For the best experience, open
https://m.punjabitribuneonline.com
on your mobile browser.
Advertisement

ਅਕਾਲੀ ਦਲ ਦਾ ਰੁਕਿਆ ਸਫ਼ਰ ਮੁੜ ਸ਼ੁਰੂ ਹੋਵੇਗਾ: ਸੁਖਬੀਰ ਬਾਦਲ

07:56 AM Mar 15, 2024 IST
ਅਕਾਲੀ ਦਲ ਦਾ ਰੁਕਿਆ ਸਫ਼ਰ ਮੁੜ ਸ਼ੁਰੂ ਹੋਵੇਗਾ  ਸੁਖਬੀਰ ਬਾਦਲ
ਡਾ. ਲਖਵੀਰ ਸਿੰਘ (ਸੱਜੇ) ਨੂੰ ਅਕਾਲੀ ਦਲ ’ਚ ਸ਼ਾਮਲ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ। -ਫੋਟੋ: ਮਲਕੀਅਤ ਸਿੰਘ
Advertisement

ਹਤਿੰਦਰ ਮਹਿਤਾ
ਜਲੰਧਰ, 14 ਮਾਰਚ
ਇੱਥੇ ਅੱਜ ਸਾਬਕਾ ਸਿਹਤ ਅਧਿਕਾਰੀ ਡਾ. ਲਖਬੀਰ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਸ੍ਰੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਪੰਜਾਬ ਵਿੱਚ ਤੇਜ਼ੀ ਨਾਲ ਵਿਕਾਸ ਹੋਇਆ ਸੀ ਤੇ ਖੁਸ਼ਹਾਲੀ ਆਈ ਸੀ। ਉਨ੍ਹਾਂ ਆਸ ਪ੍ਰਗਟਾਈ ਕਿ ਅਕਾਲੀ ਦਲ ਦਾ ਰੁਕਿਆ ਸਿਆਸੀ ਸਫ਼ਰ ਲੋਕਾਂ ਦੇ ਫ਼ਤਵੇ ਨਾਲ ਜਲਦੀ ਹੀ ਮੁੜ ਸ਼ੁਰੂ ਹੋਵੇਗਾ। ਡਾ. ਲਖਬੀਰ ਸਿੰਘ 29 ਸਾਲਾਂ ਤੱਕ ਸਿਹਤ ਵਿਭਾਗ ਵਿੱਚ ਸੇਵਾਵਾਂ ਦੇਣ ਮਗਰੋਂ ਜ਼ਿਲ੍ਹਾ ਸਿਹਤ ਅਫਸਰ ਵਜੋਂ ਸੇਵਾਮੁਕਤ ਹੋਏ ਹਨ।
ਉਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੂੰ ਡਾ. ਲਖਬੀਰ ਸਿੰਘ ਵੱਲੋਂ ਸਮਾਜ ਲਈ ਪਾਏ ਯੋਗਦਾਨ, ਖ਼ਾਸ ਤੌਰ ’ਤੇ ਖੁਰਾਕ ਸੁਰੱਖਿਆ, ਖੂਨਦਾਨ, ਨਸ਼ਾ ਵਿਰੋਧੀ ਮੁਹਿੰਮ ਅਤੇ ਕੋਰੋਨਾ ਵਾਰੀਅਰ ਵਜੋਂ ਵੱਖ-ਵੱਖ ਪੱਧਰਾਂ ’ਤੇ ਪਾਏ ਗਏ ਯੋਗਦਾਨ ਬਾਰੇ ਜਾਣ ਕੇ ਬਹੁਤ ਖੁਸ਼ੀ ਹੋਈ ਹੈ। ਸ੍ਰੀ ਬਾਦਲ ਨੇ ਡਾ. ਲਖਬੀਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਤੇ ਸਤਿਕਾਰ ਮਿਲੇਗਾ ਅਤੇ ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਡਾ. ਲਖਬੀਰ ਸਿੰਘ ਅਕਾਲੀ ਦਲ ਲਈ ਗਹਿਣਾ ਸਾਬਿਤ ਹੋਣਗੇ। ਇਸ ਮੌਕੇ ਡਾ. ਲਖਬੀਰ ਸਿੰਘ ਨੇ ਕਿਹਾ ਕਿ ਉਹ ਅਕਾਲੀ ਦਲ ਦੀ ਲੋਕ ਪੱਖੀ ਤੇ ਪੰਜਾਬ ਪੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਨੂੰ ਭਰੋਸਾ ਦਿਵਾਇਆ ਕਿ ਉਹ ਤੇ ਉਨ੍ਹਾਂ ਦੇ ਸਮਰਥਕ ਅਕਾਲੀ ਦਲ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਘਰ-ਘਰ ਲੈ ਕੇ ਜਾਣਗੇ।

Advertisement

Advertisement
Author Image

joginder kumar

View all posts

Advertisement
Advertisement
×