ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਕਾਲੀ ਦਲ ਨੇ ਭਾਜਪਾ ਆਗੂਆਂ ਨੂੰ ਕਿਸਾਨਾਂ ਨਾਲ ਸਿੱਧੀ ਗੱਲਬਾਤ ਤੋਂ ਰੋਕਿਆ ਸੀ: ਜਾਖੜ

08:03 AM Jul 24, 2023 IST

ਗੁਰਦੀਪ ਸਿੰਘ ਲਾਲੀ
ਸੰਗਰੂਰ, 23 ਜੁਲਾਈ
ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਖੇਤੀ ਬਿੱਲਾਂ ਬਾਰੇ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨੂੰ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਤੋਂ ਰੋਕੀ ਰੱਖਿਆ ਸੀ ਜਿਸ ਕਾਰਨ ਪੰਜਾਬ ਵਿਚ ਰਾਜਸੀ ਉਥਲ-ਪੁਥਲ ਹੋਈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨਾਲ ਭਾਜਪਾ ਲੀਡਰਸ਼ਿਪ ਦੀ ਸ਼ੁਰੂਆਤ ’ਚ ਹੀ ਸਿੱਧੀ ਗੱਲਬਾਤ ਹੋ ਗਈ ਹੁੰਦੀ ਤਾਂ ਕਿਸਾਨਾਂ ਨੂੰ ਅੰਦੋਲਨ ਕਰਨ ਦੀ ਲੋੜ ਨਹੀਂ ਪੈਣੀ ਸੀ।
ਸ੍ਰੀ ਜਾਖੜ ਦੇਰ ਸ਼ਾਮ ਇਥੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਂਡਸਾ ਦੀ ਰਿਹਾਇਸ਼ ’ਤੇ ਪੁੱਜੇ ਸਨ ਜਨਿ੍ਹਾਂ ਦਾ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਨਿੱਘਾ ਸਵਾਗਤ ਕੀਤਾ। ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਐੱਨਡੀਏ ਦੀ ਹੋਈ ਮੀਟਿੰਗ ਵਿਚ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ, ਪੰਥ ਅਤੇ ਕਿਸਾਨੀ ਨਾਲ ਸਬੰਧਤ ਜੋ ਮੁੱਦੇ ਉਠਾਏ ਸਨ, ਉਸ ਸਬੰਧੀ ਕੌਮੀ ਪੱਧਰ ਦੀ ਇਕ ਕਮੇਟੀ ਬਣਾਈ ਜਾ ਰਹੀ ਹੈ ਤਾਂ ਜੋ ਇਨ੍ਹਾਂ ਮੁੱਦਿਆਂ ਨੂੰ ਸਾਰਥਕ ਢੰਗ ਨਾਲ ਹੱਲ ਕਰਵਾਇਆ ਜਾ ਸਕੇ। ਪੰਜਾਬ ’ਚ ਹੜ੍ਹਾਂ ਕਾਰਨ ਹੋਈ ਤਬਾਹੀ ਦਾ ਜ਼ਿਕਰ ਕਰਦਿਆਂ ਸ੍ਰੀ ਜਾਖੜ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਨੇ ਨਾ ਹੀ ਸਮੇਂ ਸਿਰ ਹੜ੍ਹਾਂ ਦੇ ਬਚਾਅ ਲਈ ਪੁਖ਼ਤਾ ਪ੍ਰਬੰਧ ਕੀਤੇ ਅਤੇ ਨਾ ਹੀ ਹੜ੍ਹ ਪੀੜਤਾਂ ਦੀ ਸੁਚਾਰੂ ਢੰਗ ਨਾਲ ਮਦਦ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸ਼ੁਰੂ ਵਿਚ ਹੀ ਹੜ੍ਹਾਂ ਲਈ 280 ਕਰੋੜ ਰੁਪਏ ਪੰਜਾਬ ਸਰਕਾਰ ਨੂੰ ਭੇਜੇ ਸਨ ਪਰ ਸਰਕਾਰ ਉਸ ਨੂੰ ਸੁਚਾਰੂ ਢੰਗ ਨਾਲ ਖ਼ਰਚ ਕਰਨ ਵਿਚ ਅਸਫ਼ਲ ਰਹੀ। ਸ੍ਰੀ ਜਾਖੜ ਭਲਕੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨਾਲ ਘੱਗਰ ਪੀੜਤ ਪਰਿਵਾਰਾਂ ਨਾਲ ਗੱਲਬਾਤ ਕਰਨਗੇ ਅਤੇ ਹੜ੍ਹਾਂ ਦਾ ਜਾਇਜ਼ਾ ਲੈਣਗੇ।
ਇਸ ਮੌਕੇ ਅਰਵਿੰਦ ਖੰਨਾ, ਪਰਮਿੰਦਰ ਸਿੰਘ ਬਰਾੜ, ਗੁਰਬਚਨ ਸਿੰਘ ਬਚੀ, ਸੁਖਵੰਤ ਸਿੰਘ ਸਰਾਓ, ਮਲਕੀਤ ਸਿੰਘ ਚੰਗਾਲ, ਹਰਦੇਵ ਸਿੰਘ ਰੋਗਲਾ, ਰਾਮਪਾਲ ਸਿੰਘ ਬਹਿਣੀਵਾਲ, ਮੁਹੰਮਦ ਤੁਫੈਲ, ਸਤਗੁਰ ਸਿੰਘ ਨਮੋਲ, ਪ੍ਰਿਤਪਾਲ ਸਿੰਘ ਹਾਂਡਾ, ਰੰਮੀ ਢਿੱਲੋਂ, ਭੋਲਾ ਸਿੰਘ ਛੀਨੀਵਾਲ, ਕੇਵਲ ਸਿੰਘ ਜਲਾਨ, ਅਜੈਬ ਸਿੰਘ ਸਿੱਧੂ, ਅਜੀਤ ਸਿੰਘ ਕੁਤਬਾ, ਗੁਰਮੀਤ ਸਿੰਘ ਜੌਹਲ, ਹਰਪ੍ਰੀਤ ਸਿੰਘ ਢੀਂਡਸਾ, ਪ੍ਰੀਤਮ ਸਿੰਘ ਮੰਗਵਾਲ ਆਦਿ ਮੌਜੂਦ ਸਨ।

Advertisement

Advertisement