵਾਨੀ ਅਤੇ ਨਾ ਪੰਥ ਛੱਡਿਆ ਹੈ। ਇਹ ਪੰਜਾਬ ਦੇ ਸਭ ਤੋਂ ਵੱਡੇ ਦੁਸ਼ਮਣ ਹਨ। ਉਨ੍ਹਾਂ ਕਿਹਾ ਕਿ ਹੁਣ ਜੀਜੇ ਸਾਲੇ ਦਾ ਵਕਤ ਜਾ ਚੁੱਕਾ ਹੈ ਅਤੇ ਪੰਜਾਬ ਦੀ ਫ਼ਿਜ਼ਾ ਵਿੱਚ ‘ਆਪ’ ਦੀ ਮਹਿਕ ਆ ਰਹੀ ਹੈ। ਅਕਾਲੀ ਦਲ ਦੀ ਹਾਲਤ ’ਤੇ ਤਨਜ਼ ਕੱਸਦਿਆਂ ਸ੍ਰੀ ਧਾਲੀਵਾਲ ਨੇ ਕਿਹਾ ਕਿ ਪਿਛਲੀ ਵਾਰ ਅਕਾਲੀ ਦਲ ਦਾ ਖਾਤਾ ਖੁੱਲ੍ਹ ਗਿਆ ਸੀ ਪਰ ‘ਅਬ ਕੀ ਵਾਰ ਅਕਾਲੀ ਦਲ ਜ਼ੀਰੋ ਸੇ ਪਾਰ’ ਰਹੇਗਾ। ਉਨ੍ਹਾਂ ਕਿਹਾ ਪੰਜਾਬ ਦੇ ਲੋਕ ਮੁੜ ਵਿਧਾਨ ਸਭਾ ਵਾਲਾ ਇਤਿਹਾਸ ਦੁਹਰਾਉਣ ਜਾ ਰਹੇ ਹਨ ਅਤੇ ਅਕਾਲੀ ਦਲ ਤੇ ਭਾਜਪਾ ਦੇ ਠੂਠੇ ਖਾਲੀ ਹੀ ਰਹਿਣਗੇ। ਭਾਰਤੀ ਜਨਤਾ ਪਾਰਟੀ ’ਤੇ ਵਾਰ ਕਰਦਿਆਂ ਸ੍ਰੀ ਧਾਲੀਵਾਲ ਨੇ ਕਿਹਾ ਕਿ ਭਾਜਪਾ ਆਪਣੇ ਕੀਤੇ ਮਾੜੇ ਕੰਮਾਂ ਦੇ ਭਾਰ ਨਾਲ ਹੀ ਡਿੱਗ ਪਈ ਹੈ ਅਤੇ ਇੱਥੋਂ ਇਨ੍ਹਾਂ ਦੇ ਉਮੀਦਵਾਰ ਤਰਨਜੀਤ ਸਿੰਘ ਨੂੰ ਆਪਣੀ ਜ਼ਮਾਨਤ ਬਚਾਉਣ ਦੇ ਲਾਲੇ ਪਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਜ਼ੁਮਲੇਬਾਜੀ ਵਾਲਾ ਮੁਖੌਟਾ ਡਿੱਗ ਪਿਆ ਹੈ ਅਤੇ ਲੋਕਾਂ ਨੇ ਇਸਦਾ ਅਸਲੀ ਚਿਹਰਾ ਵੇਖ ਲਿਆ ਹੈ।

Advertisement

Advertisement