For the best experience, open
https://m.punjabitribuneonline.com
on your mobile browser.
Advertisement

ਪੰਜਾਬ ਨੂੰ ਨਸ਼ਿਆਂ ਦੀ ਦਲਦਲ ’ਚ ਧੱਕਣ ਲਈ ਅਕਾਲੀ ਦਲ ਜ਼ਿੰਮੇਵਾਰ: ਜੌੜਾਮਾਜਰਾ

07:33 AM Apr 11, 2024 IST
ਪੰਜਾਬ ਨੂੰ ਨਸ਼ਿਆਂ ਦੀ ਦਲਦਲ ’ਚ ਧੱਕਣ ਲਈ ਅਕਾਲੀ ਦਲ ਜ਼ਿੰਮੇਵਾਰ  ਜੌੜਾਮਾਜਰਾ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਅਪਰੈਲ
ਆਮ ਆਦਮੀ ਪਾਰਟੀ ਨੇ ਅਕਾਲੀ ਦਲ (ਬਾਦਲ) ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਪ੍ਰਕਾਸ਼ ਸਿੰਘ ਲੰਗਾਹ ਦੀ ਗ੍ਰਿਫ਼ਤਾਰੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ’ਤੇ ਤਿੱਖਾ ਹਮਲਾ ਕੀਤਾ ਹੈ। ‘ਆਪ’ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਹਿਲਾਂ ਅਕਾਲੀ ਦਲ ਡਰੱਗ ਮਾਫੀਆ ਨੂੰ ਸਰਪ੍ਰਸਤੀ ਦਿੰਦਾ ਸੀ, ਹੁਣ ਉਨ੍ਹਾਂ ਦੇ ਨੇਤਾਵਾਂ ਦੇ ਪੁੱਤਰ ਨਸ਼ਾ (ਚਿੱਟਾ) ਵੇਚ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੀ ਦਲ-ਦਲ ਵਿੱਚ ਧੱਕਣ ਲਈ ਅਕਾਲੀ ਦਲ ਜ਼ਿੰਮੇਵਾਰ ਹੈ।
ਸ੍ਰੀ ਜੌੜਾਮਾਜਰਾ ਨੇ ਕਿਹਾ ਕਿ ‘ਆਪ’ ਪਿਛਲੇ ਲੰਮੇ ਸਮੇਂ ਤੋਂ ਕਹਿੰਦੀ ਆ ਰਹੀ ਹੈ ਕਿ ਅਕਾਲੀ ਆਗੂ ਅਤੇ ਅਕਾਲੀ-ਭਾਜਪਾ ਸਰਕਾਰ ਹੀ ​​ਪੰਜਾਬ ਵਿੱਚ ਡਰੱਗ ਮਾਫੀਆ ਨੂੰ ਸਥਾਪਤ ਕਰਨ ਅਤੇ ਵੱਧਣ-ਫੁੱਲਣ ਦੇਣ ਲਈ ਜ਼ਿੰਮੇਵਾਰ ਹੈ। ਇਨ੍ਹਾਂ ਨੇ ਪੰਜਾਬ ਦੀ ਪਵਿੱਤਰ ਧਰਤੀ ਨੂੰ ਨਸ਼ਿਆਂ ਨਾਲ ਗ੍ਰਸਤ ਕਰ ਦਿੱਤਾ ਤੇ ਪੰਜਾਬ ਦੇ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ ਹੈ।
‘ਆਪ’ ਆਗੂ ਨੇ ਕਿਹਾ ਕਿ ਅਕਾਲੀ ਆਗੂ ਇੱਕ ਪਾਸੇ ‘ਪੰਜਾਬ ਬਚਾਓ ਯਾਤਰਾ’ ਕੱਢ ਰਹੇ ਹਨ ਤੇ ਦੂਜੇ ਪਾਸੇ ਉਸ ਦੇ ਆਪਣੇ ਹੀ ਲੋਕ ਨਸ਼ਾ ਵੇਚਦੇ ਫੜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਲਈ ਅਕਾਲੀ ਦਲ ਜ਼ਿੰਮੇਵਾਰ ਹੈ। ਉਨ੍ਹਾਂ ਸ਼ਿਮਲਾ ਪੁਲੀਸ ਨੂੰ ਅਪੀਲ ਕੀਤੀ ਕਿ ਇਨ੍ਹਾਂ ਨਸ਼ਾ ਤਸਕਰਾਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇ।

Advertisement

Advertisement
Author Image

joginder kumar

View all posts

Advertisement
Advertisement
×