ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੰਨ੍ਹਾਂ ਦੀ ਮਜ਼ਬੂਤੀ ਲਈ ਅਕਾਲੀ ਦਲ ਭੇਜੇਗਾ ਜੇਸੀਬੀ ਮਸ਼ੀਨਾਂ: ਸੁਖਬੀਰ

08:10 AM Jul 17, 2023 IST
ਪਿੰਡ ਕੁਲਰੀਆਂ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ।

ਪੱਤਰ ਪ੍ਰੇਰਕ
ਸਰਦੂਲਗੜ੍ਹ/ਮਾਨਸਾ, 16 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕਾ ਸਰਦੂਲਗੜ੍ਹ ਦੇ ਪਿੰਡ ਝੰਡਾ ਖੁਰਦ, ਰੋੜਕੀ ਤੇ ਸਰਦੂਲਗੜ੍ਹ ਵਿੱਚ ਘੱਗਰ ਦੇ ਪਾਣੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਸ੍ਰੀ ਬਾਦਲ ਨੇ ਕਿਹਾ ਕਿ ਇੱਕ ਹਫ਼ਤਾ ਪਹਿਲਾਂ ਕੇਂਦਰ ਤੋਂ 218 ਕਰੋੜ ਰੁਪਏ ਦੀ ਗ੍ਰਾਂਟ ਮਿਲਣ ਦੇ ਬਾਵਜੂਦ ਪੰਜਾਬ ਸਰਕਾਰ ਹਾਲੇ ਤੱਕ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਲਈ ਪੁਖਤਾ ਪ੍ਰਬੰਧ ਨਹੀਂ ਕਰ ਸਕੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸੂਬੇ ਵਿੱਚ ਹੜ੍ਹਾਂ ਨਾਲ ਨਜਿੱਠਣ ਵਿੱਚ ਨਾਕਾਮ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਵੇਲੇ ਵੀ ਸਰਦੂਲਗੜ੍ਹ ’ਚ ਘੱਗਰ ਦਾ ਪਾਣੀ ਬੰਨ੍ਹਾਂ ਨੇੜੇ ਵਗ ਰਿਹਾ ਹੈ, ਜਿਸ ਕਾਰਨ ਬੰਨ੍ਹ ਕਦੇ ਵੀ ਟੁੱਟ ਸਕਦੇ ਹਨ। ਉਨ੍ਹਾਂ ਐਲਾਨ ਕੀਤਾ ਕਿ ਬੰਨ੍ਹਾਂ ਦੀ ਮਜ਼ਬੂਤੀ ਲਈ ਅਕਾਲੀ ਦਲ ਵੱਲੋਂ ਤੁਰੰਤ ਜੇਸੀਬੀ ਮਸ਼ੀਨਾਂ ਅਤੇ ਤਿੰਨੇ ਪਿੰਡਾਂ ਨੂੰ ੲਿੱਕ-ਇੱਕ ਹਜ਼ਾਰ ਲਿਟਰ ਡੀਜ਼ਲ ਭੇਜਿਆ ਜਾਵੇਗਾ। ਸ੍ਰੀ ਬਾਦਲ ਨੇ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਸੂਬੇ ਨੂੰ ਢੁੱਕਵੀਂ ਰਾਹਤ ਦਿੰਦਿਆਂ ਹੋਰ ਗ੍ਰਾਂਟ ਭੇਜੇ। ਉਨ੍ਹਾਂ ਮਾਨਸਾ ਦੇ ਡੀਸੀ ਨਾਲ ਵੀ ਗੱਲ ਕਰਕੇ ਉਨ੍ਹਾਂ ਨੂੰ ਮੌਕੇ ਦਾ ਕਰਕੇ ਪਾੜ ਪੂਰਨ ਲਈ ਲੋੜੀਂਦੀ ਮਸ਼ੀਨਰੀ ਤੇ ਸਰਕਾਰੀ ਅਮਲਾ ਤਾਇਨਾਤ ਕਰਨ ਦੀ ਅਪੀਲ ਕੀਤੀ ਹੈ।
ਸੰਗਰੂਰ/ਮੂਨਕ (ਗੁਰਦੀਪ ਸਿੰਘ ਲਾਲੀ/ਕਰਮਵੀਰ ਸੈਣੀ): ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੂਨਕ ਵਿੱਚ ਘੱਗਰ ਦੀ ਮਾਰ ਹੇਠ ਆਏ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਤੇ ਹਾਲਾਤ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਗੰਭੀਰ ਹੈ ਤੇ ਇਸ ਵੇਲੇ ਪੀੜਤਾਂ ਦੀ ਬਾਂਹ ਫੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਯੂਥ ਅਕਾਲੀ ਦਲ ਦੇ ਵਰਕਰ ਪੰਜਾਬ ਭਰ ਵਿੱਚ ਹੜ੍ਹ ਪੀੜਤਾਂ ਦੀ ਮਦਦ ਵਿੱਚ ਜੁਟੇ ਹੋਏ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਫ਼ਸਲਾਂ ਦੇ ਨਾਲ ਨਾਲ ਵੱਡੀ ਗਿਣਤੀ ਰਿਹਾਇਸ਼ੀ ਇਲਾਕਿਆਂ ਦਾ ਵੀ ਨੁਕਸਾਨ ਹੋਇਆ ਹੈ। ਇਸ ਲਈ ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਵਿੱਚ ਬਚਾਅ ਕਾਰਜ ਆਰੰਭਣ ਦੇ ਨਾਲ ਨਾਲ ਕੇਂਦਰ ਤੋਂ ਸਹਾਇਤਾ ਰਾਸ਼ੀ ਮੰਗਣ ਵਿੱਚ ਗੁਰੇਜ਼ ਨਾ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਮੈਡੀਕਲ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ ਅਤੇ ਲੰਗਰ ਦੀ ਸੇਵਾ ਵੀ ਲਗਾਤਾਰ ਚੱਲ ਰਹੀ ਹੈ।

Advertisement

Advertisement
Tags :
Sukhbir Badalਅਕਾਲੀਸੁਖਬੀਰਜੇਸੀਬੀਬੰਨ੍ਹਾਂਭੇਜੇਗਾਮਸ਼ੀਨਾਂਮਜ਼ਬੂਤੀ
Advertisement