For the best experience, open
https://m.punjabitribuneonline.com
on your mobile browser.
Advertisement

ਅਕਾਲੀ ਦਲ ਨੇ ਇਤਰਾਜ਼ਯੋਗ ਵੀਡੀਓ ਰਾਜਪਾਲ ਨੂੰ ਸੌਂਪੀ

08:59 AM Jan 25, 2024 IST
ਅਕਾਲੀ ਦਲ ਨੇ ਇਤਰਾਜ਼ਯੋਗ ਵੀਡੀਓ ਰਾਜਪਾਲ ਨੂੰ ਸੌਂਪੀ
ਰਾਜਪਾਲ ਨੂੰ ਮਿਲਣ ਮਗਰੋਂ ਮੀਡੀਆ ਨਾਲ ਗੱਲ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ।
Advertisement

ਦਵਿੰਦਰ ਪਾਲ
ਚੰਡੀਗੜ੍ਹ, 24 ਜਨਵਰੀ
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਅੱਜ ਸੂਬੇ ਦੇ ਇੱਕ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪਦਿਆਂ ਅਪੀਲ ਕੀਤੀ ਕਿ ਇਸ ਮਾਮਲੇ ਦੀ ਕਿਸੇ ਕੇਂਦਰੀ ਏਜੰਸੀ ਕੋਲੋਂ ਜਾਂਚ ਕਰਵਾਈ ਜਾਵੇ ਅਤੇ ਬਲਕਾਰ ਸਿੰਘ ਨੂੰ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕੀਤਾ ਜਾਵੇ। ਵਫ਼ਦ ਨੇ ਰਾਜਪਾਲ ਨੂੰ ਇਹ ਵੀ ਅਪੀਲ ਕੀਤੀ ਕਿ ਬਲਕਾਰ ਸਿੰਘ ਅਤੇ ‘ਆਪ’ ਦੇ ਹੋਰ ਮੰਤਰੀ ਜੋ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹਨ, ਉਨ੍ਹਾਂ ਨੂੰ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਤੋਂ ਰੋਕਿਆ ਜਾਵੇ।
ਵਫ਼ਦ ਵਿਚ ਸ਼ਾਮਲ ਬਿਕਰਮ ਸਿੰਘ ਮਜੀਠੀਆ ਤੇ ਡਾ. ਦਲਜੀਤ ਸਿੰਘ ਨੇ ਦੱਸਿਆ ਕਿ ਇਹ ਇਤਰਾਜ਼ਯੋਗ ਵੀਡੀਓ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨਾਲ ਸਬੰਧਤ ਹੈ। ਵਫ਼ਦ ਨੇ ਰਾਜਪਾਲ ਨੂੰ ਦੱਸਿਆ ਕਿ ਪੀੜਤ ਨੂੰ ਡਰਾਇਆ ਧਮਕਾਇਆ ਗਿਆ ਹੈ ਅਤੇ ਦਬਾਅ ਬਣਾਇਆ ਗਿਆ ਹੈ ਕਿ ਉਹ ਮੰਤਰੀ ਖ਼ਿਲਾਫ ਸ਼ਿਕਾਇਤ ਲਈ ਅੱਗੇ ਨਾ ਆਵੇ। ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਪੁਲੀਸ ਨੇ ਹਾਲ ਹੀ ਵਿੱਚ ‘ਆਪ’ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਕੈਨੇਡਾ ਤੋਂ ਡਿਪੋਰਟ ਹੋਣ ਤੋਂ ਬਚਾਉਣ ਲਈ ਉਸ ਸਬੰਧੀ ਕਲੀਨ ਚਿੱਟ ਦਿੱਤੀ ਹੈ।
ਉਨ੍ਹਾਂ ਅਪੀਲ ਕੀਤੀ ਕਿ ਸੰਦੋਆ ਨੂੰ ਪੁਲੀਸ ਕਲੀਅਰੈਂਸ ਸਰਟੀਫਿਕੇਟ ਦੇਣ ਵਾਲੇ ਪੁਲੀਸ ਅਫ਼ਸਰਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇ ਅਤੇ ਸਰਟੀਫਿਕੇਟ ਵਾਪਸ ਲਿਆ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਦਾਗੀ ਕਿਰਦਾਰ ਵਾਲੇ ਮੰਤਰੀਆਂ ਲਾਲ ਚੰਦ ਕਟਾਰੂਚੱਕ ਅਤੇ ਅਮਨ ਅਰੋੜਾ ਨੂੰ ਗਣਤੰਤਰ ਦਿਵਸ ’ਤੇ ਤਿਰੰਗਾ ਲਹਿਰਾਉਣ ਤੋਂ ਰੋਕਿਆ ਜਾਵੇ। ਉਨ੍ਹਾਂ ਦੱਸਿਆ ਕਿ ਬਲਕਾਰ ਸਿੰਘ ਨੇ ਆਪਣੇ ਆਪ ਨੂੰ ਅਪੰਗ ਵਿਖਾ ਕੇ ਆਪਣੇ ਪੁੱਤਰ ਲਈ ਇੰਸਪੈਕਟਰ ਦੀ ਨੌਕਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਪਰ ਇਸ ’ਤੇ ਹਾਈ ਕੋਰਟ ਨੇ ਰੋਕ ਲਗਾ ਦਿੱਤੀ ਸੀ।

Advertisement

Advertisement
Advertisement
Author Image

sukhwinder singh

View all posts

Advertisement