ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਕਾਲੀ ਦਲ ਵੱਲੋਂ ‘ਪੰਜਾਬ ਬਚਾਓ ਯਾਤਰਾ’ ਤੇ ਚੋਣਾਂ ਸਬੰਧੀ ਚਰਚਾ

10:18 AM Jan 28, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਪੱਤਰ ਪ੍ਰੇਰਕ
ਰਾਏਕੋਟ, 27 ਜਨਵਰੀ
ਸ਼੍ਰੋਮਣੀ ਅਕਾਲੀ ਦਲ ਹਲਕਾ ਰਾਏਕੋਟ ਦੇ ਵਰਕਰਾਂ ਦੀ ਮੀਟਿੰਗ ਅੱਜ ਸਥਾਨਕ ਪਾਰਟੀ ਦਫਤਰ ਅਨਾਜ ਮੰਡੀ ਰਾਏਕੋਟ ਵਿਖੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਹਲਕਾ ਇੰਚਾਰਜ ਨੇ ਕਿਹਾ ਕਿ ਅੱਜ ਦੀ ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀ ਜਾ ਰਹੀ ‘ਪੰਜਾਬ ਬਚਾਓ ਯਾਤਰਾ’ ਤੋਂ ਇਲਾਵਾ ਲੋਕ ਸਭਾ ਅਤੇ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਵਜੋਂ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਜਾਣ ਵਾਲੀ ਪੰਜਾਬ ਬਚਾਓ ਯਾਤਰਾ ਸੂਬੇ ਦੇ ਲੋਕਾਂ ਨੂੰ ਜਾਗਰੂਕ ਕਰੇਗੀ। ਉਨ੍ਹਾਂ ਹਲਕੇ ਦੇ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਆਗਾਮੀ ਸਮੇਂ ਦੌਰਾਨ ਆਉਣ ਵਾਲੀਆਂ ਲੋਕ ਸਭਾ ਚੋਣਾਂ ਅਤੇ ਪੰਚਾਇਤੀ ਚੋਣਾਂ ਲਈ ਕਮਰਕੱਸੇ ਕਰ ਲੈਣ ਦੀ ਵੀ ਹਦਾਇਤ ਕੀਤੀ। ਇਸ ਮੌਕੇ ਬਲਵਿੰਦਰ ਸਿੰਘ ਸੰਧੂ ਵੱਲੋਂ ਪ੍ਰਿਤਪਾਲ ਸਿੰਘ ਵਾਹਗਾ ਭੈਣੀ ਨੂੰ ਹਲਕਾ ਦਫਤਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ। ਮੀਟਿੰਗ ਵਿੱਚ ਕੁਲਵਿੰਦਰ ਸਿੰਘ ਭੱਟੀ, ਸਰਕਲ ਜਥੇਦਾਰ ਗੁਰਮੇਲ ਸਿੰਘ ਆਂਡਲੂ, ਗੁਰਚੀਨ ਸਿੰਘ ਰੱਤੋਵਾਲ, ਪ੍ਰਿਤਪਾਲ ਸਿੰਘ ਭੈਣੀ, ਜਥੇਦਾਰ ਜਸਵਿੰਦਰ ਸਿੰਘ ਸੁਧਾਰ, ਸਾਬਕਾ ਕੌਂਸਲਰ ਬੂਟਾ ਸਿੰਘ ਛਾਪਾ, ਨਛੱਤਰ ਸਿੰਘ ਸਾਬਕਾ ਕੌਂਸਲਰ ਹਾਜ਼ਰ ਸਨ। ਇਸ ਮੌਕੇ ਸੂਬਾ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਸਰਕਾਰ ਨੇ ਲੋਕਾਂ ਨਾਲ ਖੋਖਲੇ ਵਾਅਦੇ ਕੀਤੇ ਹਨ ਤੇ ਸੱਤਾ ਵਿਚ ਆਉਣ ਤੋਂ ਬਾਅਦ ਸਰਕਾਰ ਦੇ ਮੰਤਰੀਆਂ ਦਾ ਵਤੀਰਾ ਬਦਲ ਗਿਆ ਹੈ। ਮੁੱਖ ਮੰਤਰੀ ਲੋਕਾਂ ਨੂੰ ਮਿਲਦੇ ਨਹੀਂ ਜਿਸ ਕਾਰਨ ਪੰਜਾਬ ਵਾਸੀ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਅਕਾਲੀ ਦਲ ਦੀ ਮਜ਼ਬੂਤੀ ’ਤੇ ਜ਼ੋਰ ਦਿੱਤਾ।

Advertisement

ਫੈਡਰੇਸ਼ਨ ਵਲੋਂ ਪੰਜਾਬ ਬਚਾਓ ਯਾਤਰਾ ਨੂੰ ਸਮਰਥਨ ਦੇਣ ਦਾ ਐਲਾਨ

ਜਗਰਾਉਂ (ਨਿੱਜੀ ਪੱਤਰ ਪ੍ਰੇਰਕ): ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪੰਜਾਬ ਭਰ ‘ਚ ਹਰ ਹਲਕੇ ‘ਚ ਸ਼ੁਰੂ ਕੀਤੀ ਜਾ ਰਹੀ ਪੰਜਾਬ ਬਚਾਓ ਯਾਤਰਾ ਦਾ ਸਿੱਖ ਸਟੂਡੈਂਟਸ ਫੈਡਰੇਸ਼ਨ ਹਰ ਹਲਕੇ ‘ਚ ਡਟਵਾਂ ਸਾਥ ਦੇਵੇਗੀ। ਫੈਡਰੇਸ਼ਨ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ, ਸੀਨੀਅਰ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿੰਘ ਖਾਲਸਾ, ਭਾਈ ਪਰਮਜੀਤ ਸਿੰਘ ਧਰਮਸਿੰਘ ਵਾਲਾ ਅਤੇ ਦਿਲਬਾਗ ਸਿੰਘ ਵਿਰਕ ਨੇ ਦੱਸਿਆ ਕਿ ਇਸ ਵੇਲੇ ਦੀ ਵੱਡੀ ਜ਼ਰੂਰਤ ਹੈ ਕਿ ਪੰਜਾਬ ਨੂੰ ਤਰੱਕੀ ਦੇ ਰਾਹ ਤੋਰਨ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾਵੇ ਕਿਉਂਕਿ ਲੋਕ ਭਲੀਭਾਂਤ ਸਮਝ ਚੁੱਕੇ ਹਨ ਕਿ ਉਨ੍ਹਾਂ ਨਾਲ ਵੱਡਾ ਧੋਖਾ ਹੋਇਆ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੀ ਇਹ ਯਾਤਰਾ ਕੋਈ ਸਿਆਸੀ ਲਾਭ ਲੈਣ ਲਈ ਨਹੀਂ ਹੈ, ਸਗੋਂ ਪੰਜਾਬ ਦੇ ਮੌਜੂਦਾ ਦੁਖਾਂਤ ਨੂੰ ਸਮਝਣ ਲਈ ਇਕ ਵੱਖਰੀ ਸੇਧ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਵੇਲੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਅਪੀਲ ਕੀਤੀ ਕਿ ਇਸ ਪੰਜਾਬ ਬਚਾਓ ਯਾਤਰਾ ਦਾ ਸਮਰਥਨ ਕਰਦਿਆਂ ਭਰਪੂਰ ਸਾਥ ਦਿੱਤਾ ਜਾਵੇ।

Advertisement
Advertisement