ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਥ ਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਅਕਾਲੀ ਦਲ ਦਾ ਜਿੱਤਣਾ ਜ਼ਰੂਰੀ: ਖਾਲਸਾ

07:46 AM Apr 29, 2024 IST
ਚੋਣ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖ਼ਾਲਸਾ ਅਤੇ ਇਕਬਾਲ ਸਿੰਘ ਝੂੰਦਾਂ।

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 28 ਅਪਰੈਲ
ਪੰਥ ਤੇ ਪੰਜਾਬ ਦੇ ਹਿੱਤਾਂ ਦੀ ਪਹਿਰੇਦਾਰੀ ਕਰਨ ਲਈ ਅਕਾਲੀ ਦਲ ਦਾ ਲੋਕ ਸਭਾ ਚੋਣਾਂ ਜਿੱਤਣਾ ਜ਼ਰੂਰੀ ਹੈ ਕਿਉਂਕਿ ਅਕਾਲੀ ਦਲ ਨੇ ਸੂਬੇ ਅਤੇ ਪੰਥ ਦੇ ਹਿਤਾਂ ਲਈ ਨਾ ਸਿਰਫ਼ ਲੋਕ ਸਭਾ ’ਚ ਆਵਾਜ਼ ਉਠਾਈ ਸਗੋਂ ਲੋੜ ਪੈਣ ’ਤੇ ਸ਼ਹਾਦਤਾਂ ਦੇਣ ਤੋਂ ਵੀ ਗੁਰੇਜ਼ ਨਹੀਂ ਕੀਤਾ। ਇਹ ਗੱਲ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖ਼ਾਲਸਾ ਨੇ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤੇ ਸੰਗਰੂਰ ਤੋਂ ਪਾਰਟੀ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਹੇਠ ਪਿੰਡ ਮੰਡੀਆਂ ਵਿੱਚ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਕਹੀ।
ਖਾਲਸਾ ਨੇ ਕਿਹਾ ਕਿ ਕੇਂਦਰੀ ਹਕੂਮਤਾਂ ਨੇ ਹਮੇਸ਼ਾ ਹੀ ਪੰਜਾਬ ਨਾਲ ਵਿਤਕਰਾ ਕੀਤਾ ਹੈ। ਸੂਬੇ ਦੀ ਬਿਹਤਰੀ ਲਈ ਜ਼ਰੂਰੀ ਹੈ ਕਿ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰੀ ਹਕੂਮਤਾਂ ਸੂਬੇ ਦੇ ਦਰਿਆਈ ਪਾਣੀਆਂ ਦੀ ਲੁੱਟ ਕਰ ਰਹੀਆਂ ਹਨ। ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਨੇ ਵੀ ਪੰਜਾਬ ਦੇ ਹੱਕ ’ਚ ਕੋਈ ਠੋਸ ਸਟੈਂਡ ਨਹੀਂ ਲਿਆ।
ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਪੰਜਾਬ ਦਾ ਵਿਕਾਸ ਅਕਾਲੀ ਸਰਕਾਰਾਂ ਦੇ ਰਾਜ ਭਾਗ ਦੌਰਾਨ ਹੀ ਹੋਇਆ ਹੈ। ਇਹ ਅਕਾਲੀ ਦਲ ਦੀ ਹੀ ਸਰਕਾਰ ਸੀ, ਜਿਸ ਦੇ ਰਾਜ ਦੌਰਾਨ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣਿਆ। ਸ੍ਰੀ ਝੂੰਦਾਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਹਰ ਮੁਹਾਜ਼ ’ਤੇ ਨਾਕਾਮ ਸਾਬਤ ਹੋਈ ਹੈ। ਸੂਬੇ ਅੰਦਰ ਨਸ਼ਿਆਂ ਦਾ ਦਰਿਆ ਵਗ ਰਿਹਾ ਹੈ,ਭ੍ਰਿਸ਼ਟਾਚਾਰ ਜ਼ੋਰਾਂ ’ਤੇ ਹੈ, ਪਿੰਡਾਂ ਦੇ ਵਿਕਾਸ ਵੱਲ ਕੋਈ ਤਵੱਜੋ ਨਹੀਂ ਦਿੱਤੀ ਜਾ ਰਹੀ ਤੇ ਅਫ਼ਸਰਸ਼ਾਹੀ ਬੇਲਗ਼ਾਮ ਹੋ ਚੁੱਕੀ ਹੈ। ਇਕੱਠ ਨੂੰ ਸੰਤਾ ਸਿੰਘ ਉਮੈਦਪੁਰੀ ਕੋਆਡੀਨੇਟਰ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ,ਜਥੇਦਾਰ ਮੇਘ ਸਿੰਘ ਗੁਆਰਾ, ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਦਲਵੀਰ ਸਿੰਘ ਕਾਕਾ ਲਸੋਈ, ਗੁਰਚਰਨ ਸਿੰਘ ਲਸੋਈ, ਹਰਮਿੰਦਰ ਸਿੰਘ ਨਿੱਕਾ ਲਸੋਈ, ਦਰਬਾਰਾ ਸਿੰਘ ਗੱਜਣਮਾਜਰਾ, ਜਥੇਦਾਰ ਹਰਦੇਵ ਸਿੰਘ ਸੇਹਕੇ, ਕੈਪਟਨ ਸਲੀਮ ਖ਼ਾਨ, ਤਾਰਾ ਸਿੰਘ ਨਾਰੀਕੇ, ਜਗਤਾਰ ਸਿੰਘ ਦੁੱਗਰੀ, ਲੋਪਿੰਦਰ ਸਿੰਘ ਮਾਣਕਮਾਜਰਾ, ਦੀਦਾਰ ਸਿੰਘ ਜਾਗੋਵਾਲ, ਹਰਪ੍ਰੀਤ ਸਿੰਘ ਮੋਰਾਂਵਾਲੀ ਆਦਿ ਨੇ ਵੀ ਸੰਬੋਧਨ ਕੀਤਾ

Advertisement

Advertisement
Advertisement