ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਰੋਸ ਮਾਰਚ ’ਚ ਸ਼ਮੂਲੀਅਤ ਕਰੇਗਾ ਅਕਾਲੀ ਦਲ: ਸੁਖਬੀਰ

10:31 AM Dec 15, 2023 IST

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 14 ਦਸੰਬਰ
ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਲੀ ’ਚ 20 ਦਸੰਬਰ ਨੂੰ ਕੀਤੇ ਜਾਣ ਵਾਲੇ ਰੋਸ ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ ਭਰਵੀਂ ਸ਼ਮੂਲੀਅਤ ਕਰੇਗਾ। ਇਹ ਐਲਾਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਕੀਤੀ ਗਈ ਮੀਟਿੰਗ ਦੌਰਾਨ ਕੀਤਾ ਗਿਆ। ਇਸ ਮੀਟਿੰਗ ’ਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ, ਹਲਕਾ ਇੰਚਾਰਜ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸ਼ਾਮਲ ਸਨ। ਸ੍ਰੀ ਬਾਦਲ ਨੇ ਸਰਕਾਰਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ ’ਤੇ ਸਿੱਖ ਕੌਮ ਨਾਲ ਵਿਤਕਰਾ ਠੀਕ ਨਹੀਂ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ 20 ਦਸੰਬਰ ਦੇ ਦਿੱਲੀ ਰੋਸ ਮਾਰਚ ਵਿਚ ਸਮਰਥਨ ਦੇਣ ਵਾਲੀਆਂ ਸਾਰੀਆਂ ਧਿਰਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਹ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਲਈ ਲੜਿਆ ਜਾ ਰਿਹਾ ਸੰਘਰਸ਼ ਹੈ ਜੋ ਕੌਮੀ ਏਕਤਾ ਦਾ ਵੀ ਪ੍ਰਗਟਾਵਾ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸ਼ਾਂਤਮਈ ਰੋਸ ਮਾਰਚ ਆਪਣੇ ਆਪ ਵਿਚ ਇਕ ਮਿਸਾਲ ਸਾਬਤ ਹੋਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਵੀ ਸੰਬੋਧਨ ਕੀਤਾ। ਮੀਟਿੰਗ ਦੌਰਾਨ ਸ੍ਰੀ ਚੰਦੂਮਾਜਰਾ ਵੱਲੋਂ ਪੰਥਕ ਮਾਮਲਿਆਂ ’ਤੇ ਕੁਝ ਮਤੇ ਵੀ ਪੇਸ਼ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰ ਆਗੂਆਂ ਨੇ ਜੈਕਾਰਿਆਂ ਨਾਲ ਪ੍ਰਵਾਨਗੀ ਦਿੱਤੀ। ਇਸ ਮੌਕੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ, ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਪ੍ਰੋ. ਵਿਰਸਾ ਸਿੰਘ ਵਲਟੋਹਾ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਗੁਲਜ਼ਾਰ ਸਿੰਘ ਰਣੀਕੇ, ਜਨਮੇਜਾ ਸਿੰਘ ਸੇਖੋਂ, ਵੀਰ ਸਿੰਘ ਲੋਪੋਕੇ, ਰਵੀਕਰਨ ਸਿੰਘ ਕਾਹਲੋਂ, ਇਕਬਾਲ ਸਿੰਘ ਝੂੰਦਾ, ਚਰਨਜੀਤ ਸਿੰਘ ਬਰਾੜ ਤੇ ਗੁਰਬਚਨ ਸਿੰਘ ਬੱਬੇਹਾਲੀ ਮੌਜੂਦ ਸਨ।

Advertisement

Advertisement