For the best experience, open
https://m.punjabitribuneonline.com
on your mobile browser.
Advertisement

ਅਕਾਲੀ ਦਲ ਹੀ ਪੰਜਾਬ ਹਿਤੈਸ਼ੀ ਪਾਰਟੀ: ਢੀਂਡਸਾ

09:20 AM Apr 08, 2024 IST
ਅਕਾਲੀ ਦਲ ਹੀ ਪੰਜਾਬ ਹਿਤੈਸ਼ੀ ਪਾਰਟੀ  ਢੀਂਡਸਾ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 7 ਅਪਰੈਲ
ਇੱਥੇ ਅੱਜ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਬਗੈਰ ਹੋਰ ਕੋਈ ਵੀ ਸਿਆਸੀ ਪਾਰਟੀ ਪੰਜਾਬ ਹਿਤੈਸ਼ੀ ਨਹੀਂ ਹੈ ਕਿਉਂਕਿ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਡਟ ਕੇ ਪਹਿਰਾ ਦਿੱਤਾ ਹੈ।
ਉਹ ਅੱਜ ਇਥੇ ਆਪਣੀ ਰਿਹਾਇਸ਼ ’ਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਮਿਲਣ ਉਪਰੰਤ ਗੱਲਬਾਤ ਕਰ ਰਹੇ ਸਨ। ਸ੍ਰੀ ਢੀਂਡਸਾ ਨੇ ਕਿਹਾ ਕਿ ਭਾਵੇਂ ਕਿ ਪੰਜਾਬ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਲੋਕ ਸਭਾ ਚੋਣਾਂ ਲੜ ਰਹੀਆਂ ਹਨ ਪਰ ਕੋਈ ਵੀ ਪਾਰਟੀ ਪੰਜਾਬ ਹਿਤੈਸ਼ੀ ਨਹੀਂ ਹੈ, ਸਿਰਫ਼ ਅਕਾਲੀ ਦਲ ਹੀ ਪੰਜਾਬ ਹਿਤੈਸ਼ੀ ਪਾਰਟੀ ਹੈ ਜਿਸ ਨੇ ਹਰ ਵਰਗ ਦੇ ਲੋਕਾਂ ਦੀ ਗੱਲ ਕੀਤੀ ਹੈ।

Advertisement

Advertisement
Author Image

Advertisement
Advertisement
×