ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਦਲ ਨੇ ਹਮੇਸ਼ਾ ਵਰਕਰਾਂ ਨੂੰ ਬਣਦਾ ਮਾਣ ਦਿੱਤਾ: ਸ਼ਰਮਾ

07:54 AM Apr 16, 2024 IST

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 15 ਅਪਰੈਲ
ਲੋਕ ਸਭਾ ਹਲਕਾ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਤੇ ਸਾਬਕਾ ਵਿਧਾਇਕ ਐੱਨਕੇ ਸ਼ਰਮਾ ਅੱਜ ਇੱਥੋਂ ਦੇ ਫੇਜ਼-8 ਸਥਿਤ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂਘਰ ਮੱਥਾ ਟੇਕਿਆ ਅਤੇ ਅਸਥਾਨ ਦੇ ਮੁਖੀ ਸੰਤ ਬਾਬਾ ਮਹਿੰਦਰ ਸਿੰਘ ਤੋ ਅਸ਼ੀਰਵਾਦ ਲਿਆ। ਉਨ੍ਹਾਂ ਨੇ ਬਾਬਾ ਜੀ ਨਾਲ ਕਈ ਅਹਿਮ ਮੁੱਦਿਆਂ ’ਤੇ ਵਿਚਾਰ-ਚਰਚਾ ਵੀ ਕੀਤੀ। ਇਸ ਤੋਂ ਪਹਿਲਾਂ ਗੁਰੂਘਰ ਦੇ ਗ੍ਰੰਥੀ ਸਿੰਘ ਨੇ ਅਕਾਲੀ ਆਗੂ ਸ਼ਰਮਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਅਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੀਨੀਅਰ ਅਕਾਲੀ ਆਗੂ ਐਨਕੇ ਸ਼ਰਮਾ ਨੇ ਕਿਹਾ ਕਿ ਉਹ ਪਟਿਆਲਾ ਲੋਕ ਸਭਾ ਹਲਕੇ ਵਿੱਚ ਪੈਂਦੇ ਮੁਹਾਲੀ ਜ਼ਿਲ੍ਹੇ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਭਲੀਭਾਂਤ ਜਾਣਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਹੀ ਪਾਰਟੀ ਦੇ ਵਫ਼ਾਦਾਰ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਹੈ। ਐੱਨਕੇ ਸ਼ਰਮਾ ਨੇ ਕਿਹਾ ਕਿ ਲੋਕਤੰਤਰ ਨੂੰ ਬਚਾਉਣ ਲਈ ਪਾਰਟੀ ਨੇ ਉਨ੍ਹਾਂ ਨੂੰ ਰਜਵਾੜਿਆਂ ਖ਼ਿਲਾਫ਼ ਚੋਣ ਮੈਦਾਨ ਵਿੱਚ ਉਤਾਰਿਆ ਹੈ ਅਤੇ ਸਮੁੱਚੇ ਲੋਕ ਸਭਾ ਹਲਕੇ ਵਿੱਚ ਉਨ੍ਹਾਂ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ।

Advertisement

Advertisement
Advertisement