ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਦਲ ਨੇ ਭਾਈਚਾਰਕ ਸਾਂਝ ਮਜ਼ਬੂਤ ਕੀਤੀ: ਪਰਮਿੰਦਰ ਸ਼ਰਮਾ

09:00 AM May 04, 2024 IST
ਅਕਾਲੀ ਦਲ ਨੇ ਭਾਈਚਾਰਕ ਸਾਂਝ ਮਜ਼ਬੂਤ ਕੀਤੀ: ਪਰਮਿੰਦਰ ਸ਼ਰਮਾ

ਪੱਤਰ ਪ੍ਰੇਰਕ
ਲਾਲੜੂ, 3 ਮਈ
ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐੱਨ.ਕੇ. ਸ਼ਰਮਾ ਦੇ ਭਰਾ ਪਰਮਿੰਦਰ ਸ਼ਰਮਾ ਨੇ ਕਿਹਾ ਕਿ ਲਾਲੜੂ ਇਲਾਕੇ ਦਾ ਉਦਯੋਗਿਕ ਵਿਕਾਸ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਹੋਇਆ ਸੀ। ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਇਲਾਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਿਰਫ਼ ਧੜੇਬੰਦੀ ਵਧਾਈ ਹੈ ਜਦਕਿ ਅਕਾਲੀ ਦਲ ਦੀ ਸਰਕਾਰ ਨੇ ਲੋਕਾਂ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀਤਾ। ਉਹ ਲਾਲੜੂ ਵਿੱਚ ਯੂਥ ਅਕਾਲੀ ਆਗੂ ਮਨਪ੍ਰੀਤ ਸਿੰਘ ਭੱਟੀ ਵੱਲੋਂ ਰੱਖੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਪਰਮਿੰਦਰ ਸ਼ਰਮਾ ਨੇ ਕਿਹਾ ਕਿ ਲਾਲੜੂ ਨੂੰ ਨਗਰ ਕੌਂਸਲ ਦਾ ਦਰਜਾ ਦੇ ਕੇ ਇੱਥੋਂ ਦਾ ਯੋਜਨਾਬੱਧ ਵਿਕਾਸ ਅਕਾਲੀ ਦਲ ਦੀ ਦੇਣ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਮਨਪ੍ਰੀਤ ਸਿੰਘ ਭੱਟੀ, ਸ਼੍ਰੋਮਣੀ ਅਕਾਲੀ ਦਲ ਸਰਕਲ ਲਾਲੜੂ ਦੇ ਪ੍ਰਧਾਨ ਗੁਰਬਿੰਦਰ ਸਿੰਘ ਹਸਨਪੁਰ ਅਤੇ ਜਗਜੀਤ ਸਿੰਘ ਚਾਂਦਹੇੜੀ ਸਮੇਤ ਕਈ ਪਤਵੰਤੇ ਹਾਜ਼ਰ ਸਨ।

Advertisement

Advertisement
Advertisement