ਅਕਾਲੀ ਦਲ ਦੇ ਆਗੂ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ
08:56 AM Nov 15, 2023 IST
ਨਿੱਜੀ ਪੱਤਰ ਪ੍ਰੇਰਕ
ਬਟਾਲਾ, 14 ਨਵੰਬਰ
ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਬਾਜਵਾ ਆਪਣੇ ਸਾਥੀਆਂ ਸਮੇਤ ਵੱਡੀ ਗਿਣਤੀ ਵਿੱਚ ‘ਆਪ’ ’ਚ ਸ਼ਾਮਲ ਹੋਏ। ਵਿਧਾਇਕ ਕਲਸੀ ਨੇ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੰਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਦਾ ਕਾਫ਼ਲਾ ਦਿਨੋਂ ਦਿਨ ਵੱਡਾ ਹੋ ਰਿਹਾ ਹੈ , ਕਿਉਂਕਿ ਪਹਿਲਾਂ ਵੀ ਵੱਖ ਵੱਖ ਰਾਜਸੀ ਧਿਰਾਂ ਦੇ ਆਗੂ ਅਤੇ ਵਰਕਰ ‘ਆਪ’ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ’ਤੇ ‘ਆਪ’ ਵਿੱਚ ਸ਼ਾਮਲ ਹੋਏ ਸੁਖਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਹਲਕੇ ਅੰਦਰ ਚਹੁਪੱਖੀ ਵਿਕਾਸ ਕੰਮ ਕੀਤੇ ਜਾ ਰਹੇ ਹਨ ਅਤੇ ਉਹ ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ।
Advertisement
Advertisement