For the best experience, open
https://m.punjabitribuneonline.com
on your mobile browser.
Advertisement

ਅਕਾਲੀ ਦਲ ਦੇ ਟਕਸਾਲੀ ਆਗੂ ਲੀਲ ਵੱਲੋਂ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ

07:53 AM May 05, 2024 IST
ਅਕਾਲੀ ਦਲ ਦੇ ਟਕਸਾਲੀ ਆਗੂ ਲੀਲ ਵੱਲੋਂ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ
Advertisement

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਗੁਰਦੀਪ ਸਿੰਘ ਲੀਲ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜੇ ਆਪਣੇ ਅਸਤੀਫ਼ੇ ਵਿੱਚ ਉਨ੍ਹਾਂ ਦੱਸਿਆ ਕਿ ਉਹ ਪਿਛਲੇ 34 ਸਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਵਜੋਂ ਪਾਰਟੀ ਨੂੰ ਆਪਣੀਆਂ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਲੀਲ ਪਰਿਵਾਰ ਹਮੇਸ਼ਾ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਪਿਤ ਰਿਹਾ ਹੈ ਅਤੇ ਜਿੱਥੇ ਵੀ ਪਾਰਟੀ ਨੇ ਹੁਕਮ ਲਗਾਇਆ ਹੈ ਉਨ੍ਹਾਂ ਉਸ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਇਆ ਹੈ ਪਰ ਹੁਣ ਉਹ ਭਰੇ ਮਨ ਨਾਲ ਅਕਾਲੀ ਦਲ ਨੂੰ ਅਲਵਿਦਾ ਕਹਿ ਰਹੇ ਹਨ। ਜ਼ਿਕਰਯੋਗ ਹੈ ਕਿ ਉਹ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਦੀ ਕਾਰਗੁਜ਼ਾਰੀ ਨੂੰ ਲੈ ਕੇ ਕਾਫ਼ੀ ਪ੍ਰੇਸ਼ਾਨ ਸਨ ਕਿਉਂਕਿ ਜ਼ਿਲ੍ਹਾ ਇਕਾਈ ਦੇ ਗਠਨ ਸਮੇਂ ਪ੍ਰਧਾਨ ਵੱਲੋਂ ਲੀਲ ਸਮਰਥਕਾਂ ਨੂੰ ਅਹੁਦੇਦਾਰੀਆਂ ਦੇਣ ਸਮੇਂ ਨਜ਼ਰਅੰਦਾਜ ਕੀਤਾ ਗਿਆ ਸੀ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

Advertisement
Advertisement
×