ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਦਲ ਦਾ ਬਸਪਾ ਨੂੰ ਸਮਰਥਨ ਦੇਣਾ ਬੜੇ ਅਫ਼ਸੋਸ ਦੀ ਗੱਲ: ਪਰਮਿੰਦਰ ਢੀਂਡਸਾ

07:23 AM Jul 01, 2024 IST

ਰਮੇਸ਼ ਭਾਰਦਵਾਜ
ਲਹਿਰਾਗਾਗਾ, 30 ਜੂਨ
ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਇੱਥੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਦੇਣ ਤੋਂ ਬਾਅਦ ਪਾਰਟੀ ਦੇ ਪ੍ਰਧਾਨ ਵੱਲੋਂ ਹੀ ਵਿਰੋਧ ਕੀਤਾ ਜਾ ਰਿਹਾ ਹੈ ਜੋ ਕਿ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਬਸਪਾ ਨੂੰ ਸਮਰਥਨ ਦੇਣਾ ਵੀ ਬੜੇ ਦੁੱਖ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਜਿਹੜਾ ਪਾਰਟੀ ਦਾ ਪ੍ਰਧਾਨ ਆਪਣੀ ਹੀ ਪਾਰਟੀ ਦਾ ਵਿਰੋਧ ਕਰ ਰਿਹਾ ਹੋਵੇ ਉਹ ਪਾਰਟੀ ਦਾ ਭਲਾ ਕਿੱਥੇ ਕਰ ਸਕਦਾ ਹੈ। ਇਸ ਮੌਕੇ ਸ੍ਰੀ ਢੀਂਡਸਾ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਲਏ ਗਏ ਪਾਰਟੀ ਦੇ 99 ਫ਼ੀਸਦੀ ਫੈਸਲੇ ਸਿਧਾਂਤਾਂ ਦੇ ਉਲਟ ਹਨ, ਜੋ ਕਿ ਸੌ ਸਾਲ ਪੁਰਾਣੀ ਅਤੇ ਪੰਜਾਬੀਆ ਦੀ ਮਾਂ ਪਾਰਟੀ ਲਈ ਨੁਕਸਾਨਦੇਹ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਰਕਰਾਂ ਦੀ ਸੋਚ ਦੀ ਬਜਾਏ ਸਰਮਾਏਦਾਰਾਂ ਨੂੰ ਅੱਗੇ ਲਿਆਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਦੇ ਹੱਕ ਵਿੱਚ ਡੱਟ ਕੇ ਪੂਰੀ ਪਾਰਟੀ ਤੇ ਵਰਕਰ ਆਰਥਿਕ ਮਦਦ ਦੇ ਨਾਲ-ਨਾਲ ਉਸ ਦੇ ਚੋਣ ਪ੍ਰਚਾਰ ਨੂੰ ਭਖਾਉਣਗੇ। ਉਹ ਅੱਜ ਇੱਥੇ ਮਾਸਟਰ ਵਿਨੋਦ ਕੁਮਾਰ ਤੁਲੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਆਏ ਹੋਏ ਸਨ। ਇਸ ਮੌਕੇ ਅਕਾਲੀ ਆਗੂ ਵੀ ਹਾਜ਼ਰ ਸਨ।

Advertisement

Advertisement
Advertisement