ਅਕਾਲੀ ਦਲ ਵੱਲੋਂ ਨਵੇਂ ਚੁਣੇ ਕੌਂਸਲਰਾਂ ਦਾ ਸਨਮਾਨ
ਪੱਤਰ ਪ੍ਰੇਰਕ
ਫਗਵਾੜਾ, 10 ਜਨਵਰੀ
ਇਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਨਿਗਮ ਚੋਣਾਂ ਦੌਰਾਨ ਚੁਣੇ ਗਏ ਪਾਰਟੀ ਦੇ ਤਿੰਨ ਨਗਰ ਕੌਂਸਲਰਾਂ ਨੂੰ ਸਨਮਾਨਿਤ ਕਰਨ ਸਬੰਧੀ ਸਮਾਗਮ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਕਰਵਾਇਆ ਗਿਆ। ਸ਼ਹਿਰੀ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਤੇ ਦਿਹਾਤੀ ਹਲਕਾ ਇੰਚਾਰਜ ਰਾਜਿੰਦਰ ਸਿਘ ਚੰਦੀ ਦੀ ਅਗਵਾਈ ਹੇਠ ਸਮਾਗਮ ਦੌਰਾਨ ਕੌਂਸਲਰ ਪ੍ਰਿਤਪਾਲ ਸਿੰਘ ਮੰਗਾ, ਬੀਬੀ ਜਸਵਿੰਦਰ ਕੌਰ ਪਤਨੀ ਬਲਜਿੰਦਰ ਸਿੰਘ ਠੇਕੇਦਾਰ ਸਾਬਕਾ ਕੌਂਸਲਰ ਅਤੇ ਬੀਬੀ ਕਮਲਜੀਤ ਕੌਰ ਪਤਨੀ ਕੁਲਵਿੰਦਰ ਸਿੰਘ ਕਿੰਦਾ ਸਾਬਕਾ ਕੌਂਸਲਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖੁਰਾਨਾ ਨੇ ਕਿਹਾ ਕਿ ਨਵੇਂ ਚੁਣੇ ਕੌਂਸਲਰ ਸ਼ਹਿਰ ਦੇ ਵਿਕਾਸ ਲਈ ਲੜਾਈ ਲੜਨਗੇ ਉਪਰੰਤ ਸਮੂਹ ਅਕਾਲੀ ਆਗੂਆਂ ਨੇ ਮੀਟਿੰਗ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਨੇੜਲੇ ਭਵਿੱਖ ਵਿੱਚ ਹੋਣ ਵਾਲੀਆਂ ਚੋਣਾਂ ਸਬੰਧੀ ਪ੍ਰਸ਼ਾਸਨ ਵਲੋਂ ਜਾਰੀ ਕੀਤੀਆਂ ਨਵੀਂਆਂ ਵੋਟਰ ਸੂਚੀਆਂ ਬਾਰੇ ਵਿਚਾਰਾਂ ਕੀਤੀਆਂ।
ਇਸ ਮੌਕੇ ਜਥੇਦਾਰ ਗੁਰਮੁਖ ਸਿੰਘ, ਪਤਵਿੰਦਰ ਸਿੰਘ ਛਾਬੜਾ, ਅਵਤਾਰ ਸਿੰਘ ਭੁੰਗਰਨੀ, ਸਾਬਕਾ ਕੌਂਸਲਰ ਬਲਜਿੰਦਰ ਸਿੰਘ ਠੇਕੇਦਾਰ, ਪ੍ਰਿਤਪਾਲ ਸਿੰਘ ਮੰਗਾ, ਹਰਵਿੰਦਰ ਸਿੰਘ ਵਾਲੀਆ, ਸੁਖਵਿੰਦਰ ਸਿੰਘ ਕੰਬੋਜ ਹਾਜ਼ਰ ਸਨ।