ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਦਲ ਨੂੰ ਪੰਜਾਬ ਦੇ ਹਿੱਤ ਪਿਆਰੇ: ਚੰਦੂਮਾਜਰਾ

07:15 AM Apr 29, 2024 IST

ਸੁਰਜੀਤ ਮਜਾਰੀ
ਬੰਗਾ, 28 ਅਪਰੈਲ
ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਦੀ ਨੂੰ ਪੰਜਾਬ ਦੇ ਹਿੱਤ ਪਿਆਰੇ ਹਨ ਅਤੇ ਉਨ੍ਹਾਂ ਦੀ ਪਾਰਟੀ ਸਦਾ ਪੰਜਾਬ ਦੀ ਸ਼ਾਨ ਲਈ ਸੰਘਰਸ਼ਮਈ ਰਹੀ ਹੈ। ਉਹ ਇਸ ਹਲਕੇ ਵਿੱਚ ਪਾਰਟੀ ਪ੍ਰਚਾਰਕ ਵਜੋਂ ਵੱਖ ਵੱਖ ਪਿੰਡਾਂ ਵਿੱਚ ਪਾਰਟੀ ਵਰਕਰਾਂ ਨੂੰ ਮਿਲਣ ਉਪਰੰਤ ਇੱਥੇ ਗੱਲ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਝੂਠ ਦੀ ਪੰਡ ਹੈ ਜਿਸ ਨੇ ਲਾਰਿਆਂ ਅਤੇ ਨਾਅਰਿਆਂ ਦੀ ਰਾਜਨੀਤੀ ਕਰ ਕੇ ਸੂਬਾ ਵਾਸੀਆਂ ਨੂੰ ਹੁਣ ਤੱਕ ਹਨੇਰੇ ਵਿਚ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਲਗਾਤਾਰ ਕਰਜ਼ਾ ਚੜ੍ਹਾ ਰਹੀ ਹੈ ਅਤੇ ਵਿਅਕਤੀਗਤ ਦਿਖਾਵੇ ਦਾ ਹੱਥ ਠੋਕਾ ਬਣ ਕੇ ਰਹਿ ਗਈ ਹੈ।
ਕਾਂਗਰਸ ਅਤੇ ਭਾਜਪਾ ਨਾਲ ਮੁਕਾਬਲੇ ਦੇ ਪੈਮਾਨੇ ਬਾਰੇ ਸਵਾਲ ਦਾ ਜਵਾਬ ਦਿੰਦਿਆਂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਨੇ ਤਾਂ ਹਮੇਸ਼ਾਂ ਪੰਜਾਬ ਨਾਲ ਧੋਖਾ ਕੀਤਾ ਅਤੇ ਭਾਜਪਾ ਕੋਲ ਵੀ ਕੋਲ ਵੀ ਪੰਜਾਬ ਦੇ ਭਲੇ ਲਈ ਕੋਈ ਠੋਸ ਪ੍ਰੋਗਰਾਮ ਨਹੀਂ ਹੈ। ਉਨ੍ਹਾਂ ਕੋਲ ਚੋਣਾਂ ਲੜਨ ਲਈ ਕੋਈ ਮੁੱਦਾ ਹੀ ਨਹੀਂ ਹੈ।
ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਸਤਨਾਮ ਸਿੰਘ ਲਾਦੀਆਂ, ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ, ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੋਹਣ ਲਾਲ ਢੰਡਾ ਆਦਿ ਵੀ ਸ਼ਾਮਲ ਸਨ।

Advertisement

Advertisement
Advertisement