For the best experience, open
https://m.punjabitribuneonline.com
on your mobile browser.
Advertisement

ਅਕਾਲੀ ਦਲ ਦੱਸੇ ਕਿ ਪੰਜਾਬ ਨੂੰ ਕਿਸ ਤੋਂ ਬਚਾਉਣਾ ਹੈ: ਵੜਿੰਗ

07:54 AM Mar 19, 2024 IST
ਅਕਾਲੀ ਦਲ ਦੱਸੇ ਕਿ ਪੰਜਾਬ ਨੂੰ ਕਿਸ ਤੋਂ ਬਚਾਉਣਾ ਹੈ  ਵੜਿੰਗ
ਬਠਿੰਡਾ ਵਿੱਚ ਨੁੱਕੜ ਮੀਟਿੰਗ ਵਿੱਚ ਪੁੱਜੇ ਅਮਰਿੰਦਰ ਸਿੰਘ ਰਾਜਾ ਵੜਿੰਗ।
Advertisement

ਸ਼ਗਨ ਕਟਾਰੀਆ
ਬਠਿੰਡਾ, 18 ਮਾਰਚ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ’ਤੇ ਤਨਜ਼ ਕਸਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੱਸਣ ਕਿ ਪੰਜਾਬ ਨੂੰ ਕਿਸ ਤੋਂ ਬਚਾਉਣਾ ਹੈ ਅਤੇ ਭਾਜਪਾ ਨਾਲ ਗਠਜੋੜ ਕਰਨਾ ਹੈ ਜਾਂ ਨਹੀਂ।
ਇੱਥੇ ਸ਼ਹਿਰ ’ਚ ਨੁੱਕੜ ਮੀਟਿੰਗਾਂ ਕਰਨ ਆਏ ਸ੍ਰੀ ਵੜਿੰਗ ਨੇ ਕਿਹਾ ਕਿ ਅਕਾਲੀਆਂ ਨੇ ਪਹਿਲਾਂ ਵੀ ਖੇਤੀ ਨਾਲ ਸਬੰਧਤ ਕਾਲੇ ਕਾਨੂੰਨਾਂ ਦੇ ਬਿੱਲਾਂ ਦੀ ਖੁੱਲ੍ਹੇਆਮ ਹਮਾਇਤ ਕੀਤੀ ਅਤੇ ਮਗਰੋਂ ਕਿਸਾਨਾਂ ਦੇ ਵਿਰੋਧ ਕਾਰਨ ਕੇਂਦਰੀ ਵਜ਼ਾਰਤ ਵਾਲੀ ਕੁਰਸੀ ਵੀ ਛੱਡੀ ਅਤੇ ਅਕਾਲੀ ਦਲ ਨੇ ਭਾਜਪਾ ਦਾ ਸਾਥ ਵੀ ਛੱਡਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੁਣ ਕਿਸ ਮੂੰਹ ਨਾਲ ਭਾਜਪਾ ਨਾਲ ਗਠਜੋੜ ਕਰੇਗਾ ਕਿਉਂਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਕਿਸਾਨੀ ਮਸਲਿਆਂ ਬਾਰੇ ਅਜੇ ਤੱਕ ਕੇਂਦਰ ਸਰਕਾਰ ਦਾ ਕੋਈ ਵੀ ਪੱਖ ਸਾਹਮਣੇ ਨਹੀਂ ਆਇਆ। ਸ੍ਰੀ ਵੜਿੰਗ ਨੇ ਨਸੀਹਤ ਦਿੱਤੀ ਕਿ ਅਕਾਲੀ ਦਲ ਦੋਗਲੀ ਸਿਆਸਤ ਨਾ ਕਰੇ।
ਉਨ੍ਹਾਂ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਵੱਲੋਂ ਪਾਰਟੀ ਨਾਲ ਗਦਾਰੀ ਕੀਤੀ ਗਈ ਹੈ ਜਿਸ ਕਰ ਕੇ ਉਹ ਵਰਕਰਾਂ ਦੀ ਸਾਰ ਲੈਣ ਬਠਿੰਡਾ ਆਏ ਹਨ। ਉਨ੍ਹਾਂ ਵਰਕਰਾਂ ਨੂੰ ਲੋਕ ਸਭਾ ਚੋਣਾਂ ਲਈ ਡਟ ਕੇ ਪਾਰਟੀ ਦਾ ਪ੍ਰਚਾਰ ਕਰਨ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਘਰ-ਘਰ ਜਾਣ ਦਾ ਸੁਨੇਹਾ ਦਿੱਤਾ।
ਬਠਿੰਡਾ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਦਾ ਨਾਂ ਪੁੱਛੇ ਜਾਣ ’ਤੇ ਸ੍ਰੀ ਵੜਿੰਗ ਨੇ ਕਿਹਾ ਕਿ ਜੋ ਵੀ ਹੋਵੇਗਾ, ਮਜ਼ਬੂਤ ਉਮੀਦਵਾਰ ਹੋਵੇਗਾ। ਉਨ੍ਹਾਂ ਸ਼ਹਿਰ ’ਚ ਪੌਣੀ ਦਰਜਨ ਥਾਵਾਂ ’ਤੇ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕੀਤਾ।
ਜ਼ਿਕਰਯੋਗ ਹੈ ਕਿ ਸ੍ਰੀ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਲੋਕ ਸਭਾ ਹਲਕਾ ਬਠਿੰਡਾ ਤੋਂ ਟਿਕਟ ਦੇ ਪ੍ਰਮੁੱਖ ਦਾਅਵੇਦਾਰਾਂ ’ਚੋਂ ਇੱਕ ਹਨ। ਇਸ ਮੌਕੇ ਜ਼ਿਲ੍ਹਾ ਕਾਂਗਰਸ (ਸ਼ਹਿਰੀ) ਪ੍ਰਧਾਨ ਰਾਜਨ ਗਰਗ, ਬਲਾਕ ਪ੍ਰਧਾਨ ਬਲਰਾਜ ਸਿੰਘ ਪੱਕਾ, ਸੀਨੀਅਰ ਮੀਤ ਪ੍ਰਧਾਨ ਕਿਰਨਦੀਪ ਕੌਰ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਨੌਜਵਾਨ ਕਾਂਗਰਸੀ ਆਗੂ ਰਮਨਦੀਪ ਸਿੰਘ ਢਿੱਲੋਂ ਮੌਜੂਦ ਸਨ।

Advertisement

Advertisement
Author Image

joginder kumar

View all posts

Advertisement
Advertisement
×