For the best experience, open
https://m.punjabitribuneonline.com
on your mobile browser.
Advertisement

ਭਾਜਪਾ ਨਾਲ ਗੱਠਜੋੜ ਦੀ ਝਾਕ ਰੱਖਣੀ ਅਕਾਲੀ ਦਲ ਦੀ ਵੱਡੀ ਕਮਜ਼ੋਰੀ: ਗੜ੍ਹੀ

07:08 AM Mar 20, 2024 IST
ਭਾਜਪਾ ਨਾਲ ਗੱਠਜੋੜ ਦੀ ਝਾਕ ਰੱਖਣੀ ਅਕਾਲੀ ਦਲ ਦੀ ਵੱਡੀ ਕਮਜ਼ੋਰੀ  ਗੜ੍ਹੀ
Advertisement

ਨਿੱਜੀ ਪੱਤਰ ਪ੍ਰੇਰਕ
ਜਲੰਧਰ, 19 ਮਾਰਚ
ਬਹੁਜਨ ਸਮਾਜ ਪਾਰਟੀ ਦੇ ਸੂਬਾਈ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪਾਰਟੀ ਪੰਜਾਬ ਦੀਆਂ 13 ਸੀਟਾਂ ਬਾਰੇ ਉਮੀਦਵਾਰਾਂ ਦੇ ਨਾਵਾਂ ਸਬੰਧੀ ਅੰਤਿਮ ਫੈਸਲਾ ਲੈਣ ਤੋਂ ਪਹਿਲਾਂ 22 ਮਾਰਚ ਨੂੰ ਵਰਕਰਾਂ ਦੀ ਰਾਏ ਲਵੇਗੀ। ਇਹ ਮੀਟਿੰਗ ਜਲੰਧਰ ਦੇ ਪਾਰਟੀ ਦਫਤਰ ਵਿੱਚ ਹੋਵੇਗੀ। ਉਨ੍ਹਾਂ ਕਿਹਾ ਕਿ ਬਸਪਾ ਵਰਕਰਾਂ ਦੀ ਰਾਏ ਲੈਣ ਤੋਂ ਬਾਅਦ ਉਮੀਦਵਾਰਾਂ ਬਾਰੇ ਰਿਪੋਰਟ ਤਿਆਰ ਕਰਕੇ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਨੂੰ ਭੇਜੀ ਜਾਵੇਗੀ। ਇਸ ਮੀਟਿੰਗ ਵਿੱਚ ਕੇਂਦਰੀ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਅਤੇ ਵਿਪੁਲ ਕੁਮਾਰ ਮੁੱਖ ਮਹਿਮਾਨ ਹੋਣਗੇ। ਸ੍ਰੀ ਗੜ੍ਹੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੂੰ ਉਹ 6 ਮਹੀਨਿਆਂ ਤੋਂ ਪੰਜਾਬ ਪੱਖੀ ਮਹਾਂਗੱਠਜੋੜ ਬਣਾਉਣ ਦਾ ਸੁਝਾਅ ਦੇ ਰਹੇ ਸਨ ਪਰ ਕਿਸੇ ਵੀ ਪਾਰਟੀ ਦੇ ਆਗੂ ਨੇ ਇਸ ਬਾਰੇ ਕੋਈ ਹੁੰਗਾਰਾ ਨਹੀਂ ਸੀ ਭਰਿਆ। ਉਨ੍ਹਾਂ ਮਹਾਗੱਠਜੋੜ ਦਾ ਸੁਝਾਅ ਸੁਖਬੀਰ ਬਾਦਲ ਨੂੰ ਵੀ ਦਿੱਤਾ ਸੀ। ਅਕਾਲੀ ਦਲ ਦੀ ਕੋਰ ਕਮੇਟੀ ਦੇ ਅੱਧੀ ਦਰਜਨ ਜਥੇਦਾਰਾਂ ਨੂੰ ਮਹਾਗੱਠਜੋੜ ਦੇ ਸਿਆਸੀ ਫਾਇਦਿਆਂ ਤੋਂ ਵੀ ਜਾਣੂ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਭਾਜਪਾ ਵੱਲ ਝਾਕ ਰੱਖਣ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਅਕਾਲੀ ਦਲ ਕਿੰਨਾ ਕਮਜ਼ੋਰ ਹੋ ਚੁੱਕਾ ਹੈ ਜਦਕਿ ਸ਼੍ਰੋਮਣੀ ਅਕਾਲੀ ਦਲ ਨੂੰ ਦੇਸ਼ ਦੀ ਪਹਿਲੀ ਖੇਤਰੀ ਪਾਰਟੀ ਹੋਣ ਦਾ ਮਾਣ ਹਾਸਲ ਹੈ। ਉਨ੍ਹਾਂ ਕਿਹਾ ਕਿ ਬਸਪਾ ਨੇ ਆਪਣੇ ਤੌਰ ’ਤੇ ਪੰਜਾਬ ਦੀਆਂ ਸਾਰੀਆਂ ਸੀਟਾਂ ਲੜਨ ਦੀ ਤਿਆਰੀ ਕਰ ਲਈ ਹੈ। ਅਕਾਲੀ ਦਲ ਬਸਪਾ ਨਾਲ ਸਾਂਝ ਰੱਖਣ ਦੀ ਥਾਂ ਭਾਜਪਾ ਵੱਲ ਦੇਖ ਰਿਹਾ ਹੈ ਜਿਹੜੀ ਕਿ ਦੇਸ਼ ਵਿੱਚ ਘੱਟ ਗਿਣਤੀ ਵਿਰੋਧੀ ਵਿਚਾਰਧਾਰਾ ’ਤੇ ਚੱਲ ਰਹੀ ਹੈ।

Advertisement

Advertisement
Author Image

joginder kumar

View all posts

Advertisement
Advertisement
×