ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਪਾਰਟੀ ਦੇ ਢਾਂਚੇ ਦਾ ਵਿਸਥਾਰ
ਅੰਮ੍ਰਿਤਸਰ (ਟਨਸ):
ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਪਾਰਟੀ ਦੇ ਢਾਂਚੇ ਦਾ ਵਿਸਥਾਰ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਸ਼ਹਿਰੀ ਦੀ ਪੰਜ ਮੈਂਬਰੀ ਕਾਰਜਕਾਰਨੀ ਕਮੇਟੀ ਅਤੇ ਅੰਮ੍ਰਿਤਸਰ ਦਿਹਾਤੀ ਵਿੱਚ ਪੈਂਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਕਮੇਟੀ ਮੁਖੀਆਂ ਦਾ ਐਲਾਨ ਕੀਤਾ ਗਿਆ ਹੈ।
ਤਰਸੇਮ ਸਿੰਘ ਨੇ ਦੱਸਿਆ ਕਿ ਪਾਰਟੀ ਨੇ ਅੰਮ੍ਰਿਤਸਰ ਸ਼ਹਿਰੀ ਦੀ ਪੰਜ ਮੈਂਬਰੀ ਕਾਰਜਕਾਰਨੀ ਕਮੇਟੀ ਅਤੇ ਅੰਮ੍ਰਿਤਸਰ ਦਿਹਾਤੀ ਵਿੱਚ ਪੈਂਦੇ ਚਾਰ ਵਿਧਾਨ ਸਭਾ ਹਲਕਿਆਂ ਕਮੇਟੀਆਂ ਦੇ ਮੁਖੀਆਂ ਦਾ ਐਲਾਨ ਕਰ ਦਿੱਤਾ ਹੈ। ਇਹ ਕਮੇਟੀਆਂ ਪਾਰਟੀ ਦੇ ਪ੍ਰਬੰਧ ਨੂੰ ਮਜ਼ਬੂਤ ਕਰਨ, ਲੋਕਾਂ ਨਾਲ ਨਜ਼ਦੀਕੀ ਸੰਪਰਕ ਬਣਾਉਣ ਅਤੇ ਪਾਰਟੀ ਦੇ ਉਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਨ੍ਹਾਂ ਕਮੇਟੀਆਂ ਵਿੱਚ ਸ਼ਾਮਲ ਮੈਂਬਰਾਂ ਵਿਚ ਅੰਮ੍ਰਿਤਸਰ ਸ਼ਹਿਰੀ ਦੇ ਆਬਜ਼ਰਵਰ ਅਮਨਦੀਪ ਸਿੰਘ ਡੱਡੂਆਣਾ ਤੇ ਪੰਜ ਮੈਂਬਰੀ ਕਾਰਜਕਾਰਨੀ ਕਮੇਟੀ ਵਿੱਚ ਸ਼ਮਸ਼ੇਰ ਸਿੰਘ ਪੱਧਰੀ, ਭੁਪਿੰਦਰ ਸਿੰਘ ਗੱਦਲੀ, ਹਰਜੀਤ ਸਿੰਘ ਪੁਰੇਵਾਲ, ਪਰਵਿੰਦਰ ਸਿੰਘ ਅਤੇ ਕੁਲਬੀਰ ਸਿੰਘ ਗੰਡੀਵਿੰਡ ਹੋਣਗੇ। ਅੰਮ੍ਰਿਤਸਰ ਦਿਹਾਤੀ ਤੋਂ ਆਬਜ਼ਰਵਰ ਗੁਰਲਾਲ ਸਿੰਘ ਸਖ਼ੀਰਾ ਅਤੇ ਕਾਰਜਕਾਰਨੀ ਕਮੇਟੀ ਵਿੱਚ ਹਲਕਾ ਜੰਡਿਆਲਾ ਤੋਂ ਗੁਰਪ੍ਰੀਤ ਸਿੰਘ ਢਪਈਆਂ, ਬਾਬਾ ਬਕਾਲਾ ਤੋਂ ਸਰਬਜੀਤ ਸਿੰਘ ਖ਼ਾਨਪੁਰ ਆਦਿ ਸ਼ਾਮਲ ਕੀਤੇ ਗਏ ਹਨ।